ਆਪ ਵਿਧਾਇਕ ਸ਼ੈਰੀ ਕਲਸੀ ਦੇ ਪੀਏ ਤੇ ਤਾਏ ਦੀ ਸੜਕ ਹਾਦਸੇ ’ਚ ਹੋਈ ਮੌਤ
ਇਸ ਹਾਦਸੇ ਵਿੱਚ ਵਿਧਾਇਕ ਦਾ ਭਰਾ ਅੰਮ੍ਰਿਤ ਕਲਸੀ ਤੇ ਪੀਏ ਮਾਣਕ ਮਹਿਤਾ ਜ਼ਖ਼ਮੀ ਹੋਏ ਹਨ। ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ `ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ, ਮਿਲੀ ਜਾਣਕਾਰੀ ਅਨੁਸਾਰ ਹਾਦਸਾ ਦੇਰ ਰਾਤ ਕਰੀਬ ਸਵਾ ਇੱਕ ਵਜੇ ਵਾਪਰਿਆ।
ਚੰਡੀਗੜ੍ਹ: ਅੰਮ੍ਰਿਤਸਰ-ਜਲੰਧਰ ਬਾਈਪਾਸ 'ਤੇ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿਚ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਦੇ ਤਾਏ ਦਾ ਲੜਕਾ ਗੁਰਲੀਨ ਸਿੰਘ, ਪੀਏ ਉਪਦੇਸ਼ ਕੁਮਾਰ ਅਤੇ ਸੁਨੀਲ ਸੋਢੀ ਉਰਫ਼ ਗਿੰਨੀ ਸ਼ਾਮਲ ਹਨ।
ਇਸ ਹਾਦਸੇ ਵਿੱਚ ਵਿਧਾਇਕ ਦਾ ਭਰਾ ਅੰਮ੍ਰਿਤ ਕਲਸੀ ਤੇ ਪੀਏ ਮਾਣਕ ਮਹਿਤਾ ਜ਼ਖ਼ਮੀ ਹੋਏ ਹਨ। ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ, ਮਿਲੀ ਜਾਣਕਾਰੀ ਅਨੁਸਾਰ ਹਾਦਸਾ ਦੇਰ ਰਾਤ ਕਰੀਬ ਸਵਾ ਇੱਕ ਵਜੇ ਵਾਪਰਿਆ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਲਲਿਤ ਕੁਮਾਰ ਨੇ ਦੱਸਿਆ ਕਿ ਦੇਰ ਰਾਤ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਆਪਣੇ ਸਾਥੀਆਂ ਨਾਲ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਵਿਧਾਇਕ ਖੁਦ ਆਪਣੀ ਗੱਡੀ ਵਿਚ ਸਵਾਰ ਸਨ ਅਤੇ ਸਾਥੀ ਦੂਸਰੀ ਗੱਡੀ ਵਿਚ ਸਵਾਰ। ਦੂਸਰੀ ਗੱਡੀ ਦਾ ਟਾਇਰ ਫਟਣ ਨਾਲ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਡੀਵਾਈਡਰ ਨਾਲ ਟਕਰਾ ਗਈ। ਗੱਡੀ ਵਿਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਲੋਕ ਜ਼ਖਮੀ ਹੋ ਗਏ ਹਨ।