'ਆਪ' ਸਰਕਾਰ ਦੇ 5 ਮਹੀਨੇ ਪੂਰੇ, 5 ਮੰਤਰੀਆਂ ਨੇ ਪੇਸ਼ ਕੀਤਾ ਰਿਪੋਰਟ ਕਾਰਡ
Advertisement
Article Detail0/zeephh/zeephh1305157

'ਆਪ' ਸਰਕਾਰ ਦੇ 5 ਮਹੀਨੇ ਪੂਰੇ, 5 ਮੰਤਰੀਆਂ ਨੇ ਪੇਸ਼ ਕੀਤਾ ਰਿਪੋਰਟ ਕਾਰਡ

ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 5 ਮਹੀਨੇ ਪੂਰੇ ਹੋ ਚੁੱਕੇ ਹਨ। ਇਸ ਦੇ ਚੱਲਦਿਆਂ ਪੰਜ ਮੰਤਰੀਆਂ ਨੇ ਆਪਣੇ-ਆਪਣੇ ਵਿਭਾਗਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ।

'ਆਪ' ਸਰਕਾਰ ਦੇ 5 ਮਹੀਨੇ ਪੂਰੇ, 5 ਮੰਤਰੀਆਂ ਨੇ ਪੇਸ਼ ਕੀਤਾ ਰਿਪੋਰਟ ਕਾਰਡ

ਚੰਡੀਗੜ੍ਹ:  ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 5 ਮਹੀਨੇ ਪੂਰੇ ਹੋ ਚੁੱਕੇ ਹਨ। ਇਸ ਦੇ ਚੱਲਦਿਆਂ ਪੰਜ ਮੰਤਰੀਆਂ ਨੇ ਆਪਣੇ-ਆਪਣੇ ਵਿਭਾਗਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਰਕਾਰ ਬਣਨ ਉਪਰੰਤ 6349 ਕਰੋੜ ਦਾ ਕਰਜ਼ਾ ਵਾਪਸ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਜੀਐੱਸੀਟੀ (GST) ਕੁਲੈਕਸ਼ਨ ’ਚ 24.15 ਫ਼ੀਸਦ ਦਾ ਵਾਧਾ ਹੋਇਆ ਹੈ। ਸਰਕਾਰ ਨੇ 27 ਫ਼ੀਸਦ ਟੀਚਾ ਮਿੱਥਿਆ ਸੀ, ਪਰ ਹਾਲੇ ਤਿਉਹਾਰਾਂ ਦਾ ਸੀਜ਼ਨ ਆਉਣਾ ਹੈ ਜਿਸ ਕਾਰਨ ਆਉਣ ਵਾਲੇ ਦਿਨਾਂ ’ਚ ਇਸਦੇ ਹੋਰ ਵੱਧਣ ਦੀ ਸੰਭਾਵਨਾ ਹੈ।

 

ਸਿਹਤ ਵਿਭਾਗ ਦਾ ਰਿਪੋਰਟ ਕਾਰਡ 
ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਆਪਣੇ ਵਿਭਾਗ ਦਾ ਰਿਪੋਰਟ ਕਾਰਡ ਪੇਸ਼ ਕਰਨ ਮੌਕੇ ਦੱਸਿਆ ਕਿ ਸਿਹਤ ਵਿਭਾਗ ਦੁਆਰਾ ਸੂਬੇ ’ਚ 75 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਉਨ੍ਹਾਂ ਦੱਸਿਆ ਕਿ ਮੋਹਾਲੀ ’ਚ ਮੈਡੀਕਲ ਦੀ ਪੜ੍ਹਾਈ ਸ਼ੁਰੂ ਹੋ ਚੁੱਕੀ ਹੈ ਤੇ ਇਸ ਤੋਂ ਇਲਾਵਾ ਹੁਸ਼ਿਆਰਪੁਰ, ਸੰਗਰੂਰ ਤੇ ਕਪੂਰਥਲਾ ’ਚ ਮੈਡੀਕਲ ਕਾਲਜ ਖੋਲ੍ਹੇ ਜਾ ਰਹੇ ਹਨ। ਸਿਹਤ ਮੰਤਰੀ ਨੇ ਦੱਸਿਆ ਕਿ ਆਉਣ ਵਾਲੇ 5 ਸਾਲਾਂ ਦੌਰਾਨ ਸੂਬੇ ਦੇ ਹਰ ਜ਼ਿਲ੍ਹੇ ’ਚ ਮੈਡੀਕਲ ਕਾਲਜ ਹੋਵੇਗਾ।

 

ਸਿਹਤ ਮੰਤਰੀ ਜੌੜੇਮਾਜਰਾ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਆਉਣ ਤੋਂ ਬਾਅਦ ਡਾਕਟਰਾਂ ਦੀ ਤਨਖ਼ਾਹ ’ਚ ਵਾਧਾ ਹੋਇਆ ਹੈ। ਇਸ ਦੇ ਨਾਲ ਹੀ 842 ਸਟਾਫ਼ ਨਰਸਾਂ ਤੇ ਹੋਰ ਸਹਾਇਕ ਸਟਾਫ਼ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 3 ਮੈਟਰਨਿਟੀ ਹਸਪਤਾਲ ਖੋਲ੍ਹੇ ਗਏ ਹਨ ਤੇ ਕੋਰੋਨਾ ਮਹਾਂਮਾਰੀ ਨਾਲ ਨਜਿਠਣ ਲਈ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। 

 

Trending news