Amritsar News: ਮਾਣਹਾਨੀ ਮਾਮਲੇ ਵਿੱਚ ਅੱਜ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅੱਜ ਪੁਲਿਸ ਸੰਜੇ ਸਿੰਘ ਨੂੰ ਦਿੱਲੀ ਤੋਂ ਪ੍ਰੋਡਕਸ਼ਨ ਵਾਰੰਟ ਉਤੇ ਲਿਆ ਕੇ ਅੰਮ੍ਰਿਤਸਰ ਪੁੱਜੀ।  ਪੰਜਾਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਵੱਲੋਂ ਨਸ਼ਾ ਤਸਕਰੀ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਦਾਇਰ ਮਾਣਹਾਨੀ ਦੇ ਕੇਸ ਦੀ ਸੁਣਵਾਈ ਲਈ ਸੰਸਦ ਮੈਂਬਰ ਸੰਜੇ ਸਿੰਘ ਸ਼ਨਿੱਚਰਵਾਰ ਨੂੰ ਅੰਮ੍ਰਿਤਸਰ ਪੁੱਜੇ।


COMMERCIAL BREAK
SCROLL TO CONTINUE READING

ਸੰਜੇ ਸਿੰਘ ਨੂੰ ਤਿਹਾੜ ਜੇਲ੍ਹ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਵਿੱਚ ਅੰਮ੍ਰਿਤਸਰ ਅਦਾਲਤ ਵਿੱਚ ਲਿਆਂਦਾ ਗਿਆ ਹੈ। ਜਿੱਥੇ ਉਹ ਨਵੀਂ ਦਿੱਲੀ ਵਿੱਚ ਹੋਏ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫਤਾਰੀ ਤੋਂ ਬਾਅਦ ਬੰਦ ਹਨ। ਅੰਮ੍ਰਿਤਸਰ ਪਹੁੰਚੇ ਸੰਜੇ ਸਿੰਘ ਨੇ ਪੱਤਰਕਾਰਾਂ ਸਾਹਮਣੇ ਸਿਰਫ ਇੰਨਾ ਹੀ ਕਿਹਾ ਕਿ ਉਨ੍ਹਾਂ ਦੀ ਤਾਨਾਸ਼ਾਹੀ ਖਿਲਾਫ ਜੰਗ ਜਾਰੀ ਰਹੇਗੀ।


ਉਨ੍ਹਾਂ ਦੀ ਪਤਨੀ ਵੀ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੁੱਜੀ ਹੈ ਪਰ ਕਿਉਂਕਿ ਉਹ ਹਿਰਾਸਤ ਵਿੱਚ ਹਨ, ਇਸ ਲਈ ਦੋਵੇਂ ਵੱਖਰੇ ਤੌਰ ’ਤੇ ਅੰਮ੍ਰਿਤਸਰ ਪੁੱਜੇ। ਇਸ ਮਾਮਲੇ ਸਬੰਧੀ ਐਡਵੋਕੇਟ ਪਰਮਿੰਦਰ ਸਿੰਘ ਸੇਠੀ ਨੇ ਕਿਹਾ ਕਿ ਪੰਜਾਬ ਵਿੱਚ ਹਰ ਰੋਜ਼ ਨਸ਼ੇ ਕਾਰਨ ਨੌਜਵਾਨ ਮਰ ਰਹੇ ਹਨ। ਜਿੱਥੋਂ ਤੱਕ ਇਸ ਮਾਮਲੇ ਦਾ ਸਬੰਧ ਹੈ, ਬਿਕਰਮ ਮਜੀਠੀਆ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਗਈ ਹੈ ਅਤੇ ਉਹ ਕਈ ਮਹੀਨਿਆਂ ਤੋਂ ਜੁਡੀਸ਼ੀਅਲ ਰਿਮਾਂਡ 'ਤੇ ਵੀ ਹੈ। ਅੱਜ ਇਸ ਮਾਮਲੇ ਵਿੱਚ ਦੋਵਾਂ ਧਿਰਾਂ ਨੂੰ ਬੁਲਾਇਆ ਗਿਆ ਸੀ। ਅੱਜ ਸੁਣਵਾਈ ਤੋਂ ਅਗਲੀ ਅਗਲੀ ਪੇਸ਼ੀ 16 ਦਸੰਬਰ ਦੀ ਪਾਈ ਗਈ ਹੈ।


ਇਹ ਵੀ ਪੜ੍ਹੋ : Punjab Dog Bite Cases: ਪੰਜਾਬ 'ਚ ਪਿਛਲੇ 5 ਸਾਲਾਂ 'ਚ ਕੁੱਤਿਆਂ ਦਾ ਆਤੰਕ; ਅੰਕੜੇ ਜਾਣ ਕੇ ਰਹਿ ਜਾਓਗੇ ਹੈਰਾਨ


2016 ਵਿੱਚ ਸ਼ੁਰੂ ਹੋਇਆ ਸੀ ਕੇਸ
ਪੰਜਾਬ ਵਿੱਚ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 2016 ਵਿੱਚ ਮਾਣਹਾਨੀ ਦਾ ਕੇਸ ਸ਼ੁਰੂ ਕੀਤਾ ਗਿਆ ਸੀ। ਸੰਜੇ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਬਿਕਰਮ ਮਜੀਠੀਆ 'ਤੇ ਨਸ਼ਾ ਤਸਕਰੀ ਦੇ ਦੋਸ਼ ਲਾਏ ਸਨ। ਜਿਸ 'ਤੇ ਬਿਕਰਮ ਮਜੀਠੀਆ ਨੇ ਅਦਾਲਤ 'ਚ ਪਹੁੰਚ ਕੇ ਮਾਣਹਾਨੀ ਦਾ ਦਾਅਵਾ ਕੀਤਾ ਹੈ।


ਇਹ ਵੀ ਪੜ੍ਹੋ : Hoshiarpur News: ਕੇਜਰੀਵਾਲ ਤੇ ਸੀਐਮ ਭਗਵੰਤ ਮਾਨ ਵੱਲੋਂ ਹੁਸ਼ਿਆਰਪੁਰ 'ਚ 867 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ