Gangster Lawrence Bishnoi: ਏਡੀਜੀਪੀ ਜੇਲ੍ਹਾਂ ਨੇ ਹਾਈ ਕੋਰਟ `ਚ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਰਾਜਸਥਾਨ `ਚ ਹੋਣ ਦੀ ਗੱਲ ਕਹੀ
Gangster Lawrence Bishnoi: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਵਿੱਚ ਦੌਰਾਨ ਹੋਏ ਇੰਟਰਵਿਊ ਮਾਮਲੇ ਵਿੱਚ ਹਾਈ ਕੋਰਟ ਵਿੱਚ ਸੁਣਵਾਈ ਹੋਈ।
Gangster Lawrence Bishnoi: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਵਿੱਚ ਦੌਰਾਨ ਹੋਏ ਇੰਟਰਵਿਊ ਮਾਮਲੇ ਵਿੱਚ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਏਡੀਜੀਪੀ ਜੇਲ੍ਹਾਂ ਨੇ ਦੱਸਿਆ ਕਿ ਜਿਸ ਸਮੇਂ ਇੰਟਰਵਿਊ ਹੋਇਆ ਉਸ ਸਮੇਂ ਉਹ ਰਾਜਸਥਾਨ ਵਿੱਚ ਸੀ। ਅਦਾਲਤ ਨੇ ਇਸ ਮਾਮਲੇ ਵਿੱਚ ਸੂ ਮੋਟੋ ਵੀ ਲਿਆ ਹੈ।
ਇਸ ਸਮੇਂ ਉਹ ਗੁਜਰਾਤ ਦੀ ਜੇਲ੍ਹ ਵਿੱਚ ਹੈ। ਹਾਈ ਕੋਰਟ ਨੇ ਪੁੱਛਿਆ ਕਿਹੜੇ ਅਧਿਕਾਰੀਆਂ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਨੂੰ ਫੈਸੀਲਿਟੇਟ ਕਰਵਾਇਆ ਸੀ। ਜੇਲ੍ਹਾਂ ਵਿੱਚ ਬੰਦ ਮੋਬਾਈਲ ਦੇ ਇਸਤੇਮਾਲ ਦੀ ਵੀ ਅਦਾਲਤ ਵਿੱਚ ਜ਼ਿਕਰ ਹੋਇਆ। ਹਾਈ ਕੋਰਟ ਨੇ ਡਾਇਰੈਕਟਰ ਪੰਜਾਬ ਇੰਜੀਨੀਅਰਿੰਗ ਕਾਲਜ ਨੂੰ ਇਲੈਕਟ੍ਰਾਨਿਕ ਐਂਡ ਕਮਿਊਨੀਕੇਸ਼ਨ ਵਿਭਾਗ ਨੂੰ ਮਾਹਿਰ ਮੁਹੱਈਆ ਕਰਵਾਉਣ ਲਈ ਹਦਾਇਤਾਂ ਦਿੱਤੀਆਂ ਜੋ ਜੇਲ੍ਹਾਂ ਵਿੱਚ ਮੋਬਾਈਲ ਦੀ ਰੋਕਥਾਮ ਉਤੇ ਆਪਣੇ ਰਾਏ ਦੇਣਗੇ।
ਅਦਾਲਤ ਨੇ ਟਿੱਪਣੀ ਕੀਤੀ ਕਿ ਏਡੀਜੀਪੀ ਜੇਲ੍ਹ ਨੂੰ ਟਾਇਮਲਾਈਨ ਲੈ ਕੇ ਆਉਣੀ ਹੋਵੇਗੀ, ਹਰ ਜ਼ਿਲ੍ਹੇ ਦੀ ਜੇਲ੍ਹ ਦੇ ਹਿਸਾਬ ਨਾਲ। ਮਾਮਲੇ ਦੀ ਅਗਲੀ ਸੁਣਵਾਈ 20 ਦਸੰਬਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਸੁਓ ਮੋਟੋ ਆਧਾਰ 'ਤੇ ਸ਼ੁਰੂ ਕੀਤੀ ਸੀ। 18 ਦਿਨ ਪਹਿਲਾਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਸੀ ਕਿ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਟੀਮ ਦੀ ਜਾਂਚ ਕਿਸ ਹੱਦ ਤੱਕ ਪਹੁੰਚੀ ਹੈ।
ਇਸ ਮਾਮਲੇ ਵਿੱਚ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ? ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ ਜਾਂਚ ਲਈ ਕਮੇਟੀ ਬਣਾ ਦਿੱਤੀ ਗਈ ਹੈ ਅਤੇ ਮਾਮਲਾ ਅਜੇ ਵਿਚਾਰ ਅਧੀਨ ਹੈ।
ਇਹ ਵੀ ਪੜ੍ਹੋ : Machhiwara News: ਮਾਛੀਵਾੜਾ ਦੇ ਗੈਂਗਸਟਰ ਵਿੱਕੀ ਨੇ ਅਪਰਾਧ ਦੀ ਦੁਨੀਆ 'ਚ 2007 'ਚ ਰੱਖਿਆ ਸੀ ਪੈਰ,ਕਈ ਮਾਮਲਿਆਂ 'ਚ ਸੀ ਲੋੜੀਂਦਾ
ਇਸ ’ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਦਾਇਰ ਜਵਾਬ ’ਤੇ ਅਸੰਤੁਸ਼ਟੀ ਪ੍ਰਗਟਾਈ। ਇਸ 'ਤੇ ਹੈਰਾਨੀ ਪ੍ਰਗਟ ਕਰਦੇ ਹੋਏ ਹਾਈਕੋਰਟ ਨੇ ਕਿਹਾ ਕਿ ਇਹ ਇੰਨਾ ਗੰਭੀਰ ਮਾਮਲਾ ਹੋਣ ਦੇ ਬਾਵਜੂਦ 7 ਮਹੀਨਿਆਂ 'ਚ ਵੀ ਜਾਂਚ ਪੂਰੀ ਨਹੀਂ ਹੋਈ ਹੈ। ਅਜਿਹੇ ਵਿੱਚ ਹਾਈਕੋਰਟ ਨੇ ਏਡੀਜੀਪੀ ਜੇਲ੍ਹ ਨੂੰ ਇਸ ਸਬੰਧੀ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : Ludhiana News: ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਪ੍ਰੋਗਰਾਮ ਦੌਰਾਨ ਨੌਜਵਾਨ ਦੇ ਮਾਰਿਆ ਥੱਪੜ, ਵੀਡੀਓ ਵਾਇਰਲ