Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿੱਚੋਂ ਕੱਢਣ ਦੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਪਾਰਟੀ ਦੇ ਸਿਧਾਂਤਾਂ ਤੇ ਉਲਟ ਕਰਾਰ ਦਿੱਤਾ ਹੈ। 


COMMERCIAL BREAK
SCROLL TO CONTINUE READING

ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਲਿਖਿਆ ਕਿ...ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਰਦਾਰ ਆਦੇਸ਼ ਪ੍ਰਤਾਪ ਸਿੰਘ ਕੈਰੋ ਨੂੰ ਪਾਰਟੀ ਵਿੱਚੋਂ ਕੱਢਣ ਦਾ ਫੈਸਲਾ ਬਹੁਤ ਹੀ ਮੰਦਭਾਗਾ ਹੈ। ਇਸ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ ਅਤੇ ਅਜਿਹਾ ਫ਼ੈਸਲਾ ਪਾਰਟੀ ਦੇ ਹਿੱਤ ਵਿੱਚ ਨਹੀਂ ਹੈ। ਚੋਣਾਂ ਦੇ ਦਿਨਾਂ ਦੌਰਾਨ ਪਾਰਟੀ ਦੇ ਪ੍ਰਧਾਨ ਨੂੰ ਅਜਿਹੇ ਫੈਸਲੇ ਲੈਣ ਤੋਂ ਗ਼ੁਰੇਜ਼ ਕਰਨਾ ਚਾਹੀਦਾ ਹੈ।



 


ਸੁਖਦੇਵ ਢੀਂਡਸਾ ਨੇ ਅੱਗੇ ਕਿਹਾ ਕਿ ਕੈਰੋਂ ਪਰਿਵਾਰ ਦਾ ਪੰਜਾਬ ਦੀ ਰਾਜਨੀਤੀ ਵਿੱਚ ਅਹਿਮ ਯੋਗਦਾਨ ਹੈ। ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦੇ ਦਿੱਗਜ ਆਗੂ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਕੱਢਣ ਦਾ ਫੈਸਲਾ ਬੇਹੱਦ ਮੰਦਭਾਗਾ ਅਤੇ ਪਾਰਟੀ ਦੇ ਹਿੱਤਾਂ ਖਿਲਾਫ ਹੈ। ਢੀਂਡਸਾ ਨੇ ਅੱਗੇ ਕਿਹਾ ਕਿ ਅਜਿਹਾ ਮਹਤਵਪੂਰਨ ਫੈਸਲਾ ਲੈਣ ਤੋਂ ਪਹਿਲਾਂ ਪਾਰਟੀ ਨੂੰ ਚੰਗੀ ਤਰ੍ਹਾਂ ਸੋਚ ਵਿਚਾਰ ਕਰਨੀ ਚਾਹੀਦੀ ਸੀ।


ਉਨ੍ਹਾਂ ਅੱਗੇ ਕਿਹਾ ਕਿ ਕਿਸੇ ਉਮੀਦਵਾਰ ਦੇ ਕਹਿਣ ਤੇ ਹੀ ਚੋਣ ਮੁਹਿੰਮ ਦੇ ਆਖਰੀ ਪੜਾਅ ਉੱਤੇ ਪਾਰਟੀ ਨੂੰ ਬਿਨਾਂ ਨੋਟਿਸ ਦਿੱਤੇ ਅਜਿਹਾ ਫ਼ੈਸਲਾ ਨਹੀਂ ਲੈਣਾ ਚਾਹੀਦਾ 1 ਉਨ੍ਹਾਂ ਆਖਿਆ ਕਿ ਅਜਿਹੇ ਨਾਜ਼ੁਕ ਮੌਕੇ ਸ੍ ਆਦੇਸ਼ ਪ੍ਤਾਪ ਸਿੰਘ ਵਰਗੇ ਪਾਰਟੀ ਦੇ ਅਹਿਮ ਸੀਨੀਅਰ ਆਗੂ ਨੂੰ ਪਾਰਟੀ ਵਿੱਚੋਂ ਕੱਢਣਾ ਪਾਰਟੀ ਲਈ ਨੁਕਸਾਨਦੇਹ ਹੋ ਸਕਦਾ ਹੈ ਉਹਨਾਂ ਪਾਰਟੀ ਲੀਡਰਸ਼ਿਪ ਨੂੰ ਅਜਿਹੇ ਫ਼ੈਸਲੇ ਲੈਣ ਤੋਂ ਗੁਰੇਜ ਕਰਨ ਦੀ ਵੀ ਸਲਾਹ ਦਿੱਤੀ।


ਦੱਸਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਤੁਰੰਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਕੱਢ ਦਿੱਤਾ ਸੀ। ਇਸ ਬਾਰੇ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ ਸੀ। ਇਹ ਫੈਸਲਾ ਪਾਰਟੀ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਲਿਆ ਗਿਆ ਸੀ।