Gurjeet Singh Aujla: ਜਥੇਦਾਰ ਹਰਪ੍ਰੀਤ ਸਿੰਘ ਨੂੰ ਧਮਕੀਆਂ ਦੇਣ ਦੇ ਮਾਮਲੇ 'ਚ ਵਲਟੋਹਾ ਖਿਲਾਫ਼ ਕਾਰਵਾਈ ਕੀਤੀ ਜਾਵੇ: ਔਜਲਾ
Advertisement
Article Detail0/zeephh/zeephh2476680

Gurjeet Singh Aujla: ਜਥੇਦਾਰ ਹਰਪ੍ਰੀਤ ਸਿੰਘ ਨੂੰ ਧਮਕੀਆਂ ਦੇਣ ਦੇ ਮਾਮਲੇ 'ਚ ਵਲਟੋਹਾ ਖਿਲਾਫ਼ ਕਾਰਵਾਈ ਕੀਤੀ ਜਾਵੇ: ਔਜਲਾ

Gurjeet Singh Aujla:  ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਲਿਖਤੀ ਤੌਰ ਉਤੇ ਮੰਗ ਕੀਤੀ ਹੈ ਕਿ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਸਖਤ ਕਾਰਵਾਈ ਕੀਤੀ ਜਾਵੇ।

Gurjeet Singh Aujla: ਜਥੇਦਾਰ ਹਰਪ੍ਰੀਤ ਸਿੰਘ ਨੂੰ ਧਮਕੀਆਂ ਦੇਣ ਦੇ ਮਾਮਲੇ 'ਚ ਵਲਟੋਹਾ ਖਿਲਾਫ਼ ਕਾਰਵਾਈ ਕੀਤੀ ਜਾਵੇ: ਔਜਲਾ

Gurjeet Singh Aujla (ਭਰਤ ਸ਼ਰਮਾ): ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਲਿਖਤੀ ਤੌਰ ਉਤੇ ਮੰਗ ਕੀਤੀ ਹੈ ਕਿ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਧਮਕਾਉਣ, ਕਿਰਦਾਰਕੁਸ਼ੀ ਕਰਨ ਦੇ ਮਾਮਲੇ ਵਿਚ ਉਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਨੇ ਚਿੱਠੀ ਲਿਖਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਬਾਰੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਸੰਸਦ ਮੈਂਬਰ ਨੇ ਲਿਖਿਆ ਕਿ ''ਸ੍ਰੀ ਅਕਾਲ ਤਖਤ ਸਾਹਿਬ ਤੋਂ ਜਨਮੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਲਟੋਹਾ ਵੱਲੋਂ ਜਥੇਦਾਰ ਸਾਹਿਬ ਨੂੰ ਧਮਕਾਉਣ ਦੀ ਮੰਦਭਾਗੀ ਘਟਨਾ ਨੇ ਹਰ ਸਿੱਖ ਦੇ ਮਨ ਨੂੰ ਸੱਟ ਮਾਰੀ ਹੈ, ਜੋ ਕਿ ਬਰਦਾਸ਼ਤਯੋਗ ਨਹੀਂ।'' ਉਨ੍ਹਾਂ ਕਿਹਾ ਕਿ ''ਸ੍ਰੀ ਅਕਾਲ ਤਖਤ ਸਾਹਿਬ ਛੇਵੇਂ ਪਾਤਸ਼ਾਹ ਦੇ ਸਮੇਂ ਤੋਂ ਸਮੁੱਚੀ ਸਿੱਖ ਕੌਮ ਦੀ ਧਾਰਮਿਕ ਤੇ ਰਾਜਨੀਤਿਕ ਅਗਵਾਈ ਕਰ ਰਿਹਾ ਹੈ ਤੇ ਹਰ ਸ਼ਰਧਾਵਾਨ ਸਿੱਖ ਸ੍ਰੀ ਅਕਾਲ ਤਖਤ ਸਾਹਿਬ ਨੂੰ ਨਿਸ਼ਠਾ ਨਾਲ ਸਮਰਪਿਤ ਹੈ।''

ਔਜਲਾ ਨੇ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਜੋ ਕਿ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ , ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੀਤੀ ਰਾਤ ਜਾਰੀ ਵੀਡੀਓ ਦਾ ਖੁਦ ਨੋਟਿਸ ਲੈਣ ਤਾਂ ਜੋ ਵਲਟੋਹਾ ਵੱਲੋਂ ਜਥੇਦਾਰ ਸਾਹਿਬ ਨਾਲ ਕੀਤੀ ਗਈ ਘਿਣਾਉਣੀ ਹਰਕਤ ਦੀ ਸਜ਼ਾ ਦਿੱਤੀ ਜਾ ਸਕੇ।

ਔਜਲਾ ਨੇ ਕਿਹਾ ਕਿ ਇਹ ਉਹ ਤਖਤ ਹਨ ਜਿਨ੍ਹਾਂ ਦੀ ਕਮਾਂਡ ਜਥੇਦਾਰ ਅਕਾਲੀ ਫੂਲਾ ਸਿੰਘ ਵਰਗੇ ਜਥੇਦਾਰਾਂ ਦੇ ਹੱਥ ਵਿਚ ਰਹੀ ਹੈ ਅਤੇ ਉਨ੍ਹਾਂ ਦੇ ਅੱਗੇ ਤਾਂ ਦੇਸ਼ ਪੰਜਾਬ ਦਾ ਮਹਾਰਾਜਾ ਰਣਜੀਤ ਸਿੰਘ ਵੀ ਅੱਖ ਨਹੀਂ ਸੀ ਚੁੱਕ ਸਕਿਆ। ਔਜਲਾ ਨੇ ਸੂਬੇ ਦੇ ਮੁੱਖ ਮੰਤਰੀ ਅਤੇ ਜੋ ਗ੍ਰਹਿ ਮੰਤਰੀ ਵੀ ਹਨ ਮੁੜ ਇਕ ਨਿਮਾਣੇ ਸਿੱਖ ਹੋਣ ਦੇ ਨਾਤੇ ਅਪੀਲ ਕੀਤੀ ਹੈ ਕਿ ਤਖਤ ਸਾਹਿਬ ਦੀ ਮਰਿਆਦਾ ਅਤੇ ਉਸ ਤਖਤ 'ਤੇ ਬਿਰਾਜਮਾਨ ਸਿੰਘ ਸਾਹਿਬ ਦੀ ਪਦਵੀ ਦੇ ਸਤਿਕਾਰ ਨੂੰ ਮੁੱਖ ਰੱਖਦੇ ਹੋਏ ਮੂੰਹ ਫੱਟ ਅਖੌਤੀ ਅਕਾਲੀ ਆਗੂ ਜੋ ਹੁਣ ਤੱਕ ਵੀ ਸ਼ੋਸ਼ਲ ਮੀਡੀਆ ਉਤੇ ਮਰਿਆਦਾ ਨੂੰ ਨਜ਼ਰਅੰਦਾਜ਼ ਕਰਦੇ ਹੋਏ ਹਾਲੇ ਬੋਲਣੋ ਬਾਜ ਨਹੀਂ ਆ ਰਿਹਾ, ਉਸ ਵਿਰੁੱਧ ਢੁੱਕਵੀਂ ਕਾਰਵਾਈ ਕਰਕੇ ਆਪਣਾ ਫਰਜ਼ ਅਦਾ ਕਰਨ ਤਾਂ ਜੋ ਭਵਿੱਖ ਵਿਚ ਕੋਈ ਵੀ ਐਰਾ ਗੈਰਾ ਉੱਠ ਕੇ ਇਸ ਮਹਾਨ ਤਖਤ ਦੀ ਮਰਿਆਦਾ ਨੂੰ ਭੰਗ ਕਰਨ ਦੀ ਜੁਰਅੱਤ ਨਾ ਕਰੇ।

ਉਨ੍ਹਾਂ ਮੰਗ ਕੀਤੀ ਕਿ ''ਵਲਟੋਹਾ ਵਿਰੁੱਧ ਸਖ਼ਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਕਿ ਉਹ ਕਿਨ੍ਹਾਂ ਸ਼ਕਤੀਆਂ ਦੇ ਕਹਿਣ ਉੱਪਰ ਜਥੇਦਾਰ ਸਾਹਿਬ ਨੂੰ ਧਮਕਾ ਰਹੇ ਹਨ ਤਾਂ ਜੋ ਸਮੁੱਚੀ ਸਿੱਖ ਕੌਮ ਪੰਥ ਵਿਰੋਧੀ ਤਾਕਤਾਂ ਦਾ ਚਿਹਰਾ ਨੰਗਾ ਹੁੰਦੇ ਵੇਖ ਸਕਣ।'' ਉਨ੍ਹਾਂ ਇਹ ਵੀ ਕਿਹਾ ਕਿ ''ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵੱਲੋਂ ਜਥੇਦਾਰ ਸਾਹਿਬ ਉੱਪਰ ਕੀਤੇ ਗਏ ਨਿੱਜੀ ਹਮਲੇ ਸਮੁੱਚੀ ਸਿੱਖ ਕੌਮ ਦਾ ਅਪਮਾਨ ਹੈ , ਜਿਸ ਲਈ ਸਿੱਖ ਕੌਮ ਆਪਣੇ ਆਪ ਨੂੰ ਪੰਥ ਦੀ ਨੁਮਾਇੰਦਾ ਜਥੇਬੰਦੀ ਕਹਾਉਣ ਵਾਲੇ ਅਕਾਲੀ ਦਲ ਦੇ ਆਗੂਆਂ ਨੂੰ ਕਦੇ ਮਾਫ ਨਹੀਂ ਕਰੇਗੀ।''

Trending news