Vikas Bagga Murder Case: ਵਿਕਾਸ ਬੱਗਾ ਕਤਲ ਕਾਂਡ; ਅਦਾਲਤ ਨੇ ਮੁਲਜ਼ਮਾਂ ਨੂੰ 7 ਦਿਨ ਦੇ ਹੋਰ ਰਿਮਾਂਡ `ਤੇ ਭੇਜਿਆ
ਵਿਸ਼ਵ ਹਿੰਦੂ ਪ੍ਰੀਸ਼ਦ ਨੇਤਾ ਵਿਕਾਸ ਬੱਗਾ ਦੇ ਕਤਲ ਕਾਂਡ ਵਿੱਚ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮੁੜ ਪੁਲਿਸ ਪ੍ਰਸ਼ਾਸਨ ਵੱਲੋਂ ਨੰਗਲ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਨੂੰ ਇਨ੍ਹਾਂ ਮੁਲਜ਼ਮਾਂ ਦਾ ਸੱਤ ਦਿਨਾਂ ਦਾ ਹੋਰ ਰਿਮਾਂਡ ਹਾਸਿਲ ਹੋਇਆ ਹੈ। ਪਿਛਲੇ ਰ
Vikas Bagga Murder Case (ਬਿਮਲ ਸ਼ਰਮਾ) : ਵਿਸ਼ਵ ਹਿੰਦੂ ਪ੍ਰੀਸ਼ਦ ਨੇਤਾ ਵਿਕਾਸ ਬੱਗਾ ਦੇ ਕਤਲ ਕਾਂਡ ਵਿੱਚ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮੁੜ ਪੁਲਿਸ ਪ੍ਰਸ਼ਾਸਨ ਵੱਲੋਂ ਨੰਗਲ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਇਸ ਦੌਰਾਨ ਪੁਲਿਸ ਪ੍ਰਸ਼ਾਸਨ ਨੂੰ ਇਨ੍ਹਾਂ ਮੁਲਜ਼ਮਾਂ ਦਾ ਸੱਤ ਦਿਨਾਂ ਦਾ ਹੋਰ ਰਿਮਾਂਡ ਹਾਸਿਲ ਹੋਇਆ ਹੈ। ਪਿਛਲੇ ਰਿਮਾਂਡ ਦੌਰਾਨ ਇਨ੍ਹਾਂ ਦੇ ਦੋ ਹੋਰ ਸਾਥੀ ਫੜੇ ਗਏ ਸਨ ਜਿਨ੍ਹਾਂ ਵਿੱਚੋਂ ਇੱਕ ਕੋਲੋਂ 32 ਬੋਰ ਦਾ ਇੱਕ ਪਿਸਟਲ ਤੇ 7 ਕਾਰਤੂਸ ਬਰਾਮਦ ਕੀਤੇ ਗਏ ਸਨ।
ਜਾਣਕਾਰੀ ਦਿੰਦਿਆਂ ਡੀਐਸਪੀ ਮਨਜੀਤ ਸਿੰਘ ਨੇ ਦੱਸਿਆ ਕਿ ਵਿਕਾਸ ਬੱਗਾ ਦੇ ਕਤਲਕਾਂਡ ਵਿੱਚ ਪਹਿਲਾਂ ਦੋ ਮੁਲਜ਼ਮ ਫੜੇ ਗਏ ਸਨ ਜਿਨ੍ਹਾਂ ਨੂੰ ਅਦਾਲਤ ਨੇ ਛੇ ਦਿਨਾਂ ਦੇ ਰਿਮਾਂਡ ਉਤੇ ਭੇਜਿਆ ਸੀ। ਜਿਨ੍ਹਾਂ ਤੋਂ ਪੁੱਛ ਪੜਤਾਲ ਦੌਰਾਨ ਅਤੇ ਉਨ੍ਹਾਂ ਦੇ ਦੋ ਹੋਰ ਸਾਥੀਆਂ ਨੂੰ ਫੜਿਆ ਗਿਆ ਹੈ।
ਇਹ ਵੀ ਪੜ੍ਹੋ : Arvind Kejriwal News: ਦਿੱਲੀ ਸ਼ਰਾਬ ਘੋਟਾਲਾ ਮਾਮਲੇ 'ਚ ਅੱਜ ਕੇਜਰੀਵਾਲ ਦੀ ਖ਼ਤਮ ਹੋ ਰਹੀ ਨਿਆਂਇਕ ਹਿਰਾਸਤ
ਉਨ੍ਹਾਂ ਨੂੰ ਵੀ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਹੁਣ ਇਨ੍ਹਾਂ ਸਾਰਿਆਂ ਨੂੰ ਸੱਤ ਦਿਨਾਂ ਦੇ ਰਿਮਾਂਡ ਉਤੇ ਭੇਜਿਆ ਹੈ। ਉਨ੍ਹਾਂ ਨੇ ਦੱਸਿਆ ਕਿ ਜਾਂਚ ਪੜਤਾਲ ਦੌਰਾਨ ਗ੍ਰਿਫਤਾਰ ਕੀਤੇ ਗਏ ਹੋਰ ਮੁਲਜ਼ਮਾਂ ਵਿਚੋਂ ਇੱਕ ਨੌਜਵਾਨ ਨਵਾਂ ਸ਼ਹਿਰ ਦੇ ਪਿੰਡ ਪੰਨੂ ਮਾਜਰਾ ਦਾ ਰਹਿਣ ਵਾਲਾ ਹੈ। ਜਿਸ ਦਾ ਨਾਂ ਗੁਰਪ੍ਰੀਤ ਉਰਫ ਗੁਰਾ ਹੈ ਉਸ ਕੋਲੋਂ 32 ਬੋਰ ਦਾ ਪਿਸਟਲ ਤੇ ਸੱਤ ਕਾਰਤੂਸ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ : Anandpur Sahib Lok Sabha Seat: ਖਾਲਸੇ ਦੀ ਜਨਮਭੂਮੀ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ, ਜਾਣੋ ਇਸ ਦਾ ਸਿਆਸੀ ਇਤਿਹਾਸ