Tarn Taran Murder News: `ਆਪ` ਸਰਪੰਚ ਦੀ ਗੋਲ਼ੀਆਂ ਮਾਰਕੇ ਕੀਤੀ ਹੱਤਿਆ; ਮੋਟਰਸਾਈਕਲ ਸਵਾਰਾਂ ਨੇ ਕੀਤੀ ਫਾਇਰਿੰਗ
Tarn Taran Murder News: ਤਰਨਤਾਰਨ ਵਿੱਚ ਆਮ ਆਦਮੀ ਪਾਰਟੀ ਦੇ ਸਰਪੰਚ ਦੀਆਂ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਖਬਰ ਸਾਹਮਣੇ ਆ ਰਹੀ ਹੈ।
Tarn Taran Murder News: ਤਰਨਤਾਰਨ ਵਿੱਚ ਆਮ ਆਦਮੀ ਪਾਰਟੀ ਦੇ ਸਰਪੰਚ ਦੀਆਂ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਖਬਰ ਸਾਹਮਣੇ ਆ ਰਹੀ ਹੈ। ਤਰਨਤਾਰਨ ਦੇ ਪਿੰਡ ਲਾਲੂ ਘੁੰਮਣ ਦੇ ਸਰਪੰਚ ਪ੍ਰਤਾਪ ਸਿੰਘ ਦੀ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪ੍ਰਤਾਪ ਸਿੰਘ ਮੱਥਾ ਟੇਕ ਕੇ ਗੁਰਦੁਆਰਾ ਸਾਹਿਬ ਤੋਂ ਬਾਹਰ ਆਏ ਸਨ। ਇਸ ਦਾਰਨ ਇਹ ਵਾਰਦਾਤ ਵਾਪਰ ਗਈ। ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ।
ਤਰਨਤਾਰਨ ਦੇ ਪਿੰਡ ਲਾਲੂ ਘੁੰਮਣ 'ਚ 'ਆਪ' ਦੇ ਇਸੇ ਪਿੰਡ ਦੇ ਸਰਪੰਚ ਪ੍ਰਤਾਪ ਸਿੰਘ ਨੂੰ ਬਾਈਕ ਸਵਾਰ ਲੁਟੇਰਿਆਂ ਨੇ ਉਸ ਸਮੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ, ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਬਾਹਰ ਆ ਰਹੇ ਸਨ। ਫਾਇਰਿੰਗ ਵਿੱਚ ਸਰਪੰਚ ਦੇ ਦੋ ਸਾਥੀ ਬੁੱਧ ਸਿੰਘ ਅਤੇ ਭਗਵੰਤ ਸਿੰਘ ਜ਼ਖ਼ਮੀ ਹੋ ਗਏ। ਮੌਕੇ 'ਤੇ ਮੌਜੂਦ ਪਿੰਡ ਵਾਸੀਆਂ ਨੇ ਗੋਲੀ ਚਲਾਉਣ ਵਾਲਿਆਂ ਦਾ ਵਿਰੋਧ ਕੀਤਾ। ਜਿਸ ਦੌਰਾਨ ਇੱਕ ਸ਼ੂਟਰ ਬਾਈਕ ਤੋਂ ਡਿੱਗ ਗਿਆ। ਜਦੋਂ ਪਿੰਡ ਵਾਸੀਆਂ ਨੇ ਉਕਤ ਸ਼ੂਟਰ ਦਾ ਪਿਸਤੌਲ ਫੜਨ ਦੀ ਕੋਸ਼ਿਸ਼ ਕੀਤੀ ਤਾਂ ਦੂਜੇ ਸ਼ੂਟਰ ਨੇ ਹੋਰ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਨਾਲ ਇਲਾਕੇ 'ਚ ਦਹਿਸ਼ਤ ਫੈਲ ਗਈ।
ਘਟਨਾ ਦੇ 40 ਮਿੰਟ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ। ਇਲਾਕੇ ਦੀ ਘੇਰਾਬੰਦੀ ਕੀਤੀ ਗਈ ਪਰ ਮੁਲਜ਼ਮਾਂ ਦਾ ਕੋਈ ਸੁਰਾਗ ਨਹੀਂ ਮਿਲਿਆ। ਮ੍ਰਿਤਕ ਸਰਪੰਚ ਦੇ ਪੁੱਤਰ ਨੇ ਇਸ ਘਟਨਾ ਪਿੱਛੇ ਵਿਦੇਸ਼ ਬੈਠੇ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੇ ਵਿਰੋਧੀ ਧਿਰ ਨੇ ਉਕਤ ਗੈਂਗਸਟਰ ਨੂੰ ਫੋਨ ਕਰਕੇ ਧਮਕੀਆਂ ਦਿੱਤੀਆਂ ਸਨ। ਦੱਸ ਦੇਈਏ ਕਿ ਇਸ ਪਿੰਡ ਤੋਂ ਪ੍ਰਤਾਪ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ ਗਿਆ ਸੀ। ਪਿੰਡ ਦਾ ਇੱਕ ਸੀਸੀਟੀਵੀ ਸਾਹਮਣੇ ਆਇਆ ਹੈ ਜਿਸ ਵਿੱਚ ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਾਈਕ 'ਤੇ ਫ਼ਰਾਰ ਹੁੰਦੇ ਨਜ਼ਰ ਆ ਰਹੇ ਹਨ।
75 ਸਾਲਾ ਪ੍ਰਤਾਪ ਸਿੰਘ ਖੇਤੀਬਾੜੀ ਵਿਭਾਗ ਤੋਂ ਸੁਪਰਵਾਈਜ਼ਰ ਵਜੋਂ ਸੇਵਾਮੁਕਤ ਹੋਏ ਸਨ। ਜਿਸ ਤੋਂ ਬਾਅਦ ਉਹ 2012 'ਚ 'ਆਪ' 'ਚ ਸ਼ਾਮਲ ਹੋ ਗਏ ਸਨ। ਹਲਕਾ ਵਿਧਾਇਕ ਡਾ: ਕਸ਼ਮੀਰ ਸਿੰਘ ਸੋਹਲ ਦੇ ਨਜ਼ਦੀਕੀ ਪ੍ਰਤਾਪ ਸਿੰਘ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਬਿਨਾਂ ਮੁਕਾਬਲਾ ਪਿੰਡ ਲਾਲੂ ਘੁੰਮਣ ਦੇ ਸਰਪੰਚ ਚੁਣੇ ਗਏ ਹਨ। ਪਿੰਡ ਵਾਸੀ ਮਹਿੰਦਰ ਸਿੰਘ ਦੀ ਪਤਨੀ ਜਸਬੀਰ ਕੌਰ ਦੇ ਅਕਾਲ ਚਲਾਣੇ ਦੇ ਸਬੰਧ ਵਿਚ ਅੰਤਿਮ ਅਰਦਾਸ ਗੁਰਦੁਆਰਾ ਬਾਬਾ ਖੜਕ ਸਿੰਘ ਵਿਖੇ ਹੋਈ।
ਅੰਤਿਮ ਅਰਦਾਸ ਵਿੱਚ ਹਾਜ਼ਰੀ ਭਰਨ ਤੋਂ ਬਾਅਦ ਦੁਪਹਿਰ 1:25 ਵਜੇ ਸਰਪੰਚ ਪ੍ਰਤਾਪ ਸਿੰਘ ਆਪਣੇ ਸਾਥੀ ਬੁੱਧ ਸਿੰਘ (60) ਨਾਲ ਗੁਰਦੁਆਰਾ ਸਾਹਿਬ ਤੋਂ ਵਾਪਸ ਜਾਣ ਲਈ ਰਵਾਨਾ ਹੋਏ। ਪਹਿਲਾਂ ਤੋਂ ਹੀ ਇੰਤਜ਼ਾਰ ਕਰ ਰਹੇ ਬਾਈਕ ਸਵਾਰ ਦੋ ਸ਼ੂਟਰਾਂ ਨੇ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ। ਸਰਪੰਚ ਪ੍ਰਤਾਪ ਸਿੰਘ ਦੀ ਪਿੱਠ ’ਤੇ ਚਾਰ ਗੋਲੀਆਂ ਲੱਗੀਆਂ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇੱਕ ਗੋਲੀ ਪ੍ਰਤਾਪ ਸਿੰਘ ਦੇ ਸਾਥੀ ਬੁੱਧ ਸਿੰਘ (ਸਾਬਕਾ ਕਾਂਸਟੇਬਲ ਪੰਜਾਬ ਪੁਲਿਸ) ਦੇ ਗੋਡੇ ਵਿੱਚੋਂ ਲੰਘ ਗਈ। ਜਦੋਂ ਕਿ ਦੂਜੀ ਗੋਲੀ ਉਸ ਦੀ ਪੱਗ ਵਿੱਚੋਂ ਲੰਘੀ।
ਪਿੰਡ ਵਾਸੀਆਂ ਨੇ ਗੋਲੀ ਚਲਾ ਕੇ ਭੱਜਣ ਵਾਲੇ ਸ਼ੂਟਰਾਂ ਦਾ ਪਿੱਛਾ ਕੀਤਾ ਤੇ ਉਨ੍ਹਾਂ ਦਾ ਮੁਕਾਬਲਾ ਕੀਤਾ। ਬਾਈਕ 'ਤੇ ਬੈਠਾ ਸ਼ੂਟਰ ਰਸਤੇ 'ਚ ਡਿੱਗ ਪਿਆ। ਮਹਿੰਦਰ ਸਿੰਘ ਪੁੱਤਰ ਭਗਵੰਤ ਸਿੰਘ ਨੇ ਗੋਲੀ ਚਲਾਉਣ ਵਾਲੇ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਬਾਈਕ ਚਾਲਕ ਨੇ ਗੋਲੀ ਚਲਾ ਦਿੱਤੀ। ਇੱਕ ਗੋਲੀ ਭਗਵੰਤ ਸਿੰਘ ਦੀ ਲੱਤ ਵਿੱਚ ਲੱਗੀ। ਇਸ ਦੌਰਾਨ ਦੋਵੇਂ ਸ਼ੂਟਰ ਫਰਾਰ ਹੋ ਗਏ। ਘਟਨਾ ਦੇ 40 ਮਿੰਟ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ। ਇਲਾਕੇ ਦੀ ਘੇਰਾਬੰਦੀ ਕੀਤੀ ਗਈ ਪਰ ਕੋਈ ਸੁਰਾਗ ਨਹੀਂ ਮਿਲਿਆ। ਥਾਣਾ ਝਬਾਲ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ।