Khalsa College Firing: ਕਾਲਜ ਦੇ ਬਾਹਰ ਫਾਇਰਿੰਗ ਕਰਨ ਵਾਲੇ ਮੁਲਜ਼ਮਾਂ ਨੂੰ ਪੁਲਿਸ ਨੇ 30 ਕਿਲੋਮੀਟਰ ਪਿੱਛਾ ਕਰਕੇ ਦਬੋਚਿਆ
ਅਬੋਹਰ ਦੇ ਗੁਰੂ ਨਾਨਕ ਖਾਲਸਾ ਕਾਲਜ ਦੇ ਬਾਹਰ ਗੋਲੀਬਾਰੀ ਕਰਨ ਤੋਂ ਬਾਅਦ ਮੋਟਰਸਾਈਕਲ `ਤੇ ਭੱਜਣ ਵਾਲੇ ਮੁਲਜ਼ਮਾਂ ਦਾ ਪੁਲਿਸ ਨੇ 30 ਕਿਲੋਮੀਟਰ ਤੱਕ ਪਿੱਛਾ ਕਰਕੇ ਉਨ੍ਹਾਂ ਨੂੰ ਫੜ ਲਿਆ, ਜਦਕਿ ਇਸ ਦੌਰਾਨ ਇੱਕ ਮੁਲਜ਼ਮ ਦੀ ਲੱਤ ਟੁੱਟ ਗਈ ਦੋ ਦੀਆਂ ਬਾਹਾਂ ਟੁੱਟ ਗਈਆਂ। ਐਸਐਸਪੀ ਨੇ ਕਿਹਾ ਕਿ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਪੋਸਟਰ ਲ
Khalsa College Firing: ਅਬੋਹਰ ਦੇ ਗੁਰੂ ਨਾਨਕ ਖਾਲਸਾ ਕਾਲਜ ਦੇ ਬਾਹਰ ਗੋਲੀਬਾਰੀ ਕਰਨ ਤੋਂ ਬਾਅਦ ਮੋਟਰਸਾਈਕਲ 'ਤੇ ਭੱਜਣ ਵਾਲੇ ਮੁਲਜ਼ਮਾਂ ਦਾ ਪੁਲਿਸ ਨੇ 30 ਕਿਲੋਮੀਟਰ ਤੱਕ ਪਿੱਛਾ ਕਰਕੇ ਉਨ੍ਹਾਂ ਨੂੰ ਫੜ ਲਿਆ, ਜਦਕਿ ਇਸ ਦੌਰਾਨ ਇੱਕ ਮੁਲਜ਼ਮ ਦੀ ਲੱਤ ਟੁੱਟ ਗਈ ਦੋ ਦੀਆਂ ਬਾਹਾਂ ਟੁੱਟ ਗਈਆਂ।
ਐਸਐਸਪੀ ਨੇ ਕਿਹਾ ਕਿ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਪੋਸਟਰ ਲਗਾਉਣ ਨੂੰ ਲੈ ਕੇ ਦੋ ਗੁੱਟਾਂ ਵਿੱਚ ਹੋਏ ਝਗੜੇ ਦੌਰਾਨ ਇਨ੍ਹਾਂ ਮੁਲਜ਼ਮਾਂ ਨੇ ਆ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਤੇ ਚਾਰ ਰਾਊਂਡ ਫਾਇਰ ਕੀਤੇ, ਜਦੋਂ ਪੁਲਿਸ ਨੂੰ ਸੂਚਨਾ ਮਿਲੀ ਤਾਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ। ਮੁਲਜ਼ਮਾਂ ਕੋਲੋਂ ਕਰੀਬ 30 ਕਿੱਲੋਮੀਟਰ ਤੱਕ ਪਿੱਛਾ ਕਰਕੇ ਇੱਕ ਪਿਸਤੌਲ, ਕੁਝ ਤਲਵਾਰਾਂ ਤੇ ਡੰਡੇ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਦੇ ਗੈਂਗਸਟਰਾਂ ਨਾਲ ਸਬੰਧ ਹਨ।
ਇਹ ਵੀ ਪੜ੍ਹੋ : Parminder Singh Dhindsa: ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਢੀਂਡਸਾ ਪਰਿਵਾਰ ਹੋਇਆ ਨਾਰਾਜ਼, ਪਾਰਟੀ ਆਗੂਆਂ ਨਾਲ ਕਰ ਰਹੇ ਮੀਟਿੰਗ