ਅੰਗਦ ਦੀ ਪਤਨੀ ਨੇ ਪ੍ਰਿਅੰਕਾ ਗਾਂਧੀ ਖ਼ਿਲਾਫ਼ ਖੋਲ੍ਹਿਆ ਮੋਰਚਾ
Advertisement

ਅੰਗਦ ਦੀ ਪਤਨੀ ਨੇ ਪ੍ਰਿਅੰਕਾ ਗਾਂਧੀ ਖ਼ਿਲਾਫ਼ ਖੋਲ੍ਹਿਆ ਮੋਰਚਾ

ਨਵਾਂਸ਼ਹਿਰ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਅੰਗਦ ਸਿੰਘ ਦੀ ਪਤਨੀ ਅਦਿਤੀ ਸਿੰਘ ਨੇ ਪ੍ਰਿਅੰਕਾ ਗਾਂਧੀ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। 

ਅੰਗਦ ਦੀ ਪਤਨੀ ਨੇ ਪ੍ਰਿਅੰਕਾ ਗਾਂਧੀ ਖ਼ਿਲਾਫ਼ ਖੋਲ੍ਹਿਆ ਮੋਰਚਾ

ਚੰਡੀਗੜ੍ਹ: ਨਵਾਂਸ਼ਹਿਰ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਅੰਗਦ ਸਿੰਘ ਦੀ ਪਤਨੀ ਅਦਿਤੀ ਸਿੰਘ ਨੇ ਪ੍ਰਿਅੰਕਾ ਗਾਂਧੀ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅਦਿਤੀ ਨੇ ਕਿਹਾ ਕਿ ਯੂਪੀ ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਕਾਰਨ ਉਨ੍ਹਾਂ ਦੇ ਪਤੀ ਦੀ ਟਿਕਟ ਕੱਟੀ ਗਈ ਹੈ। ਅਦਿਤੀ ਯੂਪੀ ਦੇ ਰਾਏਬਰੇਲੀ ਸਦਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹੈ।

ਅਦਿਤੀ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਇਸ ਤਰ੍ਹਾਂ ਕਾਂਗਰਸ ਨਹੀਂ ਛੱਡੀ। ਪਾਰਟੀ ਵਿੱਚ ਬੇਇਨਸਾਫ਼ੀ ਵਿਰੁੱਧ ਲੜਦਿਆਂ ਉਨ੍ਹਾਂ ਨੂੰ ਨਮੋਸ਼ੀ ਝੱਲਣੀ ਪਈ ਅਤੇ ਇਸ ਤੋਂ ਦੁਖੀ ਹੋ ਕੇ ਹੀ ਉਨ੍ਹਾਂ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਬੇਇਨਸਾਫ਼ੀ ਖ਼ਿਲਾਫ਼ ਲੜਨ ਲਈ ਉਨ੍ਹਾਂ ਨੂੰ ਪਾਰਟੀ ਵਿੱਚ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।

ਗਾਂਧੀ ਪਰਿਵਾਰ 'ਤੇ ਹਮਲਾ ਕਰਦੇ ਹੋਏ ਅਦਿਤੀ ਨੇ ਕਿਹਾ, "ਮੇਰੇ ਪਤੀ ਦੀ ਟਿਕਟ ਬਿਨਾਂ ਕਿਸੇ ਤਰਕ ਦੇ ਕੱਟ ਦਿੱਤੀ ਗਈ, ਅਜਿਹੇ ਕਈ ਮਾਮਲੇ ਹਨ, ਜਿਨ੍ਹਾਂ 'ਚ ਪਰਿਵਾਰ ਦੇ ਮੈਂਬਰ, ਪਤੀ-ਪਤਨੀ ਵੱਖ-ਵੱਖ ਪਾਰਟੀਆਂ 'ਚ ਰਹੇ ਹਨ। ਪ੍ਰਿਯੰਕਾ ਗਾਂਧੀ ਖੁਦ ਵੀ ਇਕ ਔਰਤ ਹੈ।'' ਉਹ ਖੁਦ ਮੰਨਦੀ ਹੈ ਕਿ ਉਨ੍ਹਾਂ ਦਾ ਸਨਮਾਨ ਔਰਤਾਂ ਲਈ ਮਹੱਤਵਪੂਰਨ ਹੈ, ਕੀ ਉਹ ਵੱਖਰੀ ਵਿਚਾਰਧਾਰਾ ਰੱਖਣ ਵਾਲੀ ਔਰਤ ਦਾ ਸਨਮਾਨ ਨਹੀਂ ਕਰ ਸਕਦੀ?ਅਦਿਤੀ ਨੇ ਕਿਹਾ ਕਿ ਉਨ੍ਹਾਂ ਦੀ ਵਿਚਾਰਧਾਰਾ ਕਾਂਗਰਸ ਨਾਲ ਮੇਲ ਨਹੀਂ ਖਾਂਦੀ, ਪਰ ਅੰਗਦ ਦੀ ਮੇਲ ਖਾਂਧੀ ਹੈ।

ਅਦਿਤੀ ਸਿੰਘ ਨੇ ਕਿਹਾ ਕਿ ਕਾਂਗਰਸ ਮਹਿਲਾ ਸਸ਼ਕਤੀਕਰਨ ਦੀ ਗੱਲ ਕਰਕੇ 40 ਫੀਸਦੀ ਔਰਤਾਂ ਨੂੰ ਚੋਣਾਂ ਵਿੱਚ ਮੈਦਾਨ ਵਿੱਚ ਉਤਾਰਨ ਦੇ ਪਾਖੰਡ ਨੂੰ ਤੁਰੰਤ ਬੰਦ ਕਰੇ। ਉਨ੍ਹਾਂ ਕਿਹਾ ਕਿ ਪ੍ਰਿਯੰਕਾ ਗਾਂਧੀ ਉੱਤਰ ਪ੍ਰਦੇਸ਼ ਵਿੱਚ ਔਰਤਾਂ ਨੂੰ 40 ਫੀਸਦੀ ਟਿਕਟਾਂ ਦੇਣ ਦੀ ਗੱਲ ਕਰਦੀ ਹੈ ਪਰ ਦੂਜੇ ਰਾਜਾਂ ਵਿੱਚ ਪੰਜਾਬ ਵਿੱਚ ਕਿਉਂ ਨਹੀਂ। ਪੰਜਾਬ ਵਿੱਚ 40 ਫੀਸਦੀ ਔਰਤਾਂ ਨੂੰ ਟਿਕਟਾਂ ਕਿਉਂ ਨਹੀਂ ਦਿੱਤੀਆਂ ਗਈਆਂ?

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਦੋਹਰੇ ਮਾਪਦੰਡ ਨੂੰ ਲੋਕ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਜੇਕਰ ਪ੍ਰਿਅੰਕਾ ਗਾਂਧੀ ਮਹਿਲਾ ਸਸ਼ਕਤੀਕਰਨ ਨੂੰ ਲੈ ਕੇ ਇੰਨੀ ਸੰਜੀਦਾ ਹੈ ਤਾਂ ਉਹ ਦੂਜੇ ਰਾਜਾਂ ਵਿੱਚ ਔਰਤਾਂ ਨੂੰ ਪਾਰਟੀ ਟਿਕਟ ਕਿਉਂ ਨਹੀਂ ਦਿੰਦੀ? ਉਨ੍ਹਾਂ ਕਿਹਾ ਕਿ ਉਹ ਉੱਤਰ ਪ੍ਰਦੇਸ਼ ਦੀਆਂ ਔਰਤਾਂ ਨੂੰ 40 ਫੀਸਦੀ ਟਿਕਟਾਂ ਦੇ ਰਹੀ ਹੈ ਕਿਉਂਕਿ ਉਹ ਚੰਗੀ ਤਰ੍ਹਾਂ ਜਾਣਦੀ ਹੈ ਕਿ ਇਸ ਦਾ ਪਾਰਟੀ 'ਤੇ ਕੋਈ ਅਸਰ ਨਹੀਂ ਪਵੇਗਾ।

Trending news