Abohar News: ਅਬੋਹਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਸੀਡ ਫਾਰਮ ਪਿੰਡ ਦੀ ਰਹਿਣ ਵਾਲੀ ਇਕ ਔਰਤ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਸਹੁਰੇ ਨੇ ਉਸ ਨਾਲ ਸਰੀਰਕ ਸਬੰਧ ਬਣਾਉਣ ਲਈ ਜ਼ਬਰਦਸਤੀ ਕੀਤੀ ਅਤੇ ਅਜਿਹਾ ਨਾ ਕਰਨ 'ਤੇ ਉਸ ਦੀ ਕੁੱਟਮਾਰ ਕੀਤੀ। ਜਦੋਂ ਉਸ ਦੀ ਮਾਂ ਅਤੇ ਭਰਜਾਈ ਉਸ ਨੂੰ ਬਚਾਉਣ ਲਈ ਆਏ ਤਾਂ ਉਨ੍ਹਾਂ ਦੀ ਵੀ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ। ਤਿੰਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਲਾਜ ਅਧੀਨ ਔਰਤ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਸ ਦਾ ਇੱਥੋਂ ਦੇ ਹੀ ਇੱਕ ਵਸਨੀਕ ਨਾਲ ਪ੍ਰੇਮ ਵਿਆਹ ਹੋਇਆ ਸੀ। ਜਿਸ ਦੀ ਕਰੀਬ ਢਾਈ ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਹੁਣ ਇੱਕ ਬੱਚਾ ਹੈ।


COMMERCIAL BREAK
SCROLL TO CONTINUE READING

ਉਸ ਨੇ ਦੱਸਿਆ ਕਿ ਉਹ ਵੱਖਰੇ ਘਰ ਵਿਚ ਰਹਿੰਦੀ ਹੈ ਜਦਕਿ ਉਸ ਦਾ ਸਹੁਰਾ ਵੱਖਰੇ ਘਰ ਵਿਚ ਰਹਿੰਦਾ ਹੈ ਅਤੇ ਉਸ ਦੀ ਸੱਸ ਵੀ ਨਹੀਂ ਹੈ। ਔਰਤ ਨੇ ਦੋਸ਼ ਲਾਇਆ ਕਿ ਉਸ ਦਾ ਸਹੁਰਾ ਉਸ ਨੂੰ ਨਾਜਾਇਜ਼ ਸਬੰਧਾਂ ਨੂੰ ਲੈ ਕੇ ਤੰਗ ਪ੍ਰੇਸ਼ਾਨ ਕਰਦਾ ਹੈ, ਜਿਸ ਦੀ ਸ਼ਿਕਾਇਤ ਉਸ ਨੇ ਕੁਝ ਦਿਨ ਪਹਿਲਾਂ ਚੌਕੀ ਸੀਡ ਫਾਰਮ ਵਿਖੇ ਦਿੱਤੀ ਸੀ, ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ।


ਜਿਸ ਤੋਂ ਬਾਅਦ ਉਸ ਦੇ ਸਹੁਰੇ ਨੇ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਨੇ ਉਸ ਦੇ ਕੱਪੜੇ ਪਾੜ ਦਿੱਤੇ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਉਸ ਦਾ ਰੌਲਾ ਸੁਣ ਕੇ ਜਦੋਂ ਗੁਆਂਢ 'ਚ ਰਹਿੰਦੀ ਉਸ ਦੀ ਮਾਂ ਅਤੇ ਭਰਜਾਈ ਆਈਆਂ ਤਾਂ ਉਸ ਦੇ ਸਹੁਰੇ ਨੇ ਉਨ੍ਹਾਂ 'ਤੇ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ। ਇਸ ਤੋਂ ਬਾਅਦ ਉਹ ਕਿਸੇ ਤਰ੍ਹਾਂ ਹਸਪਤਾਲ 'ਚ ਭਰਤੀ ਹੋ ਗਈ। ਤਿੰਨਾਂ ਦਾ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਇਲਾਜ ਕੀਤਾ ਗਿਆ। ਜਦਕਿ ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਓਨ੍ਹਾਂ ਦੇ ਧਿਆਨ 'ਚ ਆਇਆ ਹੈ ਜਿਸ ਸਬੰਧੀ ਜਖਮੀਆਂ ਦੇ ਬਿਆਨ ਦਰਜ ਕਰ ਜਾਂਚ ਪੜਤਾਲ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ l