Bathinda News: ਪੈਟਰੋਲ ਪੰਪ ਲੁੱਟਣ ਦੇ ਮਾਮਲੇ ਵਿੱਚ ਗ੍ਰਿਫਤਾਰ ਨੌਜਵਾਨ ਪੁਲਿਸ ਮੁਲਾਜ਼ਮ ਦੀ ਗੱਡੀ ਲੈ ਕੇ ਫ਼ਰਾਰ ਹੋ ਗਿਆ ਹੈ। ਥਾਣਾ ਸੰਗਤ ਵਿੱਚ ਤਾਇਨਾਤ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ ਨੌਜਵਾਨ ਦਾ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਕਰਵਾਉਣ ਆਇਆ ਸੀ।
Trending Photos
Bathinda News: ਪੈਟਰੋਲ ਪੰਪ ਲੁੱਟਣ ਦੇ ਮਾਮਲੇ ਵਿੱਚ ਗ੍ਰਿਫਤਾਰ ਨੌਜਵਾਨ ਪੁਲਿਸ ਮੁਲਾਜ਼ਮ ਦੀ ਗੱਡੀ ਲੈ ਕੇ ਫਰਾਰ ਹੋ ਗਿਆ ਹੈ। ਥਾਣਾ ਸੰਗਤ ਵਿੱਚ ਤਾਇਨਾਤ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ ਨੌਜਵਾਨ ਦਾ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਕਰਵਾਉਣ ਆਇਆ ਸੀ। ਮੈਡੀਕਲ ਕਰਵਾਉਣ ਉਪਰੰਤ ਪੁਲਿਸ ਮੁਲਾਜ਼ਮ ਦੀ ਗੱਡੀ ਲੈ ਕੇ ਗ੍ਰਿਫਤਾਰ ਨੌਜਵਾਨ ਫਰਾਰ ਹੋ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਜਲਦ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਗੱਡੀ ਲੈ ਕੇ ਫ਼ਰਾਰ ਹੁੰਦੇ ਹੋਏ ਪੁਲਿਸ ਮੁਲਾਜ਼ਮ ਨੇ ਮੁਲਜ਼ਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਮੁਲਜ਼ਮ ਨੇ ਪੁਲਿਸ ਵਾਲੇ ਮੁਲਾਜ਼ਮ ਉਪਰ ਵੀ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਹਸਪਤਾਲ ਵਿੱਚ ਹੰਗਾਮਾ ਮਚ ਗਿਆ ਤੇ ਪੁਲਿਸ ਦੀ ਮਦਦ ਨਾਲ ਮੁਲਜ਼ਮ ਨੂੰ ਫੜ੍ਹਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਜਦਕਿ ਪੁਲਸ ਕੰਟਰੋਲ ਰੂਮ ਨੂੰ ਸੂਚਨਾ ਦੇਣ ’ਤੇ ਜ਼ਿਲ੍ਹੇ ’ਚ ਨਾਕਾਬੰਦੀ ਕੀਤੀ ਗਈ ਤਾਂ ਜੋ ਮੁਲਜ਼ਮ ਨੂੰ ਕਾਬੂ ਕੀਤਾ ਜਾ ਸਕੇ।
ਕਾਬਿਲੇਗੌਰ ਹੈ ਕਿ 25 ਸਤੰਬਰ ਨੂੰ ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਪੱਕਾ ਕਲਾਂ ਸਥਿਤ ਛਾਬੜਾ ਪੈਟਰੋਲ ਪੰਪ ਦੇ ਮੈਨੇਜਰ ਸੁਰਿੰਦਰ ਕੁਮਾਰ ਤੋਂ ਪਿਸਤੌਲ ਦਿਖਾ ਕੇ ਲੁੱਟਣ ਵਾਲੇ ਲੁਟੇਰੇ ਰਾਜਵੀਰ ਸਿੰਘ ਉਰਫ਼ ਰਾਜੂ ਵਾਸੀ ਪਿੰਡ ਜੈ ਸਿੰਘ ਵਾਲਾ ਨੂੰ ਸੋਮਵਾਰ ਦੇਰ ਸ਼ਾਮ ਥਾਣਾ ਸੰਗਤ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਸ਼ਾਮ ਨੂੰ ਥਾਣਾ ਸੰਗਤ ਪੁਲਿਸ ਦੀ ਟੀਮ ਉਕਤ ਮੁਲਜ਼ਮ ਨੂੰ ਨਿੱਜੀ ਵਾਹਨ ’ਚ ਬਿਠਾ ਕੇ ਉਸ ਦਾ ਮੈਡੀਕਲ ਕਰਵਾਉਣ ਲਈ ਹਸਪਤਾਲ ਲੈ ਗਈ ਸੀ।
ਇਹ ਵੀ ਪੜ੍ਹੋ : Plot Allotment Case: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
ਇਸ ਦੌਰਾਨ ਮੁਲਜ਼ਮ ਨੇ ਪੁਲਿਸ ਮੁਲਾਜ਼ਮ ਨੂੰ ਚਕਮਾ ਦਿੰਦੇ ਹੋਏ ਕਾਰ ਸਟਾਰਟ ਕੀਤੀ ਅਤੇ ਹਸਪਤਾਲ ਤੋਂ ਪੁਲਿਸ ਮੁਲਾਜ਼ਮ ਦੀ ਕਾਰ ਲੈ ਕੇ ਭੱਜ ਗਿਆ। ਜਦੋਂ ਉਸ ਦੀ ਪ੍ਰਕਿਰਿਆ ਪੂਰੀ ਹੋ ਗਈ ਤਾਂ ਉਸ ਨੂੰ ਕਾਰ ਵਿੱਚ ਬਿਠਾ ਦਿੱਤਾ ਗਿਆ। ਇਸ ਦੌਰਾਨ ਮੌਕਾ ਪਾ ਕੇ ਉਹ ਕਾਰ ਭਜਾ ਕੇ ਲੈ ਗਿਆ ਜਿਸ ਦੀ ਪਹਿਲਾਂ ਤੋਂ ਚਾਬੀ ਲੱਗੀ ਹੋਈ ਸੀ। ਹਾਲਾਂਕਿ ਪੁਲਿਸ ਮੁਲਾਜ਼ਮਾਂ ਨੇ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ।
ਇਹ ਵੀ ਪੜ੍ਹੋ : Faridkot Jail Clash News: ਕੇਂਦਰੀ ਮਾਡਰਨ ਜੇਲ੍ਹ 'ਚ ਹਵਾਲਾਤੀ ਤੇ ਕੈਦੀ ਆਪਸ 'ਚ ਭਿੜੇ; ਇੱਕ ਗੰਭੀਰ ਜ਼ਖ਼ਮੀ