ਚੰਡੀਗੜ:  ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਅੰਗੁਰਾਲ ਨੂੰ ਫੋਨ ਕਰਕੇ ਕਿਹਾ ਗਿਆ ਹੈ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਮੀਡੀਆ ਵਿਚ ਦਿੱਤੇ ਗਏ ਬਿਆਨਾਂ ਨੂੰ ਵਾਪਸ ਲਿਆ ਜਾਵੇ। ਜੇਕਰ ਉਹ ਅਜਿਹਾ ਨਹੀ ਕਰਦੇ ਤਾਂ ਉਹਨਾਂ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ।


COMMERCIAL BREAK
SCROLL TO CONTINUE READING

 


ਸ਼ੀਤਲ ਅੰਗੁਰਾਲ ਨੇ ਦਰਜ ਕਰਵਾਈ ਸ਼ਿਕਾਇਤ


ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਵਿਧਾਇਕ ਸ਼ੀਤਲ ਅੰਗੁਰਾਲ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਇਹ ਧਮਕੀ ਸ਼ੀਤਲ ਅੰਗੁਰਾਲ ਨੂੰ ਪਹਿਲੀ ਵਾਰ ਨਹੀਂ ਮਿਲੀ। ਇਸਤੋਂ ਪਹਿਲਾਂ ਵੀ ਕਈ ਵਾਰ ਉਹਨਾਂ ਨੂੰ ਜਾਨ ਤੋਂ ਮਾਰਨ ਦੀਆ ਧਮਕੀਆਂ ਮਿਲਦੀਆਂ ਰਹੀਆਂ ਹਨ। ਇਸਤੋਂ ਪਹਿਲਾਂ ਗੈਂਗਸਟਰਾਂ ਲਈ ਬਿਆਨ ਦੇਣ ਕਾਰਨ ਉਹਨਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਹੁਣ ਅੰਮ੍ਰਿਤਪਾਲ ਸਿੰਘ ਲਈ ਕੀਤੀਆਂ ਟਿੱਪਣੀਆਂ ਦੇ ਰੋਸ ਵਿਚ ਉਹਨਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।


 


ਵੱਟਸਐਪ ਕਾਲ ਰਾਹੀਂ ਮਿਲੀ ਧਮਕੀ


ਸ਼ੀਤਲ ਨੂੰ ਦੋਨੋਂ ਵਾਰ ਵਟਸਐਪ ਕਾਲ ਰਾਹੀਂ ਧਮਕੀ ਦਿੱਤੀ ਗਈ ਹੈ ਇਸ ਤੋਂ ਪਹਿਲਾਂ ਵੀ ਵਟਸਐਪ ਕਾਲ ਰਾਹੀਂ ਧਮਕੀ ਦਿੱਤੀ ਗਈ ਸੀ। ਪਿਛਲੀ ਲਾਰੈਂਸ ਉਸ ਨੰਬਰ ਤੋਂ ਵਟਸਐਪ ਕਾਲ ਸੀ ਜਿਸ ਉੱਤੇ ਲਾਰੈਂਸ ਬਿਸ਼ਨੋਈ ਦੀ ਫੋਟੋ ਲੱਗੀ ਹੋਈ ਸੀ। ਉਹਨਾਂ ਕਿਹਾ ਕਿ ਮੈਂ ਇਹਨਾਂ ਧਮਕੀਆਂ ਤੋਂ ਡਰਨ ਵਾਲਾ ਨਹੀਂ ਹਾਂ। ਜਿਹਨਾਂ ਨੇ ਧਮਕੀਆਂ ਦਿੱਤੀਆਂ ਹਨ ਉਹ ਜਲਦੀ ਹੀ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਣਗੇ।


 


 


ਦੱਸ ਦਈਏ ਕਿ ਸ਼ੀਤਲ ਅੰਗੁਰਾਲ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਉਹਨਾਂ ਨੇ ਵਿਧਾਨ ਸਭਾ ਚੋਣਾਂ 'ਚ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਛਾੜਿਆ ਸੀ ਅਤੇ ਵੱਡੇ ਮਾਰਜਨ ਨਾਲ ਜਿੱਤ ਦਰਜ ਕਰਵਾਈ ਸੀ। ਅਕਸਰ ਉਹ ਆਪਣੀ ਤਿੱਖੀ ਬਿਆਨਬਾਜ਼ੀ ਕਾਰਨ ਚਰਚਾਵਾਂ 'ਚ ਬਣੇ ਰਹਿੰਦੇ ਹਨ।


 


WATCH LIVE TV