Harjinder Singh Dhami: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ `ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ

Harjinder Singh Dhami: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਸਰ ਦੇ ਕਸਬਾ ਅਟਾਰੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਉਤੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ।
Harjinder Singh Dhami: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਸਰ ਦੇ ਕਸਬਾ ਅਟਾਰੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਉਤੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ। ਗੁਰਦੁਆਰਾ ਸਾਹਿਬ ਪੰਚਾਇਤ ਘਰ ਅਟਾਰੀ ਵਿੱਚ ਵਾਪਰੀ ਘਟਨਾ ਦਾ ਪਤਾ ਲੱਗਣ ਉਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਤਲਾਣੀ ਸਾਹਿਬ ਦੇ ਮੈਨੇਜਰ ਤੇ ਪ੍ਰਚਾਰਕ ਸਿੰਘਾਂ ਨੂੰ ਮੌਕੇ ਉਤੇ ਭੇਜਿਆ ਗਿਆ ਹੈ, ਜੋ ਮਾਮਲੇ ਦੀ ਵਿਸਥਾਰਤ ਰਿਪੋਰਟ ਦੇਣਗੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਅੰਦਰ ਅੱਗ ਲੱਗਣ ਦੀਆਂ ਘਟਨਾਵਾਂ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਵਾਪਰਦੀਆਂ ਹਨ। ਬਹੁਤ ਵਾਰੀ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਗੁਰਦੁਆਰਾ ਸਾਹਿਬਾਨ ਅੰਦਰ ਹਰ ਸਮੇਂ ਸੇਵਾਦਾਰਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਤੇ ਬਿਨਾਂ ਲੋੜ ਤੋਂ ਬਿਜਲੀ ਉਪਕਰਣਾਂ ਨੂੰ ਚਾਲੂ ਨਾ ਰੱਖਿਆ ਜਾਵੇ।
ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪ੍ਰਬੰਧਕ ਕਮੇਟੀਆਂ ਇਸ ਉਤੇ ਧਿਆਨ ਨਹੀਂ ਦਿੰਦੀਆਂ, ਜਿਸ ਕਾਰਨ ਅਜਿਹੇ ਹਾਦਸੇ ਵਾਪਰਦੇ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸੰਜੀਦਾ ਹੋਣ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੀਆਂ ਤਾਰਾਂ ਅਤੇ ਉਪਕਰਣਾਂ ਦਾ ਸਮੇਂ-ਸਮੇ ਨਰੀਖਣ ਕਰਦੇ ਰਹਿਣ। ਇਸ ਦੌਰਾਨ ਉਨ੍ਹਾਂ ਨੇ ਹੋਰ ਹਦਾਇਤਾਂ ਵੀ ਜਾਰੀ ਕੀਤੀਆਂ।
ਇਹ ਵੀ ਪੜ੍ਹੋ : Amritsar Firing News: ਅੰਮ੍ਰਿਤਸਰ 'ਚ ਘਰ 'ਚ ਦਾਖਲ ਹੋ ਕੇ NRI ਉੱਤੇ ਚਲਾਈਆਂ ਗੋਲੀਆਂ ! ਘਟਨਾ CCTV ਵਿੱਚ ਕੈਦ
ਇਸ ਦੇ ਨਾਲ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਇੱਕ ਸੇਵਾਦਾਰ ਦੀ ਹਾਜ਼ਰੀ ਜ਼ਰੂਰੀ ਹੋਵੇ, ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਮੇਂ-ਸਮੇਂ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਸੁਚੇਤ ਕਰਦੇ ਰਹਿਣ।
ਇਹ ਵੀ ਪੜ੍ਹੋ : Maur Blast Case: ਮੌੜ ਮੰਡੀ ਬਲਾਸਟ ਮਾਮਲੇ ਵਿੱਚ ਹਾਈ ਕੋਰਟ ਨੇ ਤਲਵੰਡੀ ਸਾਬੋ ਦੀ ਟਰਾਇਲ ਕੋਰਟ ਨੂੰ ਦਿੱਤੇ ਆਦੇਸ਼