ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਸਰਕਾਰ ਬਣਨ ਤੋਂ ਬਾਅਦ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਨਵਾਂ ਦਾਅਵਾ ਕਰ ਦਿੱਤਾ ਹੈ।
Trending Photos
ਭਰਤ ਸ਼ਰਮਾ/ਲੁਧਿਆਣਾ: ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਸਰਕਾਰ ਬਣਨ ਤੋਂ ਬਾਅਦ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਨਵਾਂ ਦਾਅਵਾ ਕਰ ਦਿੱਤਾ ਹੈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਸਿਟੀ ਸੈਂਟਰ ਦੀ ਥਾਂ ਤੇ ਸਰਕਾਰੀ ਹਸਪਤਾਲ ਬਣਾਇਆ ਜਾਵੇਗਾ। ਜਿਸ ਦਾ ਨਾਂ ਸ਼ਹੀਦ ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਨਾਂ 'ਤੇ ਰੱਖਿਆ ਜਾਵੇਗਾ ਜਦੋਂ ਕਿ ਦੂਜੇ ਪਾਸੇ ਇਸ ਬਿਆਨ ਤੋਂ ਬਾਅਦ ਲੁਧਿਆਣਾ ਚ ਸਿਆਸਤ ਗਰਮਾ ਗਈ ਹੈ ਅਤੇ ਕਾਨੂੰਨੀ ਮਾਹਿਰਾਂ ਸਿਆਸਤਦਾਨਾਂ ਨੇ ਇਸ ਨੂੰ ਖਿਆਲੀ ਪੁਲਾਓ ਦੱਸਿਆ ਅਤੇ ਕਿਹਾ ਕਿ ਇਹ ਸੰਭਵ ਹੀ ਨਹੀਂ ਹੋ ਸਕਦਾ ਕਿਉਂਕਿ ਸਰਕਾਰ ਨੂੰ ਪਹਿਲਾਂ ਕੰਪਨੀ ਦਾ ਪੁਰਾਣਾ ਬਕਾਇਆ ਜੋ ਕਿ ਲਗਪਗ 3500 ਕਰੋੜ ਦੇ ਕਰੀਬ ਹੈ ਉਹ ਉਤਾਰਨਾ ਪਵੇਗਾ ਜਿਸਦੇ ਬਾਅਦ ਇਸ ਸੰਬੰਧੀ ਕੋਈ ਐਲਾਨ ਕੀਤਾ ਜਾ ਸਕਦਾ ਹੈ।
ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਪੀ ਨੇ ਲੁਧਿਆਣਾ ਦੇ ਵਿਚ ਇਹ ਦਾਅਵਾ ਕੀਤਾ ਸੀ ਕਿ ਲੁਧਿਆਣਾ ਦੇ ਸਿਟੀ ਸੈਂਟਰ ਜੋ ਕਿ ਖੰਡਰ ਵਿੱਚ ਤਬਦੀਲ ਹੁੰਦਾ ਜਾ ਰਿਹਾ ਹੈ ਉਸ ਥਾਂ ਤੇ ਲੋਕਾਂ ਦੀ ਸੁਵਿਧਾ ਲਈ ਸਰਕਾਰੀ ਹਸਪਤਾਲ ਬਣਾਇਆ ਜਾਵੇਗਾ। ਗੁਰਪ੍ਰੀਤ ਗੋਗੀ ਨੇ ਦਾਅਵਾ ਕੀਤਾ ਕਿ ਉਹ ਥਾਂ ਸ਼ਹਿਰ ਦੇ ਵਿੱਚ ਹੈ ਅਤੇ ਖੰਡਰ ਚ ਤਬਦੀਲ ਹੁੰਦੀ ਜਾ ਰਹੀ ਹੈ ਉਸ ਨੂੰ ਲੋਕਾਂ ਦੀ ਸੁਵਿਧਾ ਲਈ ਵਰਤਿਆ ਜਾਵੇਗਾ ਅਤੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਾਅਦਾ ਕੀਤਾ ਸੀ ਇਸ ਦੇ ਤਹਿਤ ਹੀ ਜੋ ਵੀ ਕਾਨੂੰਨੀ ਪ੍ਰਕਿਰਿਆ ਹੋਵੇਗੀ ਉਸ ਨੂੰ ਪੂਰਾ ਕਰਨ ਤੋਂ ਬਾਅਦ ਉਸ ਥਾਂ ਤੇ ਸਰਕਾਰੀ ਹਸਪਤਾਲ ਬਣਾਇਆ ਜਾਵੇਗਾ।
ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਤੋਂ ਸੀਨੀਅਰ ਆਗੂ ਅਤੇ ਗੁਰਪ੍ਰੀਤ ਗੋਗੀ ਦੇ ਖ਼ਿਲਾਫ਼ ਚੋਣ ਲੜਨ ਵਾਲੇ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਇਹ ਸੰਭਵ ਹੀ ਨਹੀਂ ਹੈ ਉਨ੍ਹਾਂ ਕਿਹਾ ਕਿ ਇਹ ਪੂਰਾ ਮਾਮਲਾ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਹੈ ਅਤੇ ਟੂਡੇ ਹੋਮਜ਼ ਨਾਂ ਦੀ ਕੰਪਨੀ ਨੇ ਪਹਿਲਾਂ ਹੀ ਪੰਜਾਬ ਸਰਕਾਰ ਅਤੇ ਇੰਪਰੂਵਮੈਂਟ ਟਰੱਸਟ ਤੇ ਕਰੋੜਾਂ ਰੁਪਿਆਂ ਦਾ ਦਾਅਵਾ ਕੀਤਾ ਹੋਇਆ ਹੈ ਅਜਿਹੇ ਚ ਜੋ ਪੰਜਾਬ ਸਰਕਾਰ ਦੀ ਮੌਜੂਦਾ ਹਾਲਤ ਚੱਲ ਰਹੀ ਹੈ। ਇੰਨਾ ਵੱਡਾ ਬਕਾਇਆ ਉਤਾਰਨਾ ਮੁਮਕਿਨ ਹੀ ਨਹੀਂ ਹੈ।
ਉਧਰ ਲੁਧਿਆਣਾ ਤੋਂ ਸੀਨੀਅਰ ਵਕੀਲ ਮੋਹਿਤ ਗੋਇਲ ਨੇ ਕਿਹਾ ਕਿ ਇਹ ਉਪਰਾਲਾ ਤਾਂ ਚੰਗਾਂ ਹੈ ਪਰ ਕਾਨੂੰਨੀ ਤੌਰ ਤੇ ਇਹ ਮੁਨਕਿਨ ਨਹੀਂ ਹੈ, ਉਨ੍ਹਾਂ ਕਿਹਾ ਕੇ 3500 ਕਰੋੜ ਰੁਪਏ ਟੂਡੇ ਹੋਮ ਵਲੋਂ ਲਏ ਜਾਂਣੇ ਨੇ ਅਤੇ ਇਹ ਮਾਮਲਾ ਅਦਾਲਤ ਚ ਲੰਮੇਂ ਸਮੇਂ ਤੋਂ ਚੱਲ ਰਿਹਾ ਹੈ ਅਜਿਹੇ ਚ ਸਿਟੀ ਸੈਂਟਰ ਦੀ ਥਾਂ ਤੇ ਹਸਪਤਾਲ ਬਨਾਉਣਾ ਮੁਨਕਿਨ ਹੀ ਨਹੀਂ ਹੈ।
WATCH LIVE TV