Fazilka News: ਫਾਜ਼ਿਲਕਾ 'ਚ ਇਲਾਜ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਮਗਰੋਂ ਉਸ ਨੂੰ ਜ਼ਖਮੀ ਹਾਲਤ 'ਚ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਹੋ ਮੌਤ ਗਈ ਹੈ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਉਸ ਦੀ ਹੱਤਿਆ ਕੀਤੀ ਗਈ ਹੈ।


COMMERCIAL BREAK
SCROLL TO CONTINUE READING

ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਉਨ੍ਹਾਂ ਨੇ ਥਾਣੇ ਦੇ ਬਾਹਰ ਸੜਕ ਉਤੇ ਲਾਸ਼ ਰੱਖ ਕੇ ਧਰਨਾ ਲਗਾਇਆ ਹੈ ਅਤੇ ਹਾਈਵੇ ਜਾਮ ਕਰ ਦਿੱਤਾ ਹੈ। ਜਾਣਕਾਰੀ ਦਿੰਦੇ ਹੋਏ ਸੁਖਦੇਵ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਕੁਲਦੀਪ ਸਿੰਘ ਸ਼ਰਾਬ ਦੇ ਅੱਡੇ 'ਤੇ ਕੰਮ ਕਰਦਾ ਸੀ ਅਤੇ ਉਸ ਦੇ ਨਾਲ ਕੰਮ ਕਰਨ ਵਾਲੇ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕਰ ਕੇ ਜ਼ਖਮੀ ਕਰ ਦਿੱਤਾ ਸੀ ਅਤੇ ਉਨ੍ਹਾਂ ਦੱਸਿਆ ਕਿ ਕੁਲਦੀਪ ਦਾ ਐਕਸੀਡੈਂਟ ਹੋ ਗਿਆ ਸੀ ਉਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 


ਕੁਲਦੀਪ ਦੇ ਕਤਲ ਲਈ ਪੁਲਿਸ ਤੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਥਾਣਾ ਅਰਨੀਵਾਲਾ ਦੇ ਬਾਹਰ ਹਾਈਵੇ ਜਾਮ ਕਰਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਦੇ ਪਰਿਵਾਰ ਦਾ ਕਹਿਣਾ ਹੈ ਕਿ ਮ੍ਰਿਤਕ ਕੁਲਦੀਪ ਸਿੰਘ ਆਮ ਆਦਮੀ ਪਾਰਟੀ ਦਾ ਵਰਕਰ ਸੀ ਉਸ ਦੇ ਘਰ ਮੁੱਖ ਮੰਤਰੀ ਭਗਵੰਤ ਮਾਨ ਵੀ ਆ ਚੁੱਕੇ ਹਨ।


ਇਹ ਵੀ ਪੜ੍ਹੋ : Punjab News: ਜੇਲ੍ਹ ਚੋਂ 43 ਹਜ਼ਾਰ ਫੋਨ ਕਾਲਾਂ ਦੇ ਮਾਮਲੇ ਸਬੰਧੀ ਹਾਈਕੋਰਟ 'ਚ ਸੁਣਵਾਈ ਹੋਈ


ਦੂਜੇ ਪਾਸੇ ਅਰਨੀਵਾਲਾ ਪਹੁੰਚੇ ਜਲਾਲਾਬਾਦ ਦੇ ਡੀ.ਐਸ.ਪੀ ਏ.ਆਰ.ਸ਼ਰਮਾ ਨੇ ਦੱਸਿਆ ਕਿ 23 ਮਈ ਨੂੰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਲਦੀਪ ਸਿੰਘ ਪੁੱਤਰ ਰਾਜ ਸਿੰਘ ਵਾਸੀ ਟਾਹਲੀਵਾਲਾ ਜੱਟਾਂ ਦਾ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਪਰ ਹੁਣ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ ਅਤੇ ਹੁਣ ਪਰਿਵਾਰ ਦਾ ਕਹਿਣਾ ਹੈ ਕਿ ਕੁਲਦੀਪ ਸਿੰਘ ਨੂੰ ਉਸ ਦੇ ਸਾਥੀਆਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ ਹੈ, ਪੁਲਿਸ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਜਾਂਚ ਕਰੇਗੀ।


ਇਹ ਵੀ ਪੜ੍ਹੋ : Punjab Cabinet Meeting: 14 ਅਗਸਤ ਨੂੰ ਹੋਣ ਵਾਲੀ ਪੰਜਾਬ ਵਜ਼ਾਰਤ ਦੀ ਮੀਟਿੰਗ 'ਚ ਲਏ ਜਾਣਗੇ ਅਹਿਮ ਫ਼ੈਸਲੇ