Amritsar News: ਠੇਕੇਦਾਰ ਨਾਲ ਲੁੱਟ ਕਰਨ ਵਾਲੇ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ
Amritsar News: ਅੰਮ੍ਰਿਤਸਰ ਪੁਲਿਸ ਨੇ ਠੇਕੇਦਾਰ ਨਾਲ ਲੁੱਟ ਦੇ ਮਾਮਲੇ ਵਿੱਚ ਮੁਲਜ਼ਮਾਂ ਨੂੰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ।
Amritsar News (ਭਰਤ ਸ਼ਰਮਾ): ਅੰਮ੍ਰਿਤਸਰ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਮਾੜੇ ਅਨਸਰਾਂ ਅਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਥਾਣਾ ਵੇਰਕਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਪਿਛਲੇ ਦਿਨੀਂ ਰਾਜਸਥਾਨ ਦੇ ਇੱਕ ਠੇਕੇਦਾਰ ਕੋਲੋਂ ਚਾਰ ਨੌਜਵਾਨਾਂ ਵੱਲੋਂ ਪਿਸਤੌਲ ਦਿਖਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ।
ਇਸ ਮੌਕੇ ਪੁਲਿਸ ਅਧਿਕਾਰੀ ਏਸੀਪੀ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਵੇਰਕਾ ਵਿੱਚ ਇੱਕ ਸ਼ਿਕਾਇਤ ਦਰਜ ਕੀਤੀ ਗਈ ਜਿਸ ਵਿੱਚ ਰਾਜਸਥਾਨ ਦੇ ਇੱਕ ਠੇਕੇਦਾਰ ਕੋਲੋਂ ਜੋ ਕਿ ਆਪਣੀ ਲੇਬਰ ਨੂੰ ਪੈਸੇ ਦੇਣ ਲਈ ਜਾ ਰਿਹਾ ਸੀ ਕੋਲੋਂ ਪਿਸਤੌਲ ਦੇ ਜ਼ੋਰ ਉਤੇ ਚਾਰ ਨੌਜਵਾਨਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਏਸੀਪੀ ਨੇ ਕਿਹਾ ਕਿ ਇਨ੍ਹਾਂ ਕੋਲੋਂ ਦੋ ਮੋਬਾਈਲ ਫੋਨ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Amritpal Singh: ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਅਮਰੀਕਾ ਦੀ ਉਪ-ਰਾਸ਼ਟਰਪਤੀ ਤੱਕ ਪਹੁੰਚਿਆ
ਪੁਲਿਸ ਵੱਲੋਂ ਹਰਕਤ ਵਿੱਚ ਆਉਂਦੇ ਹੋਏ ਇਨ੍ਹਾਂ ਚਾਰਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਇਨ੍ਹਾਂ ਕੋਲੋਂ ਹੋਰ ਵੀ ਚੋਰੀ ਦੇ ਮੋਟਰਸਾਈਕਲ ਅਤੇ ਵਾਰਦਾਤ ਲਈ ਇਸਤੇਮਾਲ ਕੀਤਾ ਗਿਆ ਪਿਸਤੌਲ ਤੇ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਖਿਲਾਫ ਪਹਿਲਾਂ ਵੀ ਕਈ ਵੱਖ-ਵੱਖ ਥਾਣਿਆਂ ਵਿੱਚ ਮਾਮਲੇ ਦਰਜ ਹਨ। ਇਹ ਨਸ਼ਾ ਕਰਨ ਦੇ ਵੀ ਆਦਿ ਹਨ ਅਤੇ ਇਨ੍ਹਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਫ਼ਿਰੋਜ਼ਪੁਰ ਪੁਲਿਸ ਨੇ ਗੈਂਗਸਟਰ ਲਲਿਤ ਕੁਮਾਰ ਲਾਲੀ ਦੇ ਕਤਲ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਜਿੰਦਾ ਕਾਰਤੂਸ ਸਮੇਤ ਕਤਲ ਵਿੱਚ ਵਰਤੇ ਗਏ ਤਿੰਨ ਪਿਸਤੌਲ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਵੱਲੋਂ ਲਲਿਤ ਕੁਮਾਰ ਲਾਲੀ ਦੇ ਕਤਲ ਦਾ ਕਾਰਨ ਪੁਰਾਣੀ ਦੁਸ਼ਮਣੀ ਦੱਸਿਆ ਜਾ ਰਿਹਾ ਹੈ।
ਸੋਮਵਾਰ ਬਾਅਦ ਦੁਪਹਿਰ ਪ੍ਰੈੱਸ ਕਾਨਫਰੰਸ ਦੌਰਾਨ ਫਿਰੋਜ਼ਪੁਰ ਜ਼ਿਲੇ ਦੇ ਐੱਸਐੱਸਪੀ ਸੌਮਿਆ ਮਿਸ਼ਰਾ ਨੇ ਖ਼ੁਲਾਸਾ ਕੀਤਾ ਕਿ 21 ਜੂਨ ਦੀ ਸ਼ਾਮ ਨੂੰ ਫਿਰੋਜ਼ਪੁਰ ਕੇਂਦਰੀ ਜੇਲ੍ਹ ਨੇੜੇ ਲਲਿਤ ਕੁਮਾਰ ਲਾਲੀ 'ਤੇ ਜਿਨ੍ਹਾਂ ਵਿਅਕਤੀਆਂ ਨੇ ਗੋਲੀਆਂ ਚਲਾਈਆਂ ਸਨ। ਉਸ ਦੀ ਪਛਾਣ ਕਰ ਲਈ ਗਈ ਹੈ ਅਤੇ ਉਸ ਨੂੰ ਫੜ ਲਿਆ ਗਿਆ ਹੈ। ਫੜੇ ਗਏ ਮੁਲਜ਼ਮਾਂ ਵਿੱਚ ਰੋਹਿਤ ਉਰਫ਼ ਨੰਨਾ ਅਤੇ ਉਸ ਦੇ ਦੋ ਸਾਥੀ ਸੂਰਜ ਅਤੇ ਯੋਗੇਸ਼ ਸ਼ਾਮਲ ਹਨ। ਪੁਲਿਸ ਨੇ ਤਿੰਨਾਂ ਕੋਲੋਂ ਕਤਲ ਵਿੱਚ ਵਰਤੇ ਗਏ 3 ਪਿਸਤੌਲ ਅਤੇ 7 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ : Kapurthala News: ਤਰੀਕ ਦਰ ਤਰੀਕ ਪੈਣ ਕਾਰਣ ਜੇਲ੍ਹ ਵਿੱਚ ਬੰਦ ਇਹ ਨੌਜਵਾਨ, ਮਾਪੇ ਮਦਦ ਲਈ ਸੰਤ ਸੀਚੇਵਾਲ ਨੂੰ ਮਿਲੇ