AAP MLA Manvinder Singh Gyaspura News: ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਬੁੱਧਵਾਰ ਨੂੰ ਫਤਿਹਗੜ੍ਹ ਸਾਹਿਬ 'ਚ 2019 'ਚ ਉਨ੍ਹਾਂ ਖਿਲਾਫ ਦਰਜ FIR ਦੀ ਸੁਣਵਾਈ 'ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਗਿਆਸਪੁਰਾ ਨੇ ਐਫਆਈਆਰ ਨੂੰ ਰੱਦ ਕਰਨ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। 


COMMERCIAL BREAK
SCROLL TO CONTINUE READING

ਪਟੀਸ਼ਨ 'ਚ ਹਾਈਕੋਰਟ ਨੂੰ ਦੱਸਿਆ ਗਿਆ ਕਿ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਜਦੋਂ ਉਹ ਲੋਕ ਇਨਸਾਫ ਪਾਰਟੀ ਦੀ ਤਰਫੋਂ ਫਤਿਹਗੜ੍ਹ ਸਾਹਿਬ ਸੀਟ ਤੋਂ ਉਮੀਦਵਾਰ ਸੀ ਤਾਂ ਉਸ 'ਤੇ ਗੁਰਦੁਆਰੇ 'ਚ ਆਪਣੀ ਪਾਰਟੀ ਦਾ ਝੰਡਾ ਲਗਾਉਣ ਦਾ ਦੋਸ਼ ਲਗਾਇਆ ਗਿਆ ਸੀ। 


ਇਹ ਵੀ ਪੜ੍ਹੋ: Delhi Traffic Alert: G20 ਦੀਆਂ ਤਿਆਰੀਆਂ ਮੁਕੰਮਲ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਟ੍ਰੈਫਿਕ ਐਡਵਾਈਜ਼ਰੀ


ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਇਸ ਦੋਸ਼ 'ਚ ਉਸ ਦੇ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਪਟੀਸ਼ਨਰ ਨੇ ਕਿਹਾ ਕਿ ਸ਼ਿਕਾਇਤ ਦਾ ਜਵਾਬ ਦਿੰਦੇ ਹੋਏ ਉਸ ਨੇ ਦੱਸਿਆ ਸੀ ਕਿ ਗੁਰਦੁਆਰੇ 'ਤੇ ਝੰਡਾ ਉਸ ਨੇ ਨਹੀਂ ਸਗੋਂ ਕਿਸੇ ਹੋਰ ਨੇ ਲਹਿਰਾਇਆ ਸੀ। ਉਸ ਨੂੰ ਇਸ ਬਾਰੇ ਪਤਾ ਵੀ ਨਹੀਂ ਸੀ। ਮਾਮਲੇ ਨੇ ਤੂਲ ਫੜਨ ਤੋਂ ਬਾਅਦ ਝੰਡੇ ਨੂੰ ਵੀ ਉਥੋਂ ਹਟਾ ਦਿੱਤਾ ਗਿਆ। ਇਸ ਸਭ ਦੇ ਬਾਵਜੂਦ ਇਹ ਐਫਆਈਆਰ ਦਰਜ ਕੀਤੀ ਗਈ ਹੈ ਜਿਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।


ਪਟੀਸ਼ਨਕਰਤਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮਾਮਲੇ ਦੀ ਸੁਣਵਾਈ ਅਗਲੇ ਹੁਕਮਾਂ ਤੱਕ ਰੋਕ ਦਿੱਤੀ ਗਈ ਹੈ।


ਇਹ ਵੀ ਪੜ੍ਹੋ: Punjab Patwari News: ਪਟਵਾਰੀਆਂ ਦੀ ਚੱਲ ਰਹੀ ਹੜਤਾਲ ਨੂੰ ਲੈ ਕੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਵੱਡਾ ਫੈਸਲਾ