MLA Sukhpal Khaira: ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਦਰਜ ਕੇਸ 'ਚ ਗ਼ੈਰ-ਜ਼ਮਾਨਤੀ ਧਾਰਾ ਜੋੜੀ
Advertisement
Article Detail0/zeephh/zeephh1684696

MLA Sukhpal Khaira: ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਦਰਜ ਕੇਸ 'ਚ ਗ਼ੈਰ-ਜ਼ਮਾਨਤੀ ਧਾਰਾ ਜੋੜੀ

MLA Sukhpal Khaira: ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਉਪਰ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ।

MLA Sukhpal Khaira: ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਦਰਜ ਕੇਸ 'ਚ ਗ਼ੈਰ-ਜ਼ਮਾਨਤੀ ਧਾਰਾ ਜੋੜੀ

MLA Sukhpal Khaira: ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਬੀਤੇ ਦਿਨ ਭੁਲੱਥ ਪੁਲਿਸ ਵੱਲੋਂ ਐਸਡੀਐਮ ਦੀ ਡਿਊਟੀ ਵਿੱਚ ਰੁਕਾਵਟ ਪਾਉਣ, ਧਮਕੀਆਂ ਦੇਣ ਅਤੇ ਮਾਨਸਿਕ ਤੌਰ ’ਤੇ ਤੰਗ ਕਰਨ ਦੇ ਦੋਸ਼ ਹੇਠ ਦਰਜ ਕੇਸ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 353 ਵੀ ਪੁਲਿਸ ਜਾਂਚ ਦੌਰਾਨ ਜੋੜ ਦਿੱਤੀ ਗਈ ਹੈ। ਇਹ ਧਾਰਾ ਗੈਰ-ਜ਼ਮਾਨਤੀ ਹੈ, ਜਿਸ ਦਾ ਮਤਲਬ ਹੈ ਕਿ ਇਸ ਧਾਰਾ ਦੇ ਜੋੜਨ ਨਾਲ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਕਿਸੇ ਵੀ ਸਮੇਂ ਸੰਭਵ ਹੋ ਸਕਦੀ ਹੈ।

ਕਾਬਿਲੇਗੌਰ ਹੈ ਕਿ ਐੱਸਡੀਐੱਮ ਭੁਲੱਥ ਸੰਜੀਵ ਕੁਮਾਰ ਸ਼ਰਮਾ ਵੱਲੋਂ ਸੀਐਮ ਭਗਵੰਤ ਸਿੰਘ ਮਾਨ ਤੇ ਚੀਫ ਸੈਕਟਰੀ ਪੰਜਾਬ ਨੂੰ ਈ-ਮੇਲ ਰਾਹੀਂ ਸ਼ਿਕਾਇਤ ਭੇਜੀ ਗਈ ਸੀ ਕਿ ਵਿਧਾਇਕ ਹੋਣ ਕਰਕੇ ਉਹ ਖਹਿਰਾ ਦਾ ਸਨਮਾਨ ਕਰਦੇ ਹਨ ਪਰ ਖਹਿਰਾ ਵੱਲੋਂ ਉਨ੍ਹਾਂ ਨੂੰ ਧਮਕਾਇਆ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਦੀ ਜਾਨ ਨੂੰ ਖਤਰਾ ਹੋਣ ਦਾ ਖਦਸ਼ਾ ਪੈਦਾ ਹੋ ਗਿਆ ਹੈ। ਇਸ ਸਬੰਧੀ ਪੁਸ਼ਟੀ ਕਰਨ ਤੋਂ ਪੁਲਿਸ ਭਾਵੇਂ ਨਾਂਹ-ਨੁੱਕਰ ਕਰ ਰਹੀ ਹੈ ਪਰ ਸੂਤਰਾਂ ਅਨੁਸਾਰ ਇਹ ਜਾਣਕਾਰੀ ਸਪੱਸ਼ਟ ਹੈ ਕਿ ਵਿਧਾਇਕ ਖਹਿਰਾ ਖ਼ਿਲਾਫ ਦਰਜ ਮੁਕੱਦਮੇ 'ਚ ਗੈਰ ਜ਼ਮਾਨਤੀ ਧਾਰਾ 353 ਨੂੰ ਜੋੜ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਇਹ ਮਾਮਲਾ ਸੁਖਪਾਲ ਸਿੰਘ ਖਹਿਰਾ ਵੱਲੋਂ 29 ਮਾਰਚ ਨੂੰ ਐਸਡੀਐਮ ਸੰਜੀਵ ਸ਼ਰਮਾ ਦੇ ਦਫ਼ਤਰ ਜਾ ਕੇ ਫੇਸਬੁੱਕ ’ਤੇ ਲਾਈਵ ਹੋ ਕੇ ਉਨ੍ਹਾਂ ਨੂੰ ਧਮਕੀਆਂ ਦੇਣ ਅਤੇ ਫਿਰ 10 ਅਪ੍ਰੈਲ 2023 ਨੂੰ ਐਸਡੀਐਮ ਦਫ਼ਤਰ ਵਿੱਚ ਮੁੜ ਧਰਨਾ ਦੇਣ ਦੇ ਸਬੰਧ ਵਿੱਚ ਹੈ। ਇਸ ਸਬੰਧੀ ਐਸ.ਡੀ.ਐਮ ਸੰਜੀਵ ਸ਼ਰਮਾ ਨੇ ਮੁੱਖ ਸਕੱਤਰ ਪੰਜਾਬ ਨੂੰ ਈ-ਮੇਲ ਰਾਹੀਂ ਦੱਸਿਆ ਸੀ ਕਿ ਬੀਤੀ 29 ਮਾਰਚ ਨੂੰ ਵਿਧਾਇਕ ਸੁਖਪਾਲ ਸਿੰਘ ਖਹਿਰਾ ਆਪਣੇ ਸਮਰਥਕਾਂ ਨਾਲ ਐਸਡੀਐਮ ਕੰਪਲੈਕਸ 'ਚ ਆਏ ਸਨ ਅਤੇ ਉਨ੍ਹਾਂ ਨੂੰ ਫੇਸਬੁੱਕ 'ਤੇ ਲਾਈਵ ਕਰਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਸੀ ਤੇ ਬੇਲੋੜੀ ਪਰੇਸ਼ਾਨੀ ਪੈਦਾ ਕੀਤੀ।

ਇਹ ਵੀ ਪੜ੍ਹੋ : Punjab News: ਕਬਾੜ ਲੱਭਣ ਲਈ ਦਲਦਲ 'ਚ ਵੜੇ ਦੋ ਨੌਜਵਾਨਾਂ ਦੀ ਮੌਤ

ਇਸ ਸ਼ਿਕਾਇਤ ਉਪਰ ਕਾਰਵਾਈ ਕਰਦਿਆਂ ਅਪ੍ਰੈਲ ਮਹੀਨੇ 'ਚ ਥਾਣਾ ਭੁਲੱਥ ਵਿਖੇ ਸੁਖਪਾਲ ਸਿੰਘ ਖਹਿਰਾ ਖ਼ਿਲਾਫ ਕੇਸ ਦਰਜ ਕਰ ਲਿਆ ਸੀ ਪਰ ਹੁਣ ਪੁਲਸ ਵੱਲੋਂ ਇਸ ਕੇਸ 'ਚ ਧਾਰਾ 353 ਨੂੰ ਜੋੜ ਦਿੱਤਾ ਗਿਆ ਹੈ। ਜੋ ਕਿ ਗੈਰ ਜ਼ਮਾਨਤੀ ਧਾਰਾ ਹੈ। ਇਸੇ ਤਰ੍ਹਾਂ 10 ਅਪ੍ਰੈਲ ਨੂੰ ਮੁੜ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਐਸਡੀਐਮ ਕੰਪਲੈਕਸ ਵਿੱਚ ਆ ਕੇ ਧਰਨਾ ਦਿੱਤਾ ਕਿ ਸਰਕਾਰ ਵੱਲੋਂ ਹਾਲੇ ਤੱਕ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : The Kerala Story Box Office Day 2: ਵਿਵਾਦਾਂ ਦੇ ਵਿਚਕਾਰ ਬਾਕਸ ਆਫਿਸ 'ਤੇ ਧਮਾਲ ਮਚਾ ਰਹੀ 'ਦਿ ਕੇਰਲ ਸਟੋਰੀ', ਦੋ ਦਿਨਾਂ 'ਚ ਕੀਤੀ ਬੰਪਰ ਕਮਾਈ

 

Trending news