Punjab News: ਪੰਜਾਬ ਸਰਕਾਰ ਵੱਲੋਂ ਪੂਜਾ ਗੁਪਤਾ ਅਤੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੂੰ ਸਟੇਟ ਇਨਫਾਰਮੇਸ਼ਨ ਕਮਿਸ਼ਨਰ ਲਗਾਇਆ ਹੈ। ਜਾਣਕਾਰੀ ਮੁਤਾਬਿਕ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਪੁੱਤਰ ਟੀਐੱਸ ਸੰਧੂ ਲੁਧਿਆਣਾ ਦੇ ਵਸਨੀਕ ਹਨ। ਪੰਜਾਬ ਦੇ ਰਾਜਪਾਲ ਨੇ ਦੋਵਾਂ ਨਿਯੁਕਤੀਆਂ ’ਤੇ ਸਹੀ ਦੀ ਮੋਹਰ ਲਗਾ ਦਿੱਤੀ ਹੈ।


COMMERCIAL BREAK
SCROLL TO CONTINUE READING

ਜਾਣਕਾਰੀ ਅਨੁਸਾਰ ਚੰਡੀਗੜ੍ਹ ਵਾਸੀ ਪੂਜਾ ਗੁਪਤਾ ਸਿੱਖਿਆ ਸ਼ਾਸਤਰੀ ਹਨ ਜਦਕਿ ਹਰਪ੍ਰੀਤ ਸਿੰਘ ਸੰਧੂ ਲੁਧਿਆਣਾ ਦੇ ਰਹਿਣ ਵਾਲੇ ਹਨ। ਗੁਪਤਾ ਤੇ ਸੰਧੂ ਦੀ ਨਿਯੁਕਤੀ ਹੋਣ ਨਾਲ ਪੰਜਾਬ ਰਾਜ ਸੂਚਨਾ ਕਮਿਸ਼ਨਰ ਵਿਚ ਸਾਰੀਆਂ ਅਸਾਮੀਆਂ ਪੂਰੀਆਂ ਹੋ ਗਈਆਂ ਹਨ। ਇਹਨਾਂ ਖਾਲੀ ਅਸਾਮੀਆਂ ਨੂੰ ਭਰਨ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਜਨਹਿੱਤ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ।


ਇਹ ਵੀ ਪੜ੍ਹੋ : Bandh Call News: ਮੋਗਾ ਵਿੱਚ ਬੰਦ ਦੇ ਸੱਦੇ ਨੂੰ ਰਲਵਾਂ-ਮਿਲਵਾਂ ਹੁੰਗਾਰਾ; ਜਲੰਧਰ ਵਿੱਚ ਕਈ ਸਕੂਲਾਂ ਵਿੱਚ ਛੁੱਟੀ ਕੀਤੀ


ਵਰਨਣਯੋਗ ਹੈ ਕਿ ਸੂਚਨਾ ਅਧਿਕਾਰ ਐਕਟ ਲਾਗੂ ਹੋਣ ਤੋਂ ਬਾਅਦ ਪੰਜਾਬ ਦੀਆਂ ਹੁਣ ਤੱਕ ਦੀਆਂ ਸਰਕਾਰਾਂ ਅਕਾਲੀ ਭਾਜਪਾ ਗੱਠਜੋੜ ਤੇ ਕਾਂਗਰਸ ਸਰਕਾਰ ਇਕ ਪੋਸਟ ’ਤੇ ਕਿਸੇ ਪੱਤਰਕਾਰ ਨੂੰ ਨਿਯੁਕਤ ਕਰਦੀ ਰਹੀ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਜਿਹਾ ਨਹੀਂ ਕੀਤਾ।


ਇਹ ਵੀ ਪੜ੍ਹੋ : Ram Rahim Singh Parole: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ ਪੈਰੋਲ; ਸਿਰਸਾ ਡੇਰੇ ਜਾਣ ਦੀ ਮਿਲੀ ਇਜਾਜ਼ਤ