Kamaljit Bhatia join AAP: 3 ਮਹੀਨੇ ਬਾਅਦ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ ਮੁੜ `ਆਪ` `ਚ ਹੋਏ ਸ਼ਾਮਿਲ
Kamaljit Bhatia join AAP: ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ।
Kamaljit Bhatia join AAP: ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਐਲਾਨ ਤੋਂ ਬਾਅਦ ਦਲ ਬਦਲੀਆਂ ਦਾ ਦੌਰ ਜ਼ੋਰਾਂ ਉਤੇ ਜਾਰੀ ਹੈ। ਇਸ ਚੋਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ ਤਿੰਨ ਮਹੀਨੇ ਬਾਅਦ ਮੁੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਮਲਜੀਤ ਭਾਟੀਆ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਭਾਟੀਆ ਨੇ ਅੱਜ ਭਗਵੰਤ ਸਿੰਘ ਮਾਨ ਦੇ ਘਰ ਜਲੰਧਰ ਪਹੁੰਚ ਕੇ ਆਮ ਆਦਮੀ ਪਾਰਟੀ ਵਿੱਚ ਦਾ ਪੱਲਾ ਫੜ੍ਹ ਲਿਆ। ਉਨ੍ਹਾਂ ਨਾਲ ਜਲੰਧਰ ਕੇਂਦਰੀ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਅਤੇ ਭਾਟੀਆ ਦੇ ਹੋਰ ਸਾਥੀ ਵੀ ਮੌਜੂਦ ਸਨ।
ਚੋਣ ਤੋਂ ਪਹਿਲਾ ਭਾਜਪਾ ਲਈ ਇਹ ਵੱਡਾ ਝਟਕਾ ਹੈ ਕਿਉਂਕਿ ਭਾਟੀਆ ਸ਼ੀਤਲ ਅੰਗੂਰਾਲ ਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਕਾਫੀ ਕਰੀਬੀ ਮੰਨੇ ਜਾਂਗੇ ਲਨ ਅਤੇ ਪੱਛਮੀ ਹਲਕੇ ਵਿੱਚ ਇੱਕ ਵੱਡਾ ਵੋਟ ਬੈਂਕ ਭਾਟੀਆ ਦੇ ਨਾਲ ਹੈ। ਅਜਿਹੇ ਵਿੱਚ ਚੋਣ ਤੋਂ ਸਿਰਫ਼ 10 ਦਿਨ ਪਹਿਲਾਂ ਉਨ੍ਹਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਭਾਜਪਾ ਲਈ ਹਾਨੀਕਾਰਕ ਹੋ ਸਕਦਾ ਹੈ।
ਲੋਕ ਸਭਾ ਚੋਣ ਲਈ ਭਾਟੀਆ ਨੇ ਭਾਜਪਾ ਲਈ ਚੋਣ ਪ੍ਰਚਾਰ ਕੀਤਾ ਸੀ। ਜਾਣਕਾਰੀ ਅਨੁਸਾਰ ਭਾਟੀਆ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਲਈ ਜ਼ੋਰਦਾਰ ਪ੍ਰਚਾਰ ਕੀਤਾ ਸੀ। ਅਜਿਹੇ 'ਚ ਰਿੰਕੂ ਦੇ ਪੱਛਮੀ ਹਲਕੇ 'ਚ ਕਾਫੀ ਵੋਟਾਂ ਪਈਆਂ ਹਨ। ਉਹ ਕਾਂਗਰਸ ਤੋਂ ਮਹਿਜ਼ 1500 ਵੋਟਾਂ ਨਾਲ ਪਿੱਛੇ ਸਨ।
ਇਹ ਵੀ ਪੜ੍ਹੋ : Amritpal Singh: ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਅਮਰੀਕਾ ਦੀ ਉਪ-ਰਾਸ਼ਟਰਪਤੀ ਤੱਕ ਪਹੁੰਚਿਆ
ਦੱਸ ਦੇਈਏ ਕਿ ਕਮਲਜੀਤ ਸਿੰਘ ਭਾਟੀਆ ਲੋਕ ਸਭਾ ਚੋਣਾਂ ਤੋਂ ਪਹਿਲਾਂ 15 ਆਗੂਆਂ ਸਮੇਤ ਭਾਜਪਾ 'ਚ ਸ਼ਾਮਲ ਹੋ ਗਏ ਸਨ। ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇਨ੍ਹਾਂ ਆਗੂਆਂ ਦਾ ਪਾਰਟੀ 'ਚ ਸਵਾਗਤ ਕੀਤਾ ਸੀ। ਇਸ ਤੋਂ ਪਹਿਲਾਂ ਕਮਲਜੀਤ ਭਾਟੀਆ ਆਮ ਆਦਮੀ ਪਾਰਟੀ 'ਚ ਸਨ ਪਰ ਚੋਣਾਂ ਤੋਂ ਕੁਝ ਦਿਨ ਪਹਿਲਾਂ ਭਾਜਪਾ ਨਾਲ ਹੱਥ ਮਿਲਾਇਆ ਸੀ। ਹੁਣ ਉਨ੍ਹਾਂ ਦੀ ਘਰ ਵਾਪਸੀ ਮੰਨੀ ਜਾ ਰਹੀ ਹੈ।
ਇਹ ਵੀ ਪੜ੍ਹੋ : Kapurthala News: ਤਰੀਕ ਦਰ ਤਰੀਕ ਪੈਣ ਕਾਰਣ ਜੇਲ੍ਹ ਵਿੱਚ ਬੰਦ ਇਹ ਨੌਜਵਾਨ, ਮਾਪੇ ਮਦਦ ਲਈ ਸੰਤ ਸੀਚੇਵਾਲ ਨੂੰ ਮਿਲੇ