Chandigarh Protest: ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਕਿਸਾਨਾਂ ਖਿਲਾਫ਼ ਦਿੱਤੇ ਗਏ ਬਿਆਨ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਨੇ ਚੰਡੀਗੜ੍ਹ ਵਿੱਚ ਭਾਜਪਾ ਦਫਤਰ ਵੱਲ ਰੋਸ ਪ੍ਰਦਰਸ਼ਨ ਕੀਤਾ ਗਿਆ।
Trending Photos
Chandigarh Protest: ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਨੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਕਿਸਾਨਾਂ ਖਿਲਾਫ਼ ਦਿੱਤੇ ਗਏ ਬਿਆਨ ਦੇ ਵਿਰੋਧ ਵਿੱਚ ਚੰਡੀਗੜ੍ਹ ਵਿੱਚ ਭਾਜਪਾ ਦਫਤਰ ਵੱਲ ਰੋਸ ਪ੍ਰਦਰਸ਼ਨ ਕੀਤਾ ਗਿਆ। ਪੁਲਿਸ ਨੇ 'ਆਪ' ਦੇ ਰੋਸ ਪ੍ਰਦਰਸ਼ਨ ਨੂੰ ਦੇਖਦੇ ਹੋਏ ਚੰਡੀਗੜ੍ਹ ਵਿੱਚ ਕਈ ਥਾਈਂ ਬੈਰੀਕੇਡਿੰਗ ਕੀਤੀ ਹੋਈ ਸੀ ਅਤੇ ਕਿਸੇ ਨੂੰ ਵੀ ਭਾਜਪਾ ਦਫਤਰ ਵੱਲ ਨਹੀਂ ਜਾਣ ਦਿੱਤਾ ਗਿਆ। ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਪੰਜਾਬ ਐਗਰੋ ਇੰਡਸਟਰੀਜ਼ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਇਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਸਨ। ਦੋਵਾਂ ਨੂੰ ਪੁਲਿਸ ਨੇ ਸਾਥੀਆਂ ਸਮੇਤ ਹਿਰਾਸਤ ਵਿੱਚ ਲੈ ਲਿਆ ਹੈ।
ਪੁਲਿਸ ਨੇ ਬੱਸਾਂ ਵਿੱਚ ਬਿਠਾ ਕੇ ਥਾਣੇ ਭੇਜ ਦਿੱਤਾ
ਸਾਰੇ ਜ਼ਿਲ੍ਹਿਆਂ ਤੋਂ ‘ਆਪ’ ਦੇ ਕਿਸਾਨ ਵਿੰਗ ਦੇ ਸਮਰਥਕ, ਆਗੂ ਅਤੇ ਕਈ ਵਿਧਾਇਕ ਸਵੇਰੇ ਹੀ ਚੰਡੀਗੜ੍ਹ ਪੁੱਜਣੇ ਸ਼ੁਰੂ ਹੋ ਗਏ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਨੇ ਸਵੇਰ ਤੋਂ ਹੀ ਬੈਰੀਕੇਡ ਆਦਿ ਲਗਾ ਦਿੱਤੇ ਸਨ। ਜਿਵੇਂ ਹੀ ‘ਆਪ’ ਆਗੂ ਅੱਗੇ ਵਧਣ ਲੱਗੇ ਤਾਂ ਕਿਸਾਨਾਂ ਅਤੇ ਚੰਡੀਗੜ੍ਹ ਪੁਲਿਸ ਵਿਚਾਲੇ ਝੜਪ ਹੋ ਗਈ। ਪੁਲਿਸ ਨੇ ਸਪੱਸ਼ਟ ਕੀਤਾ ਕਿ ਉਹ ਕਿਸੇ ਨੂੰ ਵੀ ਅੱਗੇ ਨਹੀਂ ਵਧਣ ਦੇਣਗੇ ਪਰ ਆਪ ਲੀਡਰ ਪਿੱਛੇ ਹਟਣ ਵਾਲੇ ਨਹੀਂ ਸੀ। ਇਸ ਤੋਂ ਬਾਅਦ ਉਸ ਦੀ ਪੁਲਿਸ ਨਾਲ ਤਕਰਾਰ ਹੋ ਗਈ। ਪੁਲਿਸ ਉਨ੍ਹਾਂ ਨੂੰ ਬੱਸਾਂ ਵਿੱਚ ਬਿਠਾ ਕੇ ਨੇੜਲੇ ਥਾਣਿਆਂ ਵਿੱਚ ਲੈ ਗਈ।
ਇਹ ਵੀ ਪੜ੍ਹੋ : Punjab Breaking News Live Updates: NHAI ਦੇ ਅਧਿਕਾਰੀਆਂ ਨਾਲ PM ਨਰਿੰਦਰ ਮੋਦੀ ਦੀ ਮੀਟਿੰਗ, ਇੱਥੇ ਦੇਖੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
ਕੰਗਨਾ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ
ਇਸ ਤੋਂ ਪਹਿਲਾਂ ਬੁੱਧਵਾਰ ਸਵੇਰੇ ਸੀਐਮ ਭਗਵੰਤ ਮਾਨ ਮੋਹਾਲੀ ਗਏ ਸਨ। ਇਸ ਲਈ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਸੀ ਕਿ ਕੰਗਨਾ ਰਣੌਤ ਹੁਣ ਐਮ.ਪੀ. ਹਨ। ਉਸ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਜਪਾ ਨੂੰ ਵੀ ਆੜੇ ਹੱਥੀਂ ਲਿਆ। ਨਾਲ ਹੀ ਕਿਹਾ ਕਿ ਭਾਜਪਾ ਨੂੰ ਆਪਣੇ ਸੰਸਦ ਮੈਂਬਰ ਨੂੰ ਕੰਟਰੋਲ ਕਰਨਾ ਚਾਹੀਦਾ ਹੈ ਤਾਂ ਜੋ ਉਹ ਅਜਿਹੇ ਬਿਆਨ ਨਾ ਦੇਵੇ।
ਇਹ ਵੀ ਪੜ੍ਹੋ : Punjab Breaking News Live Updates: ਜ਼ਮੀਨਾਂ ਦੇ ਕਬਜ਼ੇ ਨੂੰ ਲੈ ਕੇ ਬਵਾਲ ਜਾਰੀ! ਮਲੇਰਕੋਟਲਾ 'ਚ ਕਿਸਾਨਾਂ ਦੀ ਪ੍ਰਸ਼ਾਸਨ ਨਾਲ ਮੀਟਿੰਗ ਬੇਸਿੱਟਾ