Labh Singh Ugoke Statement: ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਜਿੱਥੇ ਇਕ ਪਾਸੇ ਵਿਰੋਧੀ ਧਿਰਾਂ MLA ’ਤੇ ਕਾਰਵਾਈ ਕਰਨ ਦੀ ਮੰਗ ਕਰ ਰਹੀਆਂ ਹਨ ਉੱਥੇ ਹੀ ਪਾਰਟੀ ਵਲੋਂ ਵਿਧਾਇਕ ਦਾ ਬਚਾਅ ਕੀਤਾ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਇਸ ਸਬੰਧ ’ਚ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਵਿਧਾਇਕ ਉਗੋਕੇ ਨੇ ਕੁਝ ਵੀ ਗਲਤ ਨਹੀਂ ਬੋਲਿਆ। ਬਲਕਿ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।


ਜ਼ਿਕਰਯੋਗ ਹੈ ਕਿ ਬੀਤੇ ਦਿਨ ਬਰਨਾਲਾ ਦੇ ਪਿੰਡ ਸ਼ਹਿਣਾ ’ਚ MLA ਲਾਭ ਸਿੰਘ ਉਗੋਕੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ ਸਨ। ਇਸ ਉਦਘਾਟਨ ਸਮਾਰੋਹ ’ਚ ਸਰਪੰਚ ਦਾ ਮੁੰਡਾ ਸੁਖਵਿੰਦਰ ਸਿੰਘ ਵੀ ਮੌਜੂਦ ਸੀ, ਜੋ ਪ੍ਰਾਇਮਰੀ ਹੈਲਥ ਸੈਂਟਰ ਨੂੰ ਆਮ ਆਦਮੀ ਕਲੀਨਿਕ ’ਚ ਬਦਲੇ ਜਾਣ ਦਾ ਵਿਰੋਧ ਕਰ ਰਿਹਾ ਸੀ।


ਸੁਖਵਿੰਦਰ ਸਿੰਘ ਵਲੋਂ ਵਿਰੋਧ ਕੀਤੇ ਜਾਣ ’ਤੇ ਆਪ ਵਿਧਾਇਕ (AAP MLA) ਨੂੰ ਗੁੱਸਾ ਆ ਗਿਆ। ਇਸ ਬਹਿਸਬਾਜੀ ਦੌਰਾਨ ਵਿਧਾਇਕ ਨੇ ਕਿਹਾ ਕਿ “ਮਾਰ ਮਾਰ ਲਫੇੜੇ ਤੈਨੂੰ ਅੰਦਰ ਸੁੱਟਿਆ ਹੁੰਦਾ ਤਾਂ ਪਤਾ ਲੱਗਣਾ ਸੀ।”  


ਵੀਡੀਓ ਸੋਸ਼ਲਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਵਿਧਾਇਕ ਉਗੋਕੇ ਨੇ ਵੀ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਜਦਕਿ ਉਨ੍ਹਾਂ ਦੇ ਕਹਿਣ ਦਾ ਭਾਵ ਸੀ ਕਿ ਜੇਕਰ ਕਿਸੇ ਹੋਰ ਪਾਰਟੀ ਦੀ ਸਰਕਾਰ ਹੁੰਦੀ ਤਾਂ ਵਿਰੋਧ ਕਰਨ ਵਾਲੇ ਵਿਅਕਤੀ ਨੂੰ ਕੁੱਟਿਆ ਜਾਂਦਾ ਅਤੇ ਜੇਲ੍ਹ ’ਚ ਸੁੱਟ ਦਿੱਤਾ ਜਾਣਾ ਸੀ।


ਇਸ ਮਾਮਲੇ ਤੋਂ ਬਾਅਦ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਸਰਪੰਚ ਦੇ ਪੁੱਤਰ ਸੁਖਵਿੰਦਰ ਸਿੰਘ ਨੂੰ ਮਿਲਣ ਪਿੰਡ ਸ਼ਹਿਣਾ ਪਹੁੰਚੇ। ਮਾਨ ਨੇ ਕਿਹਾ ਕਿ ਵਿਧਾਇਕ ਉਗੋਕੇ (Labh Singh Ugoke) ਖ਼ਿਲਾਫ਼ ਤੁਰੰਤ ਮਾਮਲਾ ਦਰਜ ਕੀਤਾ ਜਾਵੇ ਤੇ ਜੇਕਰ ਲੋੜ ਪਈ ਤਾਂ ਉਹ ਹਾਈਕੋਰਟ ਜਾਣ ਤੋਂ ਵੀ ਗੁਰੇਜ਼ ਨਹੀਂ ਕਰਨਗੇ।


ਹਾਲਾਂਕਿ ਇਹ ਪੂਰੀ ਘਟਨਾ ਕੈਮਰੇ ’ਚ ਕੈਦ ਹੋ ਗਈ, ਜਿਸਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਲੋਕ ਆਪ ਆਗੂ ਦੀ ਅਜਿਹੀ ਬੋਲਬਾਣੀ ਦੀ ਨਿਖੇਧੀ ਕਰ ਰਹੇ ਹਨ।


ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਦੇ ਲੀਡਰ ਹੀ ਨਹੀਂ ਕੁਝ ਕਾਂਗਰਸੀ ਵੀ ਨਵਜੋਤ ਸਿੱਧੂ ਤੋਂ ਡਰਦੇ ਹਨ: ਦੂਲੋਂ