Arvind Kejriwal Arrest: ਈਡੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੀਤੀ ਰਾਤ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਲੰਟੀਅਰਾਂ ਵੱਲੋਂ ਰਾਜਧਾਨੀ ਸਮੇਤ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੇਜਰੀਵਾਲ ਦੇ ਪਰਿਵਾਰ ਨੂੰ ਮਿਲਣ ਲਈ ਦਿੱਲੀ ਪਹੁੰਚੇ ਹਨ, ਤਾਂ ਉਧਰ ਪੰਜਾਬ ਦੇ ਕਈ ਮੰਤਰੀਆਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਵੀ ਲਿਆ ਹੈ। ਇਸ ਮੌਕੇ ਪੰਜਾਬ ਭਰ ਵਿੱਚ ਆਪ ਵਿਧਾਇਕਾਂ ਅਤੇ ਵਲੰਟੀਅਰਾਂ ਵੱਲੋਂ ਪੰਜਾਬ ਵਿੱਚ ਵੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਮੋਹਾਲੀ ਤੋਂ ਚੰਡੀਗੜ੍ਹ ਵੱਲ ਮਾਰਚ 


ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈ.ਡੀ ਨੇ ਗ੍ਰਿਫਤਾਰ ਕਰ ਲਿਆ ਹੈ।ਇਸ ਦੇ ਵਿਰੋਧ 'ਚ ਪੰਜਾਬ ਆਮ ਆਦਮੀ ਪਾਰਟੀ ਰੋਸ ਪ੍ਰਦਰਸ਼ਨ ਕਰ ਰਹੀ ਹੈ ਅਤੇ ਚੰਡੀਗੜ੍ਹ 'ਚ ਭਾਰਤੀ ਜਨਤਾ ਪਾਰਟੀ ਦੇ ਦਫਤਰ ਦਾ ਘਿਰਾਓ ਕਰਨ ਲਈ ਮੋਹਾਲੀ ਵੱਲ ਮਾਰਚ ਕੱਢਿਆ ਗਿਆ। ਜਿਸ ਦੀ ਅਗਵਾਈ ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ ਸਮੇਤ ਕਈ ਕੈਬਨਿਟ ਮੰਤਰੀ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਇਸ ਮਾਰਚ ਵਿੱਚ ਸ਼ਾਮਿਲ ਹੋਣਗੇ। ਇਸ ਮੌਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੀ ਆਪ ਆਗੂ ਅਤੇ ਵਰਕਰਾਂ ਨੂੰ ਰੋਕਣ ਲ਼ਈ ਪੂਰੇ ਪ੍ਰਬੰਧ ਕੀਤੇ ਗਏ ਹਨ।


ਈਡੀ ਦੀ ਦੁਰਵਰਤੋਂ ਕੀਤੀ ਜਾ ਰਹੀ


ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਰਾਏ ਦੀ ਅਗਵਾਈ ਦੇ ਵਿੱਚ ਫਤਿਹਗੜ੍ਹ ਸਾਹਿਬ ਵਿਖੇ ਮੋਦੀ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਮੋਦੀ ਸਰਕਾਰ ਸਾਡੇ ਸੁਪਰੀਮੋ ਕੇਜਰੀਵਾਲ ਤੋਂ ਪੂਰੀ ਤਰਾਂ ਡਰੀ ਹੋਈ ਹੈ, ਉਨਾਂ ਦੀਆਂ ਅਜਿਹੀਆਂ ਕਾਰਵਾਈਆਂ ਸਿੱਧ ਕਰ ਰਹੀਆਂ ਹਨ ਕਿ ਭਾਰਤੀ ਜਨਤਾ ਪਾਰਟੀ ਦਿੱਲੀ ਦੇ ਵਿੱਚ ਹਾਰ ਮੰਨ ਚੁੱਕੀ ਹੈ।


ਈਡੀ ਨੂੰ ਹਥਿਆਰ ਵਜੋਂ ਇਸਤੇਮਾਲ ਕਰਕੇ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਦੀ ਸੋਚ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਰਵਿੰਦ ਕੇਜਰੀਵਾਲ ਇੱਕ ਸੋਚ ਹੈ ਜਿਸ ਨੂੰ ਦਬਾਇਆ ਨਹੀਂ ਜਾ ਸਕਦਾ। ਦੇਸ਼ ਦਾ ਹਰ ਨੌਜਵਾਨ ਅਰਵਿੰਦ ਕੇਜਰੀਵਾਲ ਹੈ, ਜੋ ਆਪਣੇ ਹੱਕ ਦੇ ਲਈ ਡਟਣਾ ਜਾਣਦਾ ਹੈ। ਅਰਵਿੰਦ ਕੇਜਰੀਵਾਲ ਨੂੰ ਇਨਸਾਫ ਦਵਾਉਣ ਦੇ ਲਈ ਪੰਜਾਬ ਅਤੇ ਦਿੱਲੀ ਦੇ ਵਿੱਚ ਸੜਕਾਂ ਜਾਮ ਕੀਤੀਆਂ ਜਾਣਗੀਆਂ ਤਾਂ ਜੋ ਦੇਸ਼ ਦੇ ਲੋਕਾਂ ਨੂੰ ਪਤਾ ਚੱਲ ਸਕੇ ਕਿ ਮੋਦੀ ਸਰਕਾਰ ਵੱਲੋਂ ਕਿੰਨਾ ਧੱਕਾ ਕੀਤਾ ਜਾ ਰਿਹਾ ਹੈ। 


ਨਾਭਾ ਵਿੱਚ AAP ਦਾ ਪ੍ਰਦਰਸ਼ਨ


ਨਾਭਾ ਵਿੱਚ ਆਮ ਪਾਰਟੀ ਦੇ ਵਰਕਰਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਨਾਭਾ ਵਿੱਚ ਵੀ ਵੱਡਾ ਇਕੱਠ ਕੀਤਾ ਗਿਆ। ਅਤੇ ਬੀਜੇਪੀ ਖਿਲਾਫ ਪ੍ਰਦਰਸ਼ਨ ਕੀਤਾ ਗਿਆ। 


ਸ਼ਤਰਾਣਾ 'ਚਗਿਰਫਤਾਰੀ ਨੂੰ ਲੈ ਕੇ ਕੀਤਾ ਰੋਸ਼ ਪ੍ਰਦਰਸ਼ਨ


ਸ਼ਤਰਾਣਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗਿਰਫਤਾਰੀ ਨੂੰ ਲੈਕੇ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਅਤੇ ਈਡੀ ਵਲੋਂ ਕੀਤੀ ਕਾਰਵਾਈ ਦੀ ਨਿਖੇਧੀ ਕੀਤੀ।