Aap Protest: ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਮੋਹਾਲੀ `ਚ `ਆਪ` ਦਾ ਪ੍ਰਦਰਸ਼ਨ, ਪੁਲਿਸ ਨੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ
Aap Protest: ਆਪ ਆਗੂ ਨੇ ਬੈਰੀਕੇਡ ਪਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਪਿੱਛੇ ਹਟਾਉਣ ਦੇ ਲਈ ਵੈਟਰ ਕੈਨਨ ਦੀ ਵਰਤੋਂ ਕੀਤੀ। ਇਸ ਮੌਕੇ ਪੁਲਿਸ ਨੇ ਪੰਜਾਬ ਸਰਕਾਰ ਦੇ ਕਈ ਮੰਤਰੀਆਂ ਅਤੇ ਵਿਧਾਇਕਾਂ ਨੂੰ ਹਿਰਾਸਤ ਵਿੱਚ ਲੈ ਲਿਆ।
Mohali Aap Protest: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੇ ਮੱਦੇਨਜ਼ਰ ਪੰਜਾਬ ਭਰ ਚੋਂ ਆਮ ਆਦਮੀ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਤੇ ਵਰਕਰਾਂ ਵੱਲੋਂ ਬੀਜੇਪੀ ਦਫ਼ਤਰ ਦਾ ਵਿਰੋਧ ਕਰਨ ਲਈ ਮੋਹਾਲੀ ਦੇ ਅੰਬ ਸਾਹਿਬ ਤੋਂ ਇਹ ਮਾਰਚ ਸ਼ੁਰੂ ਕੀਤਾ ਗਿਆ।
ਆਮ ਆਦਮੀ ਪਾਰਟੀ ਦੇ ਆਗੂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਰੋਕਣ ਲਈ ਪੰਜਾਬ-ਚੰਡੀਗੜ੍ਹ ਬਾਰਡਰ 'ਤੇ ਬੈਰੀਕੇਡਿੰਗ ਕੀਤੀ ਹੋਈ ਸੀ। ਜਦੋਂ ਆਪ ਆਗੂ ਨੇ ਬੈਰੀਕੇਡ ਪਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਪਿੱਛੇ ਹਟਾਉਣ ਦੇ ਲਈ ਵੈਟਰ ਕੈਨਨ ਦੀ ਵਰਤੋਂ ਕੀਤੀ। ਇਸ ਮੌਕੇ ਪੁਲਿਸ ਨੇ ਪੰਜਾਬ ਦੇ ਚਾਰ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਮੀਤ ਹੇਅਰ ਅਮਨ ਅਰੋੜਾ ਅਤੇ ਲਾਲ ਚੰਦ ਕਟਾਰੂਚੱਕ ਸਮੇਤ ਕਈ ਵਿਧਾਇਕਾਂ ਨੂੰ ਹਿਰਾਸਤ ਵਿੱਚ ਲਿਆ।