ਚੰਡੀਗੜ: ਪੰਜਾਬ ਵਿਚ ਅਗਸਤ ਤੋਂ ਨਵੇਂ ਟ੍ਰੈਫਿਕ ਨਿਯਮਾਂ ਨੂੰ ਲਾਗੂ ਕਰਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਟ੍ਰੈਫਿਕ ਪੁਲਿਸ ਵੱਲੋਂ ਓਵਰ ਸਪੀਡ ਅਤੇ ਸ਼ਰਾਬੀ ਡਰਾਈਵਾਂ 'ਤੇ ਨਕੇਲ ਕੱਸਣ ਲਈ ਲੋੜੀਂਦੇ ਸਾਜੋ ਸਮਾਨ ਦੀ ਖਰੀਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪਰ ਮਾਲ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਪੰਜਾਬ ਸਰਕਾਰ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਜੁਰਮਾਨੇ ਵਧਾਉਣ ਦੇ ਫੈਸਲੇ 'ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਉਹ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਜੁਰਮਾਨੇ ਦੀ ਰਕਮ ਦੁੱਗਣੀ ਕਰਨ ਦੇ ਹੱਕ ਵਿਚ ਨਹੀਂ ਹਨ ਸਰਕਾਰ ਨੂੰ ਇਸ ਨੂੰ ਬਦਲਣਾ ਚਾਹੀਦਾ ਹੈ। ਟ੍ਰੈਫਿਕ ਨਿਯਮਾਂ ਨੂੰ ਤੋੜਨ ਵਾਲੇ ਲੋਕਾਂ ਨੂੰ ਸਿਖਲਾਈ ਦੇਣ ਦੀ ਲੋੜ ਹੈ, ਉਨ੍ਹਾਂ ਨੂੰ ਮੌਕਾ ਮਿਲਣਾ ਚਾਹੀਦਾ ਹੈ।


COMMERCIAL BREAK
SCROLL TO CONTINUE READING

 


"ਨਿਯਮ ਤੋੜਣ ਵਾਲਿਆਂ ਨੂੰ ਮਿਲਣਾ ਚਾਹੀਦਾ ਦੂਸਰਾ ਮੌਕਾ"


ਉਨ੍ਹਾਂ ਕਿਹਾ ਹੈ ਕਿ ਜਿੰਨਾ ਜੁਰਮਾਨਾ ਭਰਨਾ ਹੈ, ਓਨਾ ਹੀ ਵਾਹਨ ਹੈ, ਇਸ ਲਈ ਲੋਕਾਂ ਨੂੰ ਦੂਸਰਾ ਮੌਕਾ ਜ਼ਰੂਰ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡਰਾਈਵਿੰਗ ਲਾਇਸੈਂਸ ਜ਼ਬਤ ਕਰਨ ਦੀ ਪ੍ਰਕਿਰਿਆ ਸਹੀ ਹੈ ਪਰ ਜੁਰਮਾਨੇ ਦੀ ਮੋਟੀ ਰਕਮ ਜਾਇਜ਼ ਨਹੀਂ ਹੈ। ਇਸ ਨਾਲ ਆਮ ਆਦਮੀ ਪਰੇਸ਼ਾਨ ਹੋਵੇਗਾ। ਜੁਰਮਾਨੇ ਦੀ ਰਕਮ ਅਦਾ ਕਰਨ ਲਈ ਲੋਕਾਂ ਨੂੰ ਕਰਜ਼ਾ ਵੀ ਲੈਣਾ ਪੈ ਸਕਦਾ ਹੈ। ਇਹ ਉਚਿਤ ਨਹੀਂ ਹੋਵੇਗਾ।


 


ਅਧਿਕਾਰੀਆਂ ਦੀ ਟੀਮ ਤਿਆਰ ਕੀਤੀ ਜਾ ਰਹੀ ਹੈ


ਏ. ਡੀ. ਜੀ. ਪੀ. ਟਰੈਫਿਕ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਦੇ 422 ਥਾਣਾ ਖੇਤਰਾਂ ਵਿਚ ਟ੍ਰੈਫਿਕ ਨਾਕੇਬੰਦੀ ਕਰਨ ਲਈ 81 ਏ. ਐਸ. ਆਈ. ਰੈਂਕ ਦੇ ਅਧਿਕਾਰੀਆਂ ਦੀ ਟੀਮ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿਚ ਡੀ. ਐਸ. ਪੀ. ਰੈਂਕ ਦੇ ਅਧਿਕਾਰੀਆਂ ਨੂੰ ਨੋਡਲ ਅਫ਼ਸਰ ਬਣਾਇਆ ਜਾ ਰਿਹਾ ਹੈ, ਜੋ ਟਰੈਫ਼ਿਕ ਚਲਾਨਾਂ ਦਾ ਰਿਕਾਰਡ ਰੱਖਣਗੇ।


 


ਜੁਰਮਾਨਾ ਵਧਾਉਣ ਦੀ ਤਿਆਰੀ


ਸ਼ਰਾਬ ਪੀ ਕੇ ਗੱਡੀ ਚਲਾਉਣ 'ਤੇ ਪਹਿਲੀ ਵਾਰ 5 ਹਜ਼ਾਰ ਅਤੇ ਦੂਜੀ ਵਾਰ 10 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ, ਨਾਲ ਹੀ 3 ਮਹੀਨਿਆਂ ਲਈ ਡਰਾਈਵਿੰਗ ਲਾਇਸੈਂਸ ਮੁਅੱਤਲ ਕੀਤਾ ਜਾਵੇਗਾ। ਪਹਿਲੀ ਵਾਰ 1000 ਜੁਰਮਾਨਾ ਅਤੇ ਦੂਜੀ ਵਾਰ ਤੇਜ਼ ਰਫ਼ਤਾਰ ਨਾਲ ਗੱਡੀ ਚਲਾਉਣ 'ਤੇ 2000 ਜੁਰਮਾਨਾ ਪਰ ਦੋਵੇਂ ਵਾਰ ਲਾਈਸੈਂਸ 3 ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਜਾਵੇਗਾ।


 


WATCH LIVE TV