Abohar News: ਲਾਵਾਰਿਸ ਪਸ਼ੂ ਨਾਲ ਬਾਈਕ ਦੀ ਹੋਈ ਜ਼ਬਰਦਸਤ ਟੱਕਰ, ਨੌਜਵਾਨ ਦੇ ਗਲੇ `ਚ ਵੜਿਆ ਸਿੰਗ, ਹੋਈ ਮੌਤ
Abohar Accident News: ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ (22) ਵਾਸੀ ਅਜੀਤ ਨਗਰ ਵਜੋਂ ਹੋਈ ਹੈ। ਉਹ ਸ਼ਨੀਵਾਰ ਰਾਤ ਮਜ਼ਦੂਰੀ ਕਰਕੇ ਘਰ ਜਾ ਰਿਹਾ ਸੀ।
Abohar Accident News: ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਅਬੋਹਰ ਤੋਂ ਸਾਹਮਣੇ ਆਇਆ ਹੈ ਜਿੱਥੇ ਲਾਵਾਰਿਸ ਪਸ਼ੂ ਨਾਲ ਬਾਈਕ ਦੀ ਜ਼ਬਰਦਸਤ ਟੱਕਰ ਹੋਈ ਅਤੇ ਨੌਜਵਾਨ ਦੀ ਮੌਤ ਦਾ ਸਮਾਚਾਰ ਮਿਲਿਆ ਹੈ। ਦੱਸ ਦਈਏ ਕਿ ਪੰਜਾਬ ਦੇ ਅਬੋਹਰ 'ਚ ਸ਼ਨੀਵਾਰ ਰਾਤ ਨੂੰ ਵਾਪਰੇ ਦਰਦਨਾਕ ਹਾਦਸੇ 'ਚ ਇਕ ਨੌਜਵਾਨ ਦੀ ਜਾਨ ਚਲੀ ਗਈ। ਜਾਣਕਾਰੀ ਅਨੁਸਾਰ ਅਜੀਤ ਨਗਰ ਦਾ ਰਹਿਣ ਵਾਲਾ ਇੱਕ ਮਜ਼ਦੂਰ ਡਿਊਟੀ ਤੋਂ ਆਪਣੇ ਘਰ ਜਾ ਰਿਹਾ ਸੀ।
ਰਸਤੇ ਵਿੱਚ ਅਚਾਨਕ ਇੱਕ ਲਾਵਾਰਸ ਪਸ਼ੂ ਆ ਗਿਆ ਅਤੇ ਬਾਈਕ ਉਸ ਨਾਲ ਟਕਰਾ ਗਈ। ਇਸ ਦੌਰਾਨ ਜਾਨਵਰ ਦਾ ਸਿੰਗ ਗਰਦਨ 'ਚ ਵੜ ਕੇ ਸਿਰ 'ਚੋਂ ਲੰਘ ਗਿਆ। ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੌਕੇ 'ਤੇ ਪਹੁੰਚੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਨੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ।
ਇਹ ਵੀ ਪੜ੍ਹੋ: Punjab News: ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, ਮੰਤਰੀ ਧਾਲੀਵਾਲ ਨੇ ਪਰਿਵਾਰ ਨਾਲ ਮਿਲ ਕੇ ਦੁੱਖ ਕੀਤਾ ਸਾਂਝਾ
ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ (22) ਵਾਸੀ ਅਜੀਤ ਨਗਰ ਵਜੋਂ ਹੋਈ ਹੈ। ਉਹ ਸ਼ਨੀਵਾਰ ਰਾਤ ਮਜ਼ਦੂਰੀ ਕਰਕੇ ਘਰ ਜਾ ਰਿਹਾ ਸੀ। ਜਦੋਂ ਉਹ ਅਜੀਤ ਨਗਰ ਪਹੁੰਚਿਆ ਤਾਂ ਅਚਾਨਕ ਇੱਕ ਲਾਵਾਰਸ ਪਸ਼ੂ ਉਸ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਿੰਗ ਨੌਜਵਾਨ ਦੀ ਗਰਦਨ 'ਚ ਵੜ ਕੇ ਉਸ ਦੇ ਸਿਰ 'ਚੋਂ ਲੰਘ ਗਿਆ।
ਘਟਨਾ ਤੋਂ ਬਾਅਦ ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ। ਤੁਰੰਤ 108 ਐਂਬੂਲੈਂਸ ਨੂੰ ਸੂਚਿਤ ਕੀਤਾ। ਐਂਬੂਲੈਂਸ ਤਾਂ ਪਹੁੰਚੀ ਪਰ ਨੌਜਵਾਨ ਨੂੰ ਮਰਿਆ ਪਿਆ ਦੇਖ ਕੇ ਉਸ ਨੂੰ ਨਹੀਂ ਚੁੱਕਿਆ। ਇਸ ਤੋਂ ਬਾਅਦ ਸੂਚਨਾ ਮਿਲਣ 'ਤੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰ ਬਿੱਟੂ ਨਰੂਲਾ ਅਤੇ ਸੋਨੂੰ ਗਰੋਵਰ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ। ਜਾਣਕਾਰੀ ਅਨੁਸਾਰ ਮ੍ਰਿਤਕ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਵਿਅਕਤੀ ਸੀ।
ਪਿਤਾ ਜੀ ਦੀ ਕਾਫੀ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ। ਮ੍ਰਿਤਕ ਦੀ ਇੱਕ ਭੈਣ ਅਤੇ ਇੱਕ ਛੋਟਾ ਭਰਾ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਦੂਜੇ ਪਾਸੇ ਲੋਕਾਂ ਨੇ ਪ੍ਰਸ਼ਾਸਨ ਪ੍ਰਤੀ ਗੁੱਸਾ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਅੱਜ ਤੱਕ ਪ੍ਰਸ਼ਾਸਨ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਕੱਢ ਸਕਿਆ। ਇਨ੍ਹਾਂ ਅਵਾਰਾ ਪਸ਼ੂਆਂ ਕਾਰਨ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ।