ਵੱਡਾ ਹਾਦਸਾ ਟਲਿਆ! ਏਅਰ ਇੰਡੀਆ ਐਕਸਪ੍ਰੈਸ ਦੇ ਜਹਾਜ਼ ਨੂੰ ਲੱਗੀ ਅੱਗ, ਕਾਰਵਾਈ ਐਮਰਜੈਂਸੀ ਲੈਂਡਿੰਗ
Air India Express Flight Fire News: ਆਬੂ ਧਾਬੀ ਤੋਂ ਕਾਲੀਕਟ ਜਾ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਦੇ ਇੰਜਣ ਵਿੱਚ ਅੱਗ ਲੱਗ ਗਈ, ਜਿਸ ਤੋਂ ਬਾਅਦ ਇਸ ਨੂੰ ਤੁਰੰਤ ਪ੍ਰਭਾਵ ਨਾਲ ਅਬੂ ਧਾਬੀ ਹਵਾਈ ਅੱਡੇ `ਤੇ ਉਤਾਰਿਆ ਗਿਆ।
Air India Express Flight Fire News: ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ ਆਬੂ ਧਾਬੀ ਤੋਂ ਕਾਲੀਕਟ ਜਾ ਰਹੀ ਸੀ। ਇਸ ਦੌਰਾਨ ਉਡਾਣ ਦੌਰਾਨ ਇੰਜਣ ਨੂੰ ਅੱਗ ਲੱਗ ਗਈ। ਇਸ ਤੋਂ ਬਾਅਦ ਫਲਾਈਟ ਨੂੰ ਸੁਰੱਖਿਅਤ ਰੂਪ ਨਾਲ ਵਾਪਸ ਆਬੂ ਧਾਬੀ 'ਚ ਉਤਾਰਿਆ ਗਿਆ। ਜਹਾਜ਼ 'ਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ। ਡੀਜੀਸੀਏ ਨੇ ਜਹਾਜ਼ ਵਿੱਚ (Air India Express Flight Fire) ਅੱਗ ਲੱਗਣ ਦੀ ਘਟਨਾ ਦੀ ਪੁਸ਼ਟੀ ਕੀਤੀ ਹੈ।
ਇਸ ਦੇ ਲਈ, ਇੱਕ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਏਅਰ ਇੰਡੀਆ ਐਕਸਪ੍ਰੈਸ ਦੀ B737-800 VT-AYC ਸੰਚਾਲਨ ਉਡਾਣ IX 348 ਅਬੂ ਧਾਬੀ-ਕਾਲੀਕਟ ਦੇ ਟੇਕਆਫ ਦੌਰਾਨ ਇੱਕ ਇੰਜਣ ਵਿੱਚ (Air India Express Flight Fire) ਅੱਗ ਲੱਗ ਗਈ। ਜਦੋਂ ਇਹ ਹਾਦਸਾ ਵਾਪਰਿਆ ਤਾਂ ਜਹਾਜ਼ 1000 ਫੁੱਟ ਦੀ ਉਚਾਈ 'ਤੇ ਪਹੁੰਚ ਗਿਆ ਸੀ। ਇਸ ਤੋਂ ਬਾਅਦ ਜਹਾਜ਼ ਨੂੰ ਆਬੂ ਧਾਬੀ 'ਚ ਉਤਾਰਿਆ ਗਿਆ।
ਇਹ ਵੀ ਪੜ੍ਹੋ: ਟਵਿੱਟਰ ਦੇ ਸੀਈਓ Elon Musk ਨੇ ਆਪਣੇ ਟਵਿੱਟਰ ਅਕਾਉਂਟ ਕੀਤਾ ਪ੍ਰਾਈਵੇਟ, USERS ਨੇ ਦਿੱਤੀਆਂ ਪ੍ਰਤੀਕਿਰਿਆਵਾਂ
ਡੀਜੀਸੀਏ ਦੇ ਅਨੁਸਾਰ, ਜਦੋਂ ਫਲਾਈਟ ਨੇ (Air India Express Flight Fire News) ਉਡਾਣ ਭਰੀ ਤਾਂ ਉਸ ਵਿੱਚ 184 ਯਾਤਰੀ ਸਵਾਰ ਸਨ। ਏਅਰ ਇੰਡੀਆ ਐਕਸਪ੍ਰੈਸ ਨੇ ਦੱਸਿਆ, "ਉਡਾਣ ਤੋਂ ਤੁਰੰਤ ਬਾਅਦ ਅਤੇ 1,000 ਫੁੱਟ ਦੀ ਉਚਾਈ 'ਤੇ ਪਹੁੰਚਣ ਤੋਂ ਬਾਅਦ, ਪਾਇਲਟ ਨੇ ਇੰਜਣ ਵਿੱਚ ਅੱਗ ਦਾ ਪਤਾ ਲਗਾਇਆ, ਜਿਸ ਤੋਂ ਬਾਅਦ ਉਸਨੇ ਅਬੂ ਧਾਬੀ ਹਵਾਈ ਅੱਡੇ 'ਤੇ ਵਾਪਸ ਜਾਣ ਦਾ ਫੈਸਲਾ ਕੀਤਾ।"
ਜਾਣਕਾਰੀ ਮੁਤਾਬਕ ਆਬੂ ਧਾਬੀ ਤੋਂ ਆ ਰਹੀ ਏਅਰ ਇੰਡੀਆ ਐਕਸਪ੍ਰੈੱਸ ਫਲਾਈਟ 'ਚ 184 ਯਾਤਰੀ ਸਵਾਰ ਸਨ। ਇੰਜਣ 'ਚ ਤਕਨੀਕੀ ਖਰਾਬੀ ਕਾਰਨ ਜਹਾਜ਼ ਨੂੰ ਅੱਗ ਲੱਗ ਗਈ। ਜਹਾਜ਼ ਦੇ ਪਾਇਲਟ ਨੇ ਜਿਵੇਂ ਹੀ ਅੱਗ ਦੀਆਂ ਲਪਟਾਂ ਦੇਖੀਆਂ, ਉਸ ਨੇ ਆਬੂ ਧਾਬੀ ਵਿੱਚ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ। ਏਅਰ ਇੰਡੀਆ ਐਕਸਪ੍ਰੈਸ ਨੇ ਕਿਹਾ ਹੈ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।