Amritsar News: ਪੰਜਾਬ ਵਿੱਚ ਸੰਘਣੀ ਧੁੰਦ ਕਾਰਨ ਹਰ ਰੋਜ਼ ਸੜਕ ਹਾਦਸੇ ਵਾਪਰ ਰਹੇ ਹਨ। ਸ਼ਨੀਵਾਰ ਸਵੇਰੇ ਵੀ ਅੰਮ੍ਰਿਤਸਰ ਵਿੱਚ ਗੁੜ ਨਾਲ ਭਰਿਆ ਇੱਕ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ। ਗਨੀਮਤ ਰਹੀ ਕਿ ਕੋਈ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਪਰ ਇੱਕ ਕਾਰ ਅਤੇ ਇੱਕ ਟ੍ਰਾਂਸਫਾਰਮ ਬੁਰੀ ਤਰ੍ਹਾਂ ਨੁਕਸਾਨਿਆ ਗਿਆ।


COMMERCIAL BREAK
SCROLL TO CONTINUE READING

ਗੁੜ ਨਾਲ ਭਰਿਆ ਟਰੱਕ ਹੁਸ਼ਿਆਰਪੁਰ ਤੋਂ ਅੰਮ੍ਰਿਤਸਰ ਆਇਆ ਸੀ। ਜਦੋਂ ਟਰੱਕ ਗਲਵਾਲੀ ਫਾਟਕ ਨੇੜੇ ਪਹੁੰਚਿਆ ਤਾਂ ਧੁੰਦ ਕਾਰਨ ਮੋੜ ਕੱਟਦੇ ਸਮੇਂ ਟਰੱਕ ਨੇ ਟ੍ਰਾਂਸਫਾਰਮ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਬਿਜਲੀ ਦਾ ਟ੍ਰਾਂਸਫਾਰਮ ਡਿੱਗ ਕੇ ਟੁੱਟ ਗਿਆ। ਇਸ ਤੋਂ ਬਾਅਦ ਅੱਗੇ ਜਾ ਰਿਹਾ ਟਰੱਕ ਇਕ ਕਾਰ ਨਾਲ ਟਕਰਾ ਗਿਆ, ਜਿਸ ਕਾਰਨ ਕਾਰ ਦਾ ਬੁਰੀ ਤਰ੍ਹਾਂ ਨੁਕਸਾਨ ਹੋਇਆ।


ਟ੍ਰਾਂਸਫਾਰਮ ਨੂੰ ਅੱਗ ਲੱਗਣ ਕਾਰਨ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ ਪਰ ਬਚਾਅ ਹੋ ਗਿਆ। ਕਾਰ ਚਾਲਕ ਕਿਸੇ ਯਾਤਰੀ ਨੂੰ ਏਅਰਪੋਰਟ 'ਤੇ ਛੱਡ ਕੇ ਉਥੇ ਹੀ ਖੜ੍ਹਾ ਸੀ ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ। 


ਹਾਲਾਂਕਿ ਕਾਰ ਚਾਲਕ ਨੂੰ ਕੋਈ ਸੱਟ ਨਹੀਂ ਲੱਗੀ ਅਤੇ ਟਰੱਕ ਡਰਾਈਵਰ ਅਤੇ ਕੰਡਕਟਰ ਵੀ ਪੂਰੀ ਤਰ੍ਹਾਂ ਸੁਰੱਖਿਅਤ ਹਨ। ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਹਾਦਸਾ ਧੁੰਦ ਕਾਰਨ ਵਾਪਰਿਆ ਹੋ ਸਕਦਾ ਹੈ। ਕਾਰ ਚਾਲਕ ਅਤੇ ਟਰੱਕ ਚਾਲਕ ਸੁਰੱਖਿਅਤ ਹਨ ਪਰ ਕਾਰ ਅਤੇ ਟਰੱਕ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।