AAP ਵਿਧਾਇਕ ਨੇ ਕਰਵਾਇਆ ਦੂਜਾ ਵਿਆਹ! ਸੋਸ਼ਲ ਮੀਡੀਆ 'ਤੇ ਮਿਲ ਰਹੀਆਂ ਵਧਾਈਆਂ
Advertisement
Article Detail0/zeephh/zeephh1549836

AAP ਵਿਧਾਇਕ ਨੇ ਕਰਵਾਇਆ ਦੂਜਾ ਵਿਆਹ! ਸੋਸ਼ਲ ਮੀਡੀਆ 'ਤੇ ਮਿਲ ਰਹੀਆਂ ਵਧਾਈਆਂ

AAP MLA Marriage news: ਆਮ ਆਦਮੀ ਪਾਰਟੀ ਦੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ।

 

AAP ਵਿਧਾਇਕ ਨੇ ਕਰਵਾਇਆ ਦੂਜਾ ਵਿਆਹ! ਸੋਸ਼ਲ ਮੀਡੀਆ 'ਤੇ ਮਿਲ ਰਹੀਆਂ ਵਧਾਈਆਂ

Aap MLA Ranbir Singh Bhullar Second Marriage: ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਣਵੀਰ ਸਿੰਘ ਭੁੱਲਰ ਨੇ ਦੂਜਾ ਵਿਆਹ ਕਰਵਾ ਲਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਦੱਸ ਦੇਈਏ ਕਿ ਉਨ੍ਹਾਂ ਦਾ ਵਿਆਹ ਸੰਗਰੂਰ  (AAP MLA Marriage) ਦੀ ਰਹਿਣ ਵਾਲੀ ਅਮਨਦੀਪ ਕੌਰ ਗੌਂਸਲ ਨਾਲ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਵਿਧਾਇਕ ਭੁੱਲਰ ਦੀ ਪਹਿਲੀ ਪਤਨੀ ਕੁਲਰਾਜ ਕੌਰ ਦੀ ਢਾਈ ਸਾਲ ਪਹਿਲਾਂ ਮੌਤ ਹੋ ਗਈ ਸੀ।

ਆਮ ਆਦਮੀ ਪਾਰਟੀ ਦੇ ਵਿਧਾਇਕ ਰਣਵੀਰ ਸਿੰਘ ਭੁੱਲਰ ਤੇ ਅਮਨਦੀਪ ਕੌਰ ਗੌਂਸਲ ਨਾਲ ਵਿਆਹ (AAP MLA Marriage) ਗੁਰਦੁਆਰਾ ਸਾਹਿਬ ਵਿਖੇ ਹੋਇਆ ਹੈ। ਦੱਸ ਦੇਈਏ ਕਿ ਰਣਬੀਰ ਸਿੰਘ ਭੁੱਲਰ ‘ਆਪ’ ਦੇ ਸੰਸਥਾਪਕ ਮੈਂਬਰ ਰਹਿ ਚੁੱਕੇ ਹਨ। 2016 ਵਿੱਚਵਿਧਾਇਕ ਰਣਵੀਰ ਸਿੰਘ ਭੁੱਲਰ ‘ਆਪ’ ਵਿੱਚ ਸ਼ਾਮਲ ਹੋਏ। ਪਰਿਵਾਰ ਦੀ ਗੱਲ ਕਰੀਏ ਤਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਭੁੱਲਰ ਦੇ ਦੋ ਬੱਚੇ ਹਨ। 

ਇਹ ਵੀ ਪੜ੍ਹੋ: Punjab News: ਬਠਿੰਡਾ 'ਚ ਡਿੱਗਿਆ ਮੰਦਰ ਦਾ ਲੈਂਟਰ, ਇੱਕ ਬੱਚੇ ਸਮੇਤ 4 ਜ਼ਖ਼ਮੀ

ਆਮ ਆਦਮੀ ਪਾਰਟੀ ਦੇ ਵਿਧਾਇਕ  (AAP MLA Marriage) ਰਣਵੀਰ ਸਿੰਘ ਭੁੱਲਰ ਨੂੰ ਸੋਸ਼ਲ ਮੀਡੀਆ 'ਤੇ ਵਿਆਹ ਦੀਆਂ ਵਧਾਈਆਂ ਮਿਲ ਰਹੀਆਂ ਹਨ।  ਵਿਧਾਇਕ ਭੁੱਲਰ ਦੀ (Aap MLA Ranbir Singh Bhullar Second Marriage)ਵੱਡੀ ਧੀ ਵਿਦੇਸ਼ ਵਿੱਚ ਪੜ੍ਹਾਈ ਕਰ ਰਹੀ ਹੈ ਅਤੇ ਛੋਟਾ ਪੁੱਤਰ ਉੱਚ ਸਿੱਖਿਆ ਕਰ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਣਬੀਰ ਸਿੰਘ ਭੁੱਲਰ ਦੀ ਪਤਨੀ ਅਮਨਦੀਪ ਕੌਰ ਸੰਗਰੂਰ ਦੀ ਰਹਿਣ ਵਾਲੀ ਹੈ।

Trending news