Lok Sabha Election 2024: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, AAP ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸਭ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਮ ਹੈ।
Trending Photos
AAP Punjab Star Campaigner List: ਪੰਜਾਬ ਵਿੱਚ ਚੱਲ ਰਹੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਸੀਐਮ ਭਗਵੰਤ ਮਾਨ ਸਮੇਤ 40 ਲੋਕ ਸ਼ਾਮਲ ਕੀਤੇ ਗਏ ਹਨ।
ਇਸ ਦੇ ਨਾਲ ਹੀ ਅੱਖਾਂ ਦੇ ਇਲਾਜ ਲਈ ਵਿਦੇਸ਼ ਗਏ ਮਨੀਸ਼ ਸਿਸੋਦੀਆ, ਸਤੇਂਦਰ ਜੈਨ ਅਤੇ ਸੰਸਦ ਮੈਂਬਰ ਰਾਘਵ ਚੱਢਾ ਦੇ ਨਾਂ ਵੀ ਸ਼ਾਮਲ ਕੀਤੇ ਗਏ ਹਨ। ਇਸ ਤੋਂ ਇਲਾਵਾ ਦਿੱਲੀ ਅਤੇ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੀ ਸੂਚੀ ਵਿੱਚ ਥਾਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Fazilka Accident News: ਮਿੱਟੀ ਨਾਲ ਭਰੀ ਟਰੈਕਟਰ-ਟਰਾਲੀ ਦੀ ਟੱਕਰ ਕਾਰਨ ਬਾਈਕ ਸਵਾਰ ਦੀ ਮੌਤ
AAP Punjab Star Campaigner List
ਪਤਨੀ ਸੁਨੀਤਾ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ, ਸੰਜੇ ਸਿੰਘ ਦੇ ਨਾਂ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਸਤੇਂਦਰ ਜੈਨ, ਰਾਘਵ ਚੱਢਾ, ਸੌਰਭ ਭਾਰਦਵਾਜ, ਸੰਦੀਪ ਪਾਠਕ, ਪੰਕਜ ਗੁਪਤਾ, ਸੰਜੇ ਸਿੰਘ ਅਤੇ ਆਤਿਸ਼ੀ ਦੇ ਨਾਂ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤੇ ਗਏ ਹਨ। AAP ਨੇ ਆਪਣੀ ਸੂਚੀ ‘ਚ ਮਨੀਸ਼ ਸਿਸੋਦੀਆ ਦਾ ਨਾਂ ਵੀ ਸ਼ਾਮਲ ਕੀਤਾ ਹੈ। ਹਾਲਾਂਕਿ ਉਹ ਅਜੇ ਵੀ ਜੇਲ੍ਹ ਵਿੱਚ ਬੰਦ ਹਨ।
BIG NEWS‼️
We hereby announce our Star Campaigners for the General Election 2024 to Lok Sabha for Punjab (State) pic.twitter.com/Hbiw3DNeY5
— AAP (@AamAadmiParty) May 13, 2023
ਇਹ ਵੀ ਪੜ੍ਹੋ: Karamjit Anmol Nominations : 'ਆਪ' ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ
ਪੰਜਾਬ ਵਿੱਚ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੀ ਪ੍ਰਨੀਤ ਕੌਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੁਲਦੀਪ ਸਿੰਘ ਧਾਲੀਵਾਲ ਸਮੇਤ ਕਈ ਉਮੀਦਵਾਰਾਂ ਨੇ ਸੋਮਵਾਰ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ‘ਆਪ’ ਦੀ ਪ੍ਰਨੀਤ ਕੌਰ ਅਤੇ ਉਨ੍ਹਾਂ ਦੇ ਵਿਰੋਧੀ ਬਲਬੀਰ ਸਿੰਘ ਨੇ ਪਟਿਆਲਾ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ, ਜਦਕਿ ‘ਆਪ’ ਦੇ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।