Punjab Bypoll: `ਆਪ` ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ; ਪੰਜਾਬ `ਚ ਸਿਆਸਤਦਾਨ ਲਗਾਉਣਗੇ ਡੇਰੇ
ਪੰਜਾਬ ਵਿੱਚ 4 ਵਿਧਾਨ ਸਭਾ ਸੀਟਾਂ ਉਪਰ ਜ਼ਿਮਨੀ ਚੋਣਾਂ ਨੂੰ ਲੈ ਕੇ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਸੱਤਾਧਾਰੀ ਪਾਰਟੀ ਇਨ੍ਹਾਂ ਚੋਣਾਂ ਨੂੰ ਜਿੱਤਣ ਲਈ ਪੂਰਾ ਜ਼ੋਰ ਲਗਾ ਰਹੀ ਹੈ। ਇਸ ਦਰਮਿਆਨ ਆਮ ਆਦਮੀ ਪਾਰਟੀ (ਆਪ) ਨੇ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ 40 ਨੇਤਾਵਾਂ ਨੂੰ ਸ਼ਾਮਲ ਕੀਤਾ
Punjab Bypoll: ਪੰਜਾਬ ਵਿੱਚ 4 ਵਿਧਾਨ ਸਭਾ ਸੀਟਾਂ ਉਪਰ ਜ਼ਿਮਨੀ ਚੋਣਾਂ ਨੂੰ ਲੈ ਕੇ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਸੱਤਾਧਾਰੀ ਪਾਰਟੀ ਇਨ੍ਹਾਂ ਚੋਣਾਂ ਨੂੰ ਜਿੱਤਣ ਲਈ ਪੂਰਾ ਜ਼ੋਰ ਲਗਾ ਰਹੀ ਹੈ। ਇਸ ਦਰਮਿਆਨ ਆਮ ਆਦਮੀ ਪਾਰਟੀ (ਆਪ) ਨੇ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ 40 ਨੇਤਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਨਾਂ ਸੂਚੀ 'ਚ ਪਹਿਲੇ ਸਥਾਨ 'ਤੇ ਰੱਖਿਆ ਗਿਆ ਹੈ। ਜਦਕਿ ਦੂਜੇ ਨੰਬਰ 'ਤੇ ਮਨੀਸ਼ ਸਿਸੋਦੀਆ ਦਾ ਨਾਂ ਹੈ ਅਤੇ ਤੀਜੇ ਨੰਬਰ 'ਤੇ ਸੀਐੱਮ ਭਗਵੰਤ ਮਾਨ ਦਾ ਨਾਂ ਹੈ। ਇਸ ਤੋਂ ਬਾਅਦ ਸੰਜੇ ਸਿੰਘ ਅਤੇ ਡਾਕਟਰ ਸੰਦੀਪ ਪਾਠਕ ਦਾ ਨਾਂ ਸ਼ਾਮਲ ਹੈ। ਇਸ ਦੇ ਨਾਲ ਹੀ ਰਾਜ ਦੇ ਸਾਰੇ ਮੰਤਰੀਆਂ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਥਾਂ ਦਿੱਤੀ ਗਈ ਹੈ। ਇਸ ਦੌਰਾਨ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਦੀਆਂ ਚਾਰ ਸੀਟਾਂ ਉਤੇ ਚੋਣਾਂ ਹੋਣੀਆਂ ਹਨ। ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।