'ਆਪ' ਆਗੂ ਨੇ ਪੰਚਾਇਤੀ ਜ਼ਮੀਨਾਂ 'ਤੇ ਕੀਤਾ ਕਬਜ਼ਾ: ਕੈਪਟਨ ਦੀ ਪਾਰਟੀ ਦਾ ਦਾਅਵਾ- ਚੋਣਾਂ ਵੀ ਲੜੀਆਂ
Advertisement

'ਆਪ' ਆਗੂ ਨੇ ਪੰਚਾਇਤੀ ਜ਼ਮੀਨਾਂ 'ਤੇ ਕੀਤਾ ਕਬਜ਼ਾ: ਕੈਪਟਨ ਦੀ ਪਾਰਟੀ ਦਾ ਦਾਅਵਾ- ਚੋਣਾਂ ਵੀ ਲੜੀਆਂ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਖੁਲਾਸਾ ਕੀਤਾ ਹੈ ਕਿ ਕੈਪਟਨ ਬਿਕਰਮਜੀਤ ਸਿੰਘ ਨੇ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਾ ਕਰਨ ਵਾਲੀ ਆਮ ਆਦਮੀ ਪਾਰਟੀ ਤੋਂ ਚੋਣ ਲੜੀ ਹੈ।

'ਆਪ' ਆਗੂ ਨੇ ਪੰਚਾਇਤੀ ਜ਼ਮੀਨਾਂ 'ਤੇ ਕੀਤਾ ਕਬਜ਼ਾ: ਕੈਪਟਨ ਦੀ ਪਾਰਟੀ ਦਾ ਦਾਅਵਾ- ਚੋਣਾਂ ਵੀ ਲੜੀਆਂ

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਖੁਲਾਸਾ ਕੀਤਾ ਹੈ ਕਿ ਕੈਪਟਨ ਬਿਕਰਮਜੀਤ ਸਿੰਘ ਨੇ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਾ ਕਰਨ ਵਾਲੀ ਆਮ ਆਦਮੀ ਪਾਰਟੀ ਤੋਂ ਚੋਣ ਲੜੀ ਹੈ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਖਾਲੀ ਕਰਵਾਈ ਗਈ ਪੰਚਾਇਤੀ ਜ਼ਮੀਨ ਦੀ 29 ਏਕੜ ਜ਼ਮੀਨ ‘ਤੇ ‘ਆਪ’ ਆਗੂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਵੀ ਅੱਗੇ ਆਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਬੇਸ਼ੱਕ 'ਆਪ' ਨੇਤਾ ਸਨ ਪਰ ਅਸੀਂ ਉਨ੍ਹਾਂ ਨੂੰ ਪਾਰਟੀ 'ਚੋਂ ਕੱਢ ਦਿੱਤਾ ਹੈ। ਹੁਣ ਉਹ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।

ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ ਕਿ ਸਿਸਵਾਂ ਨੇੜੇ ਬਹੁ-ਕਰੋੜੀ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ ਹੈ। ਉਸ 29 ਏਕੜ ਜ਼ਮੀਨ 'ਤੇ ਕਿਸ ਦਾ ਕਬਜ਼ਾ ਸੀ? ਕੌਣ ਹੈ ਕੈਪਟਨ ਬਿਕਰਮਜੀਤ? ਬਲੀਏਵਾਲ ਨੇ ਕਿਹਾ ਕਿ ਕੈਪਟਨ ਬਿਕਰਮਜੀਤ ਸਿੰਘ ਤਰਨਤਾਰਨ ਨਾਲ ਸਬੰਧਤ ਹਨ। ਉਹ ਸਾਲ 2016 ਵਿੱਚ ‘ਆਪ’ ਵਿੱਚ ਸ਼ਾਮਲ ਹੋਏ ਸਨ ਅਤੇ ਖੇਮਕਰਨ ਸੀਟ ਤੋਂ ‘ਆਪ’ ਉਮੀਦਵਾਰ ਸਨ।

‘ਆਪ’ ਦੇ ਮੁੱਖ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਬਿਕਰਮਜੀਤ ਸਿੰਘ ਨੇ 2017 ਦੀਆਂ ਚੋਣਾਂ ਉਨ੍ਹਾਂ ਦੀ ਪਾਰਟੀ ਵੱਲੋਂ ਹੀ ਲੜੀਆਂ ਸਨ। ਇਸ ਮਾਮਲੇ ਵਿੱਚ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਦੇ ਇਰਾਦੇ ਸਾਫ਼ ਹਨ। ਅਜਿਹਾ ਵਿਅਕਤੀ ਸਾਡੀ ਪਾਰਟੀ ਦਾ ਜਾਂ ਕਿਸੇ ਹੋਰ ਦਾ ਹੋਵੇ ਤਾ ਪੰਜਾਬ ਨੂੰ ਲੁੱਟਣ ਵਾਲਾ ਕੋਈ ਵੀ ਅਧਿਕਾਰੀ, ਆਗੂ ਜਾਂ ਵਿਧਾਇਕ ਹੋਵੇ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ, ਉਨ੍ਹਾਂ ਨੇ ਕਿਹਾ ਕਿ ਬਿਕਰਮਜੀਤ ਨੂੰ ਪਾਰਟੀ 'ਚੋਂ ਕੱਢ ਦਿੱਤਾ ਗਿਆ ਹੈ।

Trending news