ਕਾਂਗਰਸੀਆਂ 'ਤੇ ਧੜਾਧੜ ਕਾਰਵਾਈ, 'ਆਪ' ਅਤੇ ਕਾਂਗਰਸ ਵਿਚਾਲੇ ਵਧੀ ਤਲਖੀ
Advertisement
Article Detail0/zeephh/zeephh1249247

ਕਾਂਗਰਸੀਆਂ 'ਤੇ ਧੜਾਧੜ ਕਾਰਵਾਈ, 'ਆਪ' ਅਤੇ ਕਾਂਗਰਸ ਵਿਚਾਲੇ ਵਧੀ ਤਲਖੀ

ਪਾਰਟੀ ਦੀ ਸਿਖਰਲੀ ਲੀਡਰਸ਼ਿਪ ਨੂੰ ਇਹ ਡਰ ਸਤਾਉਣ ਲੱਗਾ ਹੈ ਕਿ ਪਿਛਲੀ ਸਰਕਾਰ ਵਿਚ ਰਹਿ ਚੁੱਕੇ ਮੰਤਰੀਆਂ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਹੁਣ ਦੂਜੀ ਕਤਾਰ ਦੇ ਕਾਂਗਰਸੀ ਆਗੂ ‘ਆਪ’ ਸਰਕਾਰ ਦੇ ਨਿਸ਼ਾਨੇ ’ਤੇ ਹਨ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਹੋਰ ਸਿਆਸੀ ਨਿਯੁਕਤੀਆਂ ਨੂੰ ਲੈ ਕੇ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕਾਂਗਰਸੀਆਂ 'ਤੇ ਧੜਾਧੜ ਕਾਰਵਾਈ, 'ਆਪ' ਅਤੇ ਕਾਂਗਰਸ ਵਿਚਾਲੇ ਵਧੀ ਤਲਖੀ

ਚੰਡੀਗੜ: ਸੀਨੀਅਰ ਕਾਂਗਰਸੀ ਆਗੂ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰਿਫਤਾਰ ਕਰ ਲਿਆ ਹੈ। ਜਿਸ ਤੋਂ ਬਾਅਦ ਸੂਬਾ ਕਾਂਗਰਸ ਦੇ ਆਗੂਆਂ 'ਚ ਚਰਚਾ ਹੈ ਕਿ ਪਿਛਲੀ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ 'ਚ ਹੋਈਆਂ ਨਿਯੁਕਤੀਆਂ ਨੂੰ ਨਿਸ਼ਾਨਾ ਬਣਾਉਣ ਲਈ 'ਆਪ' ਸਰਕਾਰ ਇਹ ਕਦਮ ਚੁੱਕ ਰਹੀ ਹੈ। ਪਾਰਟੀ ਦੀ ਸਿਖਰਲੀ ਲੀਡਰਸ਼ਿਪ ਨੂੰ ਇਹ ਡਰ ਸਤਾਉਣ ਲੱਗਾ ਹੈ ਕਿ ਪਿਛਲੀ ਸਰਕਾਰ ਵਿਚ ਰਹਿ ਚੁੱਕੇ ਮੰਤਰੀਆਂ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਹੁਣ ਦੂਜੀ ਕਤਾਰ ਦੇ ਕਾਂਗਰਸੀ ਆਗੂ ‘ਆਪ’ ਸਰਕਾਰ ਦੇ ਨਿਸ਼ਾਨੇ ’ਤੇ ਹਨ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਹੋਰ ਸਿਆਸੀ ਨਿਯੁਕਤੀਆਂ ਨੂੰ ਲੈ ਕੇ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

 

ਕਾਂਗਰਸੀ ਆਗੂ ਦੱਸ ਰਹੇ ਹਨ 'ਆਪ' ਅਤੇ ਭਾਜਪਾ ਦੀ ਮਿਲੀਭੁਗਤ

ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇੱਕ ਹੋਰ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਖਿਲਾਫ ਵੀ ਐਫ. ਆਈ. ਆਰ. ਦਰਜ ਕੀਤੀ ਗਈ ਹੈ। ਜਦਕਿ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਬਾਜਵਾ ਵੀ ਜਾਂਚ ਦਾ ਸਾਹਮਣਾ ਕਰ ਰਹੇ ਹਨ। ਇਸ ਮਾਮਲੇ 'ਤੇ ਸੀ.ਐਲ.ਪੀ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਸਮੁੱਚੀ ਕਾਰਵਾਈ ਕਾਂਗਰਸ ਲੀਡਰਸ਼ਿਪ ਨੂੰ ਕਾਂਗਰਸੀ ਆਗੂਆਂ ਖਿਲਾਫ ਨਿਸ਼ਾਨਾ ਬਣਾਉਣ ਲਈ ਹੈ। ਇਹ 'ਆਪ' ਅਤੇ ਭਾਜਪਾ ਵਿਚਕਾਰ ਸਮਝੌਤਾ ਜਾਪਦਾ ਹੈ। ਬਾਜਵਾ ਨੇ ਸਵਾਲ ਕੀਤਾ ਕਿ "ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਭਾਜਪਾ 'ਚ ਸ਼ਾਮਲ ਹੋਏ ਕਿਸੇ ਸਾਬਕਾ ਕਾਂਗਰਸੀ ਮੰਤਰੀ ਨੂੰ ਨਿਸ਼ਾਨਾ ਕਿਉਂ ਨਹੀਂ ਬਣਾਇਆ?

 

ਸੀ. ਐਮ. ਮਾਨ ਨੇ ਵਿਰੋਧੀ ਧਿਰ 'ਤੇ ਹਮਲਾ ਬੋਲਿਆ

ਹਾਲ ਹੀ ਵਿਚ ਸਮਾਪਤ ਹੋਏ ਬਜਟ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਵਿਰੋਧੀ ਧਿਰ ਦੀ ਖਿਚਾਈ ਕੀਤੀ ਸੀ। ਉਨ੍ਹਾਂ ਕਿਹਾ ਸੀ "ਮੈਂ ਇਸ ਮਾਣਮੱਤੀ ਸਦਨ ਦੇ ਫਲੋਰ 'ਤੇ ਵਚਨ ਦਿੰਦਾ ਹਾਂ ਕਿ ਮੇਰੀ ਸਰਕਾਰ ਪੰਜਾਬ ਅਤੇ ਪੰਜਾਬੀਆਂ ਦੇ ਖਿਲਾਫ ਭ੍ਰਿਸ਼ਟ ਸਿਆਸਤਦਾਨਾਂ ਨੂੰ ਕਦੇ ਵੀ ਮੁਆਫ ਨਹੀਂ ਕਰੇਗੀ, ਚਾਹੇ ਉਹ ਕਿਸੇ ਵੀ ਸਿਆਸੀ ਪਾਰਟੀ ਵਿੱਚ ਸ਼ਾਮਲ ਹੋਣ, ਭਾਵੇਂ ਉਹ ਛੋਟੀ ਜਾਂ ਵੱਡੀ ਹੋਵੇ।"

 

WATCH LIVE TV 

 

Trending news