Truck Driver Murder: ਆੜ੍ਹਤੀ ਨੇ ਟਰੱਕ ਡਰਾਈਵਰ ਨੂੰ ਮਾਰੀ ਗੋਲੀ; ਮੌਤ ਹੋਣ ਮਗਰੋਂ ਪਰਿਵਾਰਕ ਮੈਂਬਰਾਂ ਨੇ ਕੀਤਾ ਹੰਗਾਮਾ
Advertisement
Article Detail0/zeephh/zeephh2264877

Truck Driver Murder: ਆੜ੍ਹਤੀ ਨੇ ਟਰੱਕ ਡਰਾਈਵਰ ਨੂੰ ਮਾਰੀ ਗੋਲੀ; ਮੌਤ ਹੋਣ ਮਗਰੋਂ ਪਰਿਵਾਰਕ ਮੈਂਬਰਾਂ ਨੇ ਕੀਤਾ ਹੰਗਾਮਾ

Truck Driver Murder:  ਗੁਰਦਾਸਪੁਰ ਵਿੱਚ ਟਰੱਕ ਟਕਰਾਉਣ ਨੂੰ ਲੈ ਕੇ ਟਰੱਕ ਡਰਾਈਵਰ ਤੇ ਆੜ੍ਹਤੀਆ ਵਿਚਕਾਰ ਹੋਏ ਝਗੜੇ ਨੇ ਖੂਨੀ ਰੂਪ ਧਾਰਨ ਕਰ ਲਿਆ। 

Truck Driver Murder: ਆੜ੍ਹਤੀ ਨੇ ਟਰੱਕ ਡਰਾਈਵਰ ਨੂੰ ਮਾਰੀ ਗੋਲੀ; ਮੌਤ ਹੋਣ ਮਗਰੋਂ ਪਰਿਵਾਰਕ ਮੈਂਬਰਾਂ ਨੇ ਕੀਤਾ ਹੰਗਾਮਾ

Truck Driver Murder:  ਗੁਰਦਾਸਪੁਰ ਦੇ ਐੱਫਸੀਆਈ ਗੁਦਾਮਾਂ ਵਿੱਚ ਕਣਕ ਉਤਾਰਨ ਦੌਰਾਨ ਆਪਸ ਵਿੱਚ ਟਰੱਕ ਟਕਰਾਉਣ ਨੂੰ ਲੈ ਕੇ ਟਰੱਕ ਡਰਾਈਵਰ ਤੇ ਆੜ੍ਹਤੀਆ ਵਿਚਕਾਰ ਹੋਏ ਝਗੜੇ ਨੇ ਖੂਨੀ ਰੂਪ ਧਾਰਨ ਕਰ ਲਿਆ। ਆੜ੍ਹਤੀ ਹਰਪਾਲ ਸਿੰਘ ਨੇ ਟਰੱਕ ਡਰਾਈਵਰ ਮੱਖਣ ਮਸੀਹ ਨੂੰ ਗੋਲੀ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ ਉਤੇ ਮੌਤ ਹੋ ਗਈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਐਫਸੀਆਈ ਗੁਦਾਮ ਦੇ ਬਾਹਰ ਧਰਨਾ ਲਗਾ ਦਿੱਤਾ। ਘਟਨਾ ਸਥਾਨ ਉਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਗੁੱਸੇ ਵਿੱਚ ਆਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਆੜ੍ਹਤੀ ਦੀਆਂ ਗੱਡੀਆਂ ਦੀ ਭੰਨ ਤੋੜ ਵੀ ਕੀਤੀ।

ਪ੍ਰਾਪਤ ਜਾਣਕਾਰੀ ਅਨੁਸਾਰ ਮੱਖਣ ਪੁੱਤਰ ਬਾਊ ਮਸੀਹ ਵਾਸੀ ਪਿੰਡ ਅਲੂਣਾ ਆਪਣੇ ਟਰੱਕ ’ਤੇ ਕਣਕ ਲੱਦ ਕੇ ਪਠਾਨਕੋਟ ਰੋਡ ’ਤੇ ਮਿਲਕ ਪਲਾਂਟ ਨੇੜੇ ਸਥਿਤ ਐਫ.ਸੀ.ਆਈ ਦੇ ਗੁਦਾਮ ਵਿੱਚ ਆਇਆ ਸੀ। ਇਸ ਦੌਰਾਨ ਇਕ ਹੋਰ ਡਰਾਈਵਰ ਦੀ ਟਰੱਕ ਨੇ ਉਸ ਦੇ ਟਰੱਕ ਨੂੰ ਟੱਕਰ ਮਾਰ ਦਿੱਤੀ। ਮਾਮੂਲੀ ਝੜਪ ਤੋਂ ਬਾਅਦ ਦੋਵੇਂ ਡਰਾਈਵਰਾਂ ਨੇ ਆਪਸੀ ਸਹਿਮਤੀ ਨਾਲ ਵਾਹਨਾਂ ਨੂੰ ਲੰਘਾ ਦਿੱਤਾ ਪਰ ਇਕ ਸਾਈਡ ਦੇ ਡਰਾਈਵਰ ਨੇ ਆਪਣੇ ਏਜੰਟ ਹਰਪਾਲ ਸਿੰਘ ਉਰਫ ਸਾਜਨ ਨੂੰ ਬੁਲਾ ਲਿਆ। ਜੋ ਦੋ ਗੱਡੀਆਂ ਵਿੱਚ ਆਏ ਤੇ ਮੱਖਣ ਨਾਲ ਬਹਿਸ ਕਰਨ ਲੱਗੇ।

ਇਸ ਦੌਰਾਨ ਹਰਪਾਲ ਸਿੰਘ ਉਰਫ ਸਾਜਨ ਨੇ ਟਰੱਕ ਡਰਾਈਵਰ ਮੱਖਣ ਮਸੀਹ 'ਤੇ ਗੋਲੀਆਂ ਚਲਾ ਦਿੱਤੀਆਂ। ਪੇਟ 'ਚ ਗੋਲੀ ਲੱਗਣ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੱਖਣ ਮਸੀਹ ਦੀ ਮੌਤ ਦੀ ਖਬਰ ਸੁਣਦੇ ਹੀ ਉਸਦੇ ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚ ਗਏ। ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਆੜ੍ਹਦੀਆਂ ਦੀਆਂ ਦੋ ਗੱਡੀਆਂ ਦੀ ਭੰਨਤੋੜ ਕੀਤੀ ਅਤੇ ਐਫਸੀਆਈ ਦੇ ਗੁਦਾਮ ਦੇ ਬਾਹਰ ਧਰਨਾ ਦਿੱਤਾ।

ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਆੜ੍ਹਤੀਆਂ ਦੀਆਂ ਗੱਡੀਆਂ ਵੀ ਜ਼ਬਤ ਕਰ ਲਈਆਂ ਗਈਆਂ ਹਨ। ਡੀਐਸਪੀ ਮੋਹਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮਾਮਲੇ 'ਚ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Trending news