AAP Protest against Gautam Adani issue in Chandigarh news: ਅਡਾਨੀ ਘੋਟਾਲੇ 'ਚ ਜਾਂਚ ਦੀ ਮੰਗ ਕਰ ਰਹੇ ਆਮ ਆਦਮੀ ਪਾਰਟੀ ਪੰਜਾਬ ਅਤੇ ਚੰਡੀਗੜ੍ਹ ਦੇ ਮੰਤਰੀਆਂ, ਵਿਧਾਇਕਾਂ, ਕੌਂਸਲਰਾਂ ਅਤੇ ਹੋਰ ਆਗੂਆਂ ਤੇ ਵਰਕਰਾਂ ਵੱਲੋਂ ਰਵਿਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਦੌਰਾਨ ਸਥਾਨਕ ਪੁਲਿਸ ਵੱਲੋਂ ਪ੍ਰਦਰਸ਼ਨ ਨੂੰ ਦੇਖਦਿਆਂ ਭਾਰੀ ਸੁਰੱਖਿਆ ਬੱਲ ਤਾਇਨਾਤ ਕੀਤੀ ਗਈ।


COMMERCIAL BREAK
SCROLL TO CONTINUE READING

ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪੁਲਿਸ ਵੱਲੋਂ ਲਗਾਈ ਗਈ ਬੈਰੀਕੇਡਿੰਗ ਤੋੜਣ ਦੀ ਕੋਸ਼ਿਸ਼ ਕੀਤੀ ਗਈ। ਜਵਾਬੀ ਕਾਰਵਾਈ ਵਿੱਚ ਪੁਲਿਸ ਵੱਲੋਂ ਪਾਣੀ ਦੀਆਂ ਬੁਝਾੜਾਂ ਦੀ ਵਰਤੋਂ ਕੀਤੀ ਗਈ। 


ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਉਹ ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਖਾਸ ਤੌਰ 'ਤੇ ਅਡਾਨੀ ਗਰੁੱਪ ਨੂੰ ਦਿੱਤੀ ਜਾ ਰਹੀ ਬੇਲੋੜੀ ਗੈਰ-ਕਾਨੂੰਨੀ ਮਦਦ ਦਾ ਵਿਰੋਧ ਕਰ ਰਹੇ ਹਨ।  


ਆਮ ਆਦਮੀ ਪਾਰਟੀ (ਆਪ) ਵੱਲੋਂ ਭਾਜਪਾ ਸਰਕਾਰ ‘ਤੇ ਵਪਾਰੀ ਗੌਤਮ ਅਡਾਨੀ ਦੀਆਂ ਕੰਪਨੀਆਂ ਦੀ ਮਦਦ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਪਾਰਟੀ ਵੱਲੋਂ ਇਹ ਇਲਜ਼ਾਮ ਲਗਾਏ ਗਏ ਹਨ ਕਿ ਗੌਤਮ ਅਡਾਨੀ ਦੀਆਂ ਕੰਪਨੀਆਂ ਦੇ ਮੁਨਾਫੇ ਲਈ ਭਾਜਪਾ ਵੱਲੋਂ ਜਨਤਕ ਖੇਤਰ ਦੇ ਬੈਂਕਾਂ, ਐਲਆਈਸੀ ਅਤੇ ਹੋਰ ਸੰਸਥਾਵਾਂ ਤੋਂ ਕਰਜ਼ੇ ਦੇ ਰੂਪ ਵਿੱਚ ਪੈਸਾ ਦੇ ਕੇ ਭਾਰਤ ਦੀ ਆਰਥਿਕਤਾ ਨੂੰ ਖੋਖਲਾ ਕਰ ਦਿੱਤਾ ਗਿਆ ਹੈ।


ਇਹ ਵੀ ਪੜ੍ਹੋ: ਵੱਡੀ ਖਬਰ! ਪੰਜਾਬ 'ਚ 85 ਉਦਯੋਗਾਂ ਨੂੰ ਬੰਦ ਕਰਨ ਦੇ ਹੁਕਮ, ਜਾਣੋ ਪੂਰਾ ਮਾਮਲਾ


ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ "ਮੋਦੀ ਸਰਕਾਰ ਨੇ ਰੇਲ, ਤੇਲ, ਬਿਜਲੀ ਤੇ ਕੋਲਾ ਸਭ ਕੁੱਝ Adani ਦੇ ਹਵਾਲੇ ਕਰ ਦਿੱਤਾ ਹੈ। ਜ਼ਿੰਮੇਵਾਰ ਵਿਰੋਧੀ ਧਿਰ ਹੋਣ ਦੇ ਨਾਤੇ ਸਾਡਾ ਫ਼ਰਜ਼ ਹੈ ਕਿ ਲੋਕਾਂ ਨੂੰ ਮੋਦੀ ਸਰਕਾਰ ਦੀਆਂ ਲੋਕਾਂ ਪ੍ਰਤੀ ਇਹਨਾਂ ਮਾਰੂ ਨੀਤੀਆਂ ਬਾਰੇ ਚਾਨਣਾ ਪਾਇਆ ਜਾਵੇ।"  


ਇਹ ਵੀ ਪੜ੍ਹੋ: Moga news: ਮੋਗਾ ਪੁਲਿਸ ਵੱਲੋਂ ਪੰਜਾਬ ਪੁਲਿਸ ਦੇ ਇੱਕ ਇੰਸਪੈਕਟਰ, ਸਾਬਕਾ ਸਰਪੰਚ ਸਣੇ 4 ਲੋਕਾਂ 'ਤੇ ਠੱਗੀ ਦੇ ਦੋਸ਼ਾਂ ਤਹਿਤ ਮਾਮਲਾ ਦਰਜ


(For more news apart from AAP Protest against Gautam Adani issue in Chandigarh, stay tuned to Zee PHH)