Arvind Kejriwal Mohali Visit:  ਮਿਸ਼ਨ-2024 ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ। ਭਾਰਤ ਦੀਆਂ ਵੱਡੀਆਂ ਸਿਆਸੀ ਪਾਰਟੀਆਂ ਨੇ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਡੇਰੇ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਚੋਣ ਨਾਅਰਾ ਲਾਂਚ ਕੀਤਾ ਗਿਆ। ਲੋਕ ਸਭਾ ਚੋਣ ਮੁਹਿੰਮ ਦੇ ਆਗਾਜ਼ ਲਈ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਪੁੱਜੇ। ਮੁਹਾਲੀ ਵਿੱਚ ਕਰਵਾਏ ਗਏ ਪ੍ਰੋਗਰਾਮ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਪੰਜਾਬ ਵਿੱਚ ਸਰਕਾਰ ਬਣੀ ਹੈ, ਉਦੋਂ ਤੋਂ ਉਹ ਕੰਮ ਕਰ ਰਹੇ ਹਨ। ਅੱਜ ਅਧਿਕਾਰਕ ਤੌਰ ਉਤੇ ਇਸ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। 


COMMERCIAL BREAK
SCROLL TO CONTINUE READING

'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਲਿਜਾਣ ਲਈ ਉਨ੍ਹਾਂ ਨੂੰ ਇਨ੍ਹਾਂ 13 ਸੀਟਾਂ ਦੀ ਲੋੜ ਹੈ। ਕੇਂਦਰ ਨੇ ਪੰਜਾਬ ਦੇ ਹੱਕ ਵਿੱਚੋਂ 8,000 ਕਰੋੜ ਰੁਪਏ ਰੋਕ ਲਏ ਹਨ। ਅਸੀਂ ਜੋ ਵੀ ਕੰਮ ਕਰਦੇ ਹਾਂ, ਰਾਜਪਾਲ ਅੜਿੱਕਾ ਪਾ ਰਿਹਾ ਹੈ। 26 ਜਨਵਰੀ ਦੇ ਪ੍ਰੋਗਰਾਮ ਵਿੱਚੋਂ ਪੰਜਾਬ ਦੀ ਝਾਕੀ ਹਟਾਈ ਗਈ। ਉਨ੍ਹਾਂ ਝਾਕੀਆਂ ਵਿੱਚ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਦੀਆਂ ਕਹਾਣੀਆਂ ਸਨ। ਕੇਂਦਰ ਵਿੱਚ ਬੈਠੇ ਲੋਕਾਂ ਨੂੰ ਭਗਤ ਸਿੰਘ ਅਤੇ ਲਾਲਾ ਲਾਜਪਤ ਰਾਏ ਦੀ ਝਾਕੀ ਲਿਆਉਣ ਦੀ ਇਜਾਜ਼ਤ ਕਿਸਨੇ ਦਿੱਤੀ?


ਪੰਜਾਬ ਲਈ ਵੱਡਾ ਨਾਅਰਾ ਦਿੱਤਾ ਜਾਵੇਗਾ


ਇਸ ਦਰਮਿਆਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ਉਤੇ ਹਨ। ਲੋਕ ਸਭਾ ਚੋਣ ਮੁਹਿੰਮ ਦਾ ਆਗਾਜ਼ ਕਰਨ ਲਈ ਕੇਜਰੀਵਾਲ ਮੁਹਾਲੀ ਪੁੱਜ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮੌਜੂਦ ਹੋਣਗੇ।  ਇਸ ਦੌਰਾਨ ‘ਆਪ’ ਵੱਲੋਂ ਪੰਜਾਬ ਚੋਣਾਂ ਲਈ ਵੱਡਾ ਨਾਅਰਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ‘ਆਪ’ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦਾ ਵੇਰਵਾ ਵੀ ਤਿਆਰ ਕੀਤਾ ਗਿਆ ਹੈ। ਇਨ੍ਹਾਂ ਦੀ ਮਦਦ ਨਾਲ ਪਾਰਟੀ ਸਿੱਧੇ ਲੋਕਾਂ ਨਾਲ ਜੁੜਨ ਦੀ ਕੋਸ਼ਿਸ਼ ਕਰੇਗੀ।


ਇਹ ਪ੍ਰੋਜੈਕਟ ਪਾਰਟੀ ਦੀ ਤਾਕਤ ਬਣੇਗਾ


ਪੰਜਾਬ ਵਿੱਚ ਸਰਕਾਰ ਜ਼ੀਰੋ ਬਿੱਲ, ਘਰ-ਘਰ ਰੋਜ਼ਗਾਰ ਮੁਹਿੰਮ, ਆਮ ਆਦਮੀ ਕਲੀਨਿਕ, ਹਰ ਖੇਤ ਨਹਿਰੀ ਪਾਣੀ ਅਤੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਨੂੰ ਆਪਣੀਆਂ ਵੱਡੀਆਂ ਪ੍ਰਾਪਤੀਆਂ ਵਜੋਂ ਚੋਣ ਮੁਹਿੰਮ ਵਿੱਚ ਸ਼ਾਮਲ ਕਰੇਗੀ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਰੋਕੇ ਗਏ ਫੰਡਾਂ ਦਾ ਮੁੱਦਾ ਪੰਜਾਬ ਦੇ ਲੋਕਾਂ ਤੱਕ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਇਸ ਵਾਰ ਸੂਬੇ ਵਿੱਚ ਚੋਣ ਪ੍ਰਚਾਰ ਦੀ ਕਮਾਨ ਪੂਰੀ ਤਰ੍ਹਾਂ ਸੀਐਮ ਭਗਵੰਤ ਮਾਨ ਦੇ ਹੱਥ ਵਿੱਚ ਹੋਵੇਗੀ।


ਉਮੀਦਵਾਰਾਂ ਦਾ ਅਜੇ ਤੱਕ ਨਹੀਂ ਹੋਇਆ ਐਲਾਨ


ਕੇਜਰੀਵਾਲ ਅਤੇ ਮਾਨ ਪਾਰਟੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ ਪਰ ਉਮੀਦਵਾਰਾਂ ਦੇ ਨਾਵਾਂ ਦਾ ਤੁਰੰਤ ਐਲਾਨ ਕੀਤੇ ਜਾਣ ਦੀ ਸੰਭਾਵਨਾ ਨਹੀਂ ਹੈ। ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਵਿਰੋਧੀ ਪਾਰਟੀਆਂ ਵੱਲੋਂ ਖੜ੍ਹੀ ਕੀਤੀ ਜਾ ਰਹੀ ਚੁਣੌਤੀ ਦੇ ਮੱਦੇਨਜ਼ਰ ਪਾਰਟੀ ਕੁਝ ਮੰਤਰੀਆਂ ਅਤੇ ਵਿਧਾਇਕਾਂ ਨੂੰ ਚੋਣ ਲੜਨ ਲਈ ਉਤਸੁਕ ਹੈ। ਸੱਤਾਧਾਰੀ ਪਾਰਟੀ ਵੱਲੋਂ ਕਰਵਾਏ ਗਏ ਕਈ ਪ੍ਰੀ-ਚੋਣ ਸਰਵੇਖਣਾਂ ਨੇ ਲੋਕ ਸਭਾ ਚੋਣਾਂ ਲੜਨ ਲਈ ਕੁਝ ਮੰਤਰੀਆਂ ਅਤੇ ਮੌਜੂਦਾ ਵਿਧਾਇਕਾਂ ਦੀ ਉਮੀਦਵਾਰੀ ਦਾ ਸਮਰਥਨ ਕੀਤਾ ਹੈ।


ਇਹ ਵੀ ਪੜ੍ਹੋ : Delhi Chalo March: ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਦਿੱਲੀ ਨੂੰ ਵਹੀਰਾਂ ਘੱਤਣਗੇ ; ਲੱਖੋਵਾਲ ਨੇ ਦੱਸੀ ਪੂਰੀ ਯੋਜਨਾ


ਕੇਜਰੀਵਾਲ ਵੱਲੋਂ ਸ਼ਹਿਰ ਵਿੱਚ ਆਪਣੇ ਠਹਿਰਾਅ ਦੌਰਾਨ ਸਥਿਤੀ ਦਾ ਜਾਇਜ਼ਾ ਲੈਣ ਦੀ ਉਮੀਦ ਹੈ ਅਤੇ ਉਮੀਦਵਾਰਾਂ ਬਾਰੇ ਅੰਤਿਮ ਫੈਸਲਾ ਲਿਆ ਜਾਵੇਗਾ। ਪਾਰਟੀ 13 ਸੀਟਾਂ 'ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਤੋਂ ਪਹਿਲਾਂ ਅਕਾਲੀ-ਭਾਜਪਾ ਚੋਣ ਗਠਜੋੜ ਲਈ ਕੀਤੇ ਜਾ ਰਹੇ ਯਤਨਾਂ ਦਾ ਵੀ ਇੰਤਜ਼ਾਰ ਕਰਨਾ ਚਾਹੇਗੀ। ਸੂਤਰਾਂ ਮੁਤਾਬਕ ਬੁੱਧਵਾਰ ਜਾਂ ਵੀਰਵਾਰ ਨੂੰ ਆਮ ਆਦਮੀ ਪਾਰਟੀ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ।


ਇਹ ਵੀ ਪੜ੍ਹੋ : PM Narendra Modi: ਪੀਐਮ ਮੋਦੀ ਅੱਜ ਪੰਜਾਬ 'ਚ ਕਰਨਗੇ ਕਈ ਪ੍ਰੋਜੈਕਟਾਂ ਦਾ ਉਦਘਾਟਨ; ਲੁਧਿਆਣਾ 'ਚ ਐਲੀਵੇਟਿਡ ਹਾਈਵੇ ਦੀ ਹੋਵੇਗੀ ਸ਼ੁਰੂਆਤ