ਦੋਸ਼ੀ ਦਾ ਨਾਰਕੋ ਟੈਸਟ ਕੀਤਾ ਜਾਵੇ: ਬੀਬੀ ਜਗੀਰ ਕੌਰ
Advertisement

ਦੋਸ਼ੀ ਦਾ ਨਾਰਕੋ ਟੈਸਟ ਕੀਤਾ ਜਾਵੇ: ਬੀਬੀ ਜਗੀਰ ਕੌਰ

ਪਿਛਲੇ ਦਿਨੀਂ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਇੱਕ ਸਿਰਫਿਰੇ ਵੱਲੋਂ ਕੀਤੀ ਬੇਅਦਬੀ ਤੋਂ ਬਾਅਦ ਜਿੱਥੇ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਗਟਾਵਾ ਕੀਤਾ ਜਾ ਰਿਹਾ ਹੈ

ਦੋਸ਼ੀ ਦਾ ਨਾਰਕੋ ਟੈਸਟ ਕੀਤਾ ਜਾਵੇ: ਬੀਬੀ ਜਗੀਰ ਕੌਰ

ਬਿਮਲ ਸ਼ਰਮਾ/ਸ੍ਰੀ ਅਨੰਦਪੁਰ ਸਾਹਿਬ: ਪਿਛਲੇ ਦਿਨੀਂ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਇੱਕ ਸਿਰਫਿਰੇ ਵੱਲੋਂ ਕੀਤੀ ਬੇਅਦਬੀ ਤੋਂ ਬਾਅਦ ਜਿੱਥੇ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਗਟਾਵਾ ਕੀਤਾ ਜਾ ਰਿਹਾ ਹੈ, ਉਥੇ ਹੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਸਮੂਹ ਸਟਾਫ ਪਰਸੋਂ ਰੋਜ ਤੋਂ ਪਸ਼ਚਾਤਾਪ ਵਜੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਸ ਪ੍ਰਸ਼ਾਸਨ ਉਕਤ ਦੋਸ਼ੀ ਨੂੰ ਪਾਗਲ ਅਤੇ ਨਸ਼ੇੜੀ ਦੱਸ ਕੇ ਪਹਿਲਾਂ ਹੋਈਆਂ ਬੇਅਦਬੀਆਂ ਦੀ ਤਰ੍ਹਾਂ ਇਸ ਵਾਰ ਵੀ ਆਪਣਾ ਪੱਲਾ ਛੁਡਾਉਣਾ ਚਾਹੁੰਦਾ ਹੈ।

 ਉਨ੍ਹਾਂ ਮੰਗ ਕੀਤੀ ਕਿ ਉਕਤ ਦੋਸ਼ੀ ਦਾ ਨਾਰਕੋ ਟੈਸਟ ਅਤੇ ਬਰੇਨ ਮੈਪਿੰਗ ਟੈਸਟ ਕਰਵਾਇਆ ਜਾਵੇ ਤਾਂ ਜੋ ਇਹ ਪਤਾ ਲੱਗ ਸਕੇ ਕਿ ਇਸ ਵਿਅਕਤੀ ਦੇ ਦਿਮਾਗ ਵਿੱਚ ਪਹਿਲਾਂ ਤੋਂ ਕੀ ਸਾਜ਼ਿਸ਼ ਸੀ ਅਤੇ ਕਿਸ ਨੇ ਇਸ ਨੂੰ ਅਜਿਹਾ ਕਰਨ ਲਈ ਕਿਹਾ।
ਉਨ੍ਹਾਂ ਕਿਹਾ ਕਿ ਬਾਕੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੰਜ ਮੈਂਬਰੀ ਪੜਤਾਲੀਆ ਕਮੇਟੀ 25 ਸਤੰਬਰ ਨੂੰ ਆਪਣੀ ਰਿਪੋਰਟ ਪੇਸ਼ ਕਰੇਗੀ, ਅਗਰ ਉਸ ਰਿਪੋਰਟ ਵਿੱਚ ਕਿਸੇ ਦੀ ਅਣਗਹਿਲੀ ਪਾਈ ਜਾਂਦੀ ਹੈ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ ।

Trending news