ਝੂੰਦਾ ਕਮੇਟੀ ਦੀਆਂ ਸਿਫ਼ਾਰਸ਼ਾਂ ਮੰਨੀਆਂ, ਲਾਗੂ ਕਰਨ ਸਬੰਧੀ ਫ਼ੈਸਲਾ ਪ੍ਰਧਾਨ ਸੁਖਬੀਰ ਬਾਦਲ ਕਰਨਗੇ
Advertisement

ਝੂੰਦਾ ਕਮੇਟੀ ਦੀਆਂ ਸਿਫ਼ਾਰਸ਼ਾਂ ਮੰਨੀਆਂ, ਲਾਗੂ ਕਰਨ ਸਬੰਧੀ ਫ਼ੈਸਲਾ ਪ੍ਰਧਾਨ ਸੁਖਬੀਰ ਬਾਦਲ ਕਰਨਗੇ

ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ’ਚ ਅੱਜ 5 ਘੰਟੇ ਕੋਰ ਕਮੇਟੀ ਦੀ ਮੀਟਿੰਗ ਚੱਲੀ। ਮੀਟਿੰਗ ਤੋਂ ਬਾਅਦ ਅਕਾਲੀ ਆਗੂਆਂ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਪਾਰਟੀ ਨੇ 13 ਮੈਂਬਰੀ ਝੂੰਦਾ ਕਮੇਟੀ ਦੀਆਂ ਸਿਫ਼ਾਰਸ਼ਾਂ ਮੰਨ ਲਈਆਂ ਹਨ। 

ਝੂੰਦਾ ਕਮੇਟੀ ਦੀਆਂ ਸਿਫ਼ਾਰਸ਼ਾਂ ਮੰਨੀਆਂ, ਲਾਗੂ ਕਰਨ ਸਬੰਧੀ ਫ਼ੈਸਲਾ ਪ੍ਰਧਾਨ ਸੁਖਬੀਰ ਬਾਦਲ ਕਰਨਗੇ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ’ਚ ਅੱਜ 5 ਘੰਟੇ ਕੋਰ ਕਮੇਟੀ ਦੀ ਮੀਟਿੰਗ ਚੱਲੀ। ਮੀਟਿੰਗ ਤੋਂ ਬਾਅਦ ਅਕਾਲੀ ਆਗੂਆਂ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਪਾਰਟੀ ਨੇ 13 ਮੈਂਬਰੀ ਝੂੰਦਾ ਕਮੇਟੀ ਦੀਆਂ ਸਿਫ਼ਾਰਸ਼ਾਂ ਮੰਨ ਲਈਆਂ ਹਨ। 
ਉਨ੍ਹਾਂ ਕਿਹਾ ਕਿ ਪਾਰਟੀ ਨੇ ਸੁਝਾਅ ਲਾਗੂ ਕਰਨ ਦੀਆਂ ਤਾਕਤਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੀਆਂ ਹਨ। 

ਲੀਡਰਸ਼ਿਪ ਤੋਂ ਹੋਈਆਂ ਗਲਤੀਆਂ ਦਾ ਵੀ ਰਿਪੋਰਟ ’ਚ ਜ਼ਿਕਰ
ਅਕਾਲੀ ਆਗੂ ਇਕਬਾਲ ਸਿੰਘ ਝੂੰਦਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਦੇ 117 ਵਿਚੋਂ 100 ਵਿਧਾਨ ਸਭਾ ਹਲਕਿਆਂ ’ਚ ਜਾਕੇ ਵਰਕਰਾਂ ਦੀ ਫੀਡਬੈਕ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਅਕਾਲੀ ਵਰਕਰਾਂ ਦੇ ਨਾਲ ਨਾਲ ਸਿੱਖ ਸੰਗਤ ਤੋਂ ਵੀ ਪੁੱਛਿਆ ਗਿਆ ਕਿ ਆਖ਼ਰ 2022 ’ਚ ਅਕਾਲੀ ਦਲ ਹਾਰ ਕਿਵੇਂ ਗਿਆ? ਇਸ ਤਿਆਰ ਕੀਤੀ ਰਿਪੋਰਟ ’ਚ ਜੋ ਵੀ ਨਿਕਲ ਕੇ ਸਾਹਮਣੇ ਆਇਆ, ਉਸ ਤੋਂ ਪਾਰਟੀ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਜੋ ਗੱਲਾਂ ਪਾਰਟੀ ਲੀਡਰਸ਼ਿਪ ਦੇ ਖ਼ਿਲਾਫ਼ ਗਈਆਂ ਤੇ ਜੋ ਗਲਤੀਆਂ ਹੋਈਆਂ, ਉਹ ਸਭ ਰਿਪੋਰਟ ’ਚ ਦੱਸਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਰੋਧੀ ਅਤੇ ਪੰਥ ਵਿਰੋਧੀ ਤਾਕਤਾਂ ਸ਼੍ਰੋਮਣੀ ਅਕਾਲੀ ਦਲ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ। ਜੇਕਰ ਅਕਾਲੀ ਦਲ ਖ਼ਤਮ ਹੋ ਗਿਆ ਤਾਂ ਪੰਜਾਬ ਤੀ ਆਵਾਜ਼ ਚੁੱਕਣ ਵਾਲਾ ਕੋਈ ਨਹੀਂ ਹੋਵੇਗਾ।

ਸੁਖਬੀਰ ਸਿੰਘ ਬਾਦਲ ਬਣੇ ਰਹਿਣਗੇ ਅਕਾਲੀ ਦਲ ਦੇ ਪ੍ਰਧਾਨ 
ਮਿਲੀ ਜਾਣਕਾਰੀ ਮੁਤਾਬਕ ਇੱਕ-ਦੋ ਮੀਟਿੰਗਾਂ ਤੋਂ ਬਾਅਦ ਕਮੇਟੀ ਦੀ ਰਿਪੋਰਟ ਨੂੰ ਜਨਤਕ ਕਰ ਦਿੱਤਾ ਜਾਵੇਗਾ। ਇਸ ਮੌਕੇ ਅਕਾਲੀ ਆਗੂਆਂ ਨੇ ਸਪੱਸ਼ਟ ਕਰ ਦਿੱਤਾ ਕਿ ਰਿਪੋਰਟ ’ਚ ਪ੍ਰਧਾਨ ਨੂੰ ਬਦਲਣ ਦਾ ਕੋਈ ਵੇਰਵਾ ਨਹੀਂ ਹੈ। ਇਸ ਮੌਕੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਨਿੱਜੀ ਤੌਰ ’ਤੇ ਜੋ ਮਰਜੀ ਬਿਆਨ ਦੇ ਸਕਦਾ ਹੈ, ਪਰ ਅਕਾਲੀ ਦਲ ਪਾਰਟੀ ਪੱਧਰ ’ਤੇ ਇਕਜੁੱਟ ਹੈ। ਸੁਖਬੀਰ ਬਾਦਲ ਹੀ ਪਾਰਟੀ ਦੇ ਪ੍ਰਧਾਨ ਰਹਿਣਗੇ।   

ਇਸ ਪ੍ਰੈਸ ਕਾਨਫ਼ਰੰਸ ਦੌਰਾਨ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਲੀਡਰਸ਼ਿਪ ਤੋਂ ਜੋ ਗਲਤੀਆਂ ਹੋਈਆਂ ਹਨ, ਉਨ੍ਹਾਂ ਨੂੰ ਦਰੁਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਵਲੋਂ ਕੁਲ 42 ਸੁਝਾਅ ਪ੍ਰਾਪਤ ਹੋਏ ਹਨ। 

 

Trending news