Punjab News: ਮੰਤਰੀ ਕਟਾਰੂਚੱਕ ਦੀ ਵਾਇਰਲ ਕਥਿਤ ਵੀਡੀਓ ਦਾ ਮਾਮਲਾ; ਸ਼ਿਕਾਇਤਕਰਤਾ ਨੇ ਲਿਆ U-Turn
Punjab Minister Lalchand Kataruchak Video Case: ਇਹ ਮਾਮਲਾ ਜਲੰਧਰ ਲੋਕ ਸਭਾ ਉਪ ਚੋਣ ਤੋਂ ਠੀਕ ਪਹਿਲਾਂ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਵਿਰੋਧੀਆਂ ਨੇ ਸੱਤਾਧਾਰੀ ਪਾਰਟੀ `ਤੇ ਜ਼ਬਰਦਸਤ ਸ਼ਬਦੀ ਹਮਲੇ ਕੀਤੇ।
Punjab Minister Lalchand Kataruchak Video Case: ਪੰਜਾਬ ਦੇ ਮੰਤਰੀ ਲਾਲਚੰਦ ਕਟਾਰੂਚੱਕ 'ਤੇ ਲੱਗੇ ਸਰੀਰਕ ਸ਼ੋਸ਼ਣ ਦੇ ਦੋਸ਼ਾਂ ਦੇ ਮਾਮਲੇ 'ਚ ਨਵਾਂ ਮੋੜ ਆਇਆ ਹੈ। ਦੱਸ ਦੇਈਏਕਿ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੀਡੀਓ ਮਾਮਲੇ 'ਚ ਸ਼ਿਕਾਇਤਕਰਤਾ ਨੇ ਯੂ-ਟਰਨ ਲਿਆ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਾਪਸ ਲੈ ਲਈ ਹੈ।
ਇਹ ਵੀ ਪਤਾ ਲੱਗਾ ਹੈ ਕਿ ਉਸ ਨੇ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਅਧਿਕਾਰੀ ਪੂਰੇ ਮਾਮਲੇ 'ਚ ਫਿਲਹਾਲ ਕੁਝ ਨਹੀਂ ਕਹਿ ਰਹੇ ਹਨ। ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੀ ਰਿਪੋਰਟ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਭੇਜ ਦਿੱਤੀ ਹੈ।
ਇਹ ਵੀ ਪੜ੍ਹੋ: Punjab Earthquake News: ਪੰਜਾਬ 'ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ
ਇਹ ਮਾਮਲਾ ਜਲੰਧਰ ਲੋਕ ਸਭਾ ਉਪ ਚੋਣ ਤੋਂ ਠੀਕ ਪਹਿਲਾਂ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਵਿਰੋਧੀਆਂ ਨੇ ਸੱਤਾਧਾਰੀ ਪਾਰਟੀ 'ਤੇ ਜ਼ਬਰਦਸਤ ਸ਼ਬਦੀ ਹਮਲੇ ਕੀਤੇ। ਇਸ ਤੋਂ ਬਾਅਦ ਮਾਮਲਾ ਕਮਿਸ਼ਨ ਕੋਲ ਪਹੁੰਚ ਗਿਆ ਸੀ। ਕਮਿਸ਼ਨ ਨੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਵਿਸ਼ੇਸ਼ ਐਸਆਈਟੀ ਦਾ ਗਠਨ ਕੀਤਾ ਸੀ।
ਇਸ ਦੇ ਨਾਲ ਹੀ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਹੁਣ ਸੂਤਰਾਂ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਐਸਆਈਟੀ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਸ਼ਿਕਾਇਤਕਰਤਾ ਵੱਲੋਂ ਜਿਸ ਸਮੇਂ ਦੀ ਘਟਨਾ ਬਾਰੇ ਦੱਸਿਆ ਸੀ ਹੁਣ ਉਸਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਹੈ ਕਿ ਸ਼ਿਕਾਇਤਕਰਤਾ ਨਾਬਾਲਿਗ ਨਹੀਂ ਸੀ।