COMMERCIAL BREAK
SCROLL TO CONTINUE READING

ਚੰਡੀਗੜ:  ਪੰਜਾਬ ਦੇ ਮਾਲੇਰਕੋਟਲਾ 'ਚ ਆਮ ਆਦਮੀ ਪਾਰਟੀ ਦੇ ਨਗਰ ਕੌਂਸਲਰ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਦੋਸ਼ੀ ਨੇ ਉਸ ਨੂੰ ਜਿਮ ਦੇ ਅੰਦਰ ਗੋਲੀ ਮਾਰ ਦਿੱਤੀ। ਜਾਣਕਾਰੀ ਮੁਤਾਬਕ ਮੁਹੰਮਦ ਅਕਬਰ ਨੂੰ ਬਹੁਤ ਨੇੜਿਓਂ ਗੋਲੀ ਮਾਰੀ ਗਈ।


 


ਮਲੇਰਕੋਟਲਾ ਦੀ ਐਸਐਸਪੀ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਮੁਹੰਮਦ ਅਕਬਰ ਜਿੰਮ ਦੇ ਅੰਦਰ ਆਇਆ ਸੀ ਉਸ ਨੂੰ ਗੋਲੀ ਮਾਰ ਦਿੱਤੀ ਗਈ ਸੀ। ਪੁਲਸ ਨੇ ਦੱਸਿਆ ਕਿ ਅਕਬਰ ਨੂੰ ਗੋਲੀ ਲੱਗੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।


 


ਪੁਲਿਸ ਮੁਤਾਬਕ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਘਟਨਾ ਦੁਸ਼ਮਣੀ ਦੇ ਤਹਿਤ ਕੀਤੀ ਗਈ ਹੈ। ਮੁਲਜ਼ਮਾਂ ਨੇ ਨਿੱਜੀ ਕਾਰਨਾਂ ਕਰਕੇ ਉਸ ਦਾ ਕਤਲ ਕਰ ਦਿੱਤਾ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


 


ਵੀਡੀਓ ਵੇਖਣ 'ਤੇ ਪਤਾ ਚੱਲਦਾ ਹੈ ਕਿ ਆਮ ਆਦਮੀ ਪਾਰਟੀ ਦੇ ਨਗਰ ਕੌਂਸਲਰ ਮੁਹੰਮਦ ਅਕਬਰ ਨੂੰ ਜਿੰਮ ਦੇ ਅੰਦਰ ਇਕ ਅਣਪਛਾਤੇ ਵਿਅਕਤੀ ਵੱਲ ਵਧਦੇ ਦੇਖਿਆ ਗਿਆ, ਜਿਵੇਂ ਹੀ ਅਕਬਰ ਉਨ੍ਹਾਂ ਦੇ ਨੇੜੇ ਗਿਆ। ਹਮਲਾਵਰ ਨੇ ਹਥਿਆਰ ਕੱਢ ਕੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ।


 


WATCH LIVE TV