COVID-19 Advisory: ਕੋਰੋਨਾ ਦੇ ਨਵੇਂ ਵੈਰੀਐਂਟ ਜੇਐਨ-1 ਦੇ ਆਉਣ ਮਗਰੋਂ ਕੇਂਦਰ ਨੇ ਰਾਜਾਂ ਲਈ ਜਾਰੀ ਕੀਤੀ ਐਡਵਾਇਜ਼ਰੀ
COVID-19 Advisory: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਵਿਚਕਾਰ ਕਰਨਾਟਕ ਸਰਕਾਰ ਨੇ ਲਾਗ ਦੇ ਨਵੇਂ ਰੂਪ JN-1 (ਕੋਵਿਡ ਸਬ-ਵੇਰੀਐਂਟ JN.1) ਬਾਰੇ ਚੌਕਸ ਕੀਤਾ ਹੈ।
COVID-19 Advisory: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਵਿਚਕਾਰ ਕਰਨਾਟਕ ਸਰਕਾਰ ਨੇ ਲਾਗ ਦੇ ਨਵੇਂ ਰੂਪ JN-1 (ਕੋਵਿਡ ਸਬ-ਵੇਰੀਐਂਟ JN.1) ਬਾਰੇ ਚੌਕਸ ਕੀਤਾ ਹੈ। ਰਾਜ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਦਿਨੇਸ਼ ਗੁੰਡੂ ਰਾਓ ਨੇ ਸੋਮਵਾਰ ਨੂੰ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ।
ਦੇਸ਼ ਵਿੱਚ ਕੋਵਿਡ 19 ਦੇ ਨਵੇਂ ਰੂਪ JN.1 ਦਾ ਪਹਿਲਾ ਕੇਸ ਕੇਰਲ ਵਿੱਚ ਸਾਹਮਣੇ ਆਇਆ ਸੀ।
ਮੁੜ ਕੋਰੋਨਾ ਫੈਲਣ ਦਾ ਖ਼ਦਸ਼ਾ
ਉਦੋਂ ਤੋਂ ਦੇਸ਼ ਵਿੱਚ ਕੋਵਿਡ ਸੰਕਰਮਿਤ ਲੋਕਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਸ ਦੌਰਾਨ ਕੇਂਦਰ ਨੇ ਸੂਬਿਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ 'ਚ ਸੂਬੇ ਨੂੰ ਲਗਾਤਾਰ ਨਿਗਰਾਨੀ ਰੱਖਣ ਲਈ ਕਿਹਾ ਗਿਆ ਹੈ। ਕੇਂਦਰ ਸਰਕਾਰ ਨੇ ਰਾਜਾਂ ਨੂੰ ਪੱਤਰ ਲਿਖ ਕੇ ਕੋਵਿਡ ਦੀ ਲਾਗ ਦੇ ਖ਼ਤਰੇ ਨੂੰ ਘੱਟ ਕਰਨ ਲਈ ਜ਼ਰੂਰੀ ਕਦਮ ਚੁੱਕਣ ਦੀ ਸਲਾਹ ਦਿੱਤੀ ਹੈ। ਧਿਆਨ ਯੋਗ ਹੈ ਕਿ 15 ਦਸੰਬਰ 2023 ਤੱਕ ਭਾਰਤ ਵਿੱਚ ਜੇਐਨ.1 ਦੇ 7 ਮਾਮਲੇ ਸਾਹਮਣੇ ਆਏ ਹਨ।
ਕੇਂਦਰ ਸਰਕਾਰ ਨੇ ਕੀਤੀ ਐਡਵਾਇਜ਼ਰੀ ਜਾਰੀ
ਕੇਂਦਰ ਸਰਕਾਰ ਵੱਲੋਂ ਰਾਜਾਂ ਨੂੰ ਜਾਰੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ, 'ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ, ਰਾਜਾਂ ਨੂੰ ਸਾਹ ਦੀ ਸਫਾਈ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ। ਨਾਲ ਹੀ, ਰਾਜਾਂ ਨੂੰ ਬਿਮਾਰੀ ਫੈਲਣ ਦੇ ਜੋਖਮ ਨੂੰ ਘਟਾਉਣ ਲਈ ਜ਼ਰੂਰੀ ਜਨਤਕ ਸਿਹਤ ਉਪਾਅ ਅਤੇ ਹੋਰ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਰਾਜਾਂ ਨੂੰ ਪਹਿਲਾਂ ਹੀ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਜ਼ਿਲ੍ਹਿਆਂ ਵਿੱਚ ਕੋਵਿਡ-19 ਟੈਸਟ ਕਰਵਾਉਣ ਦੀ ਸਲਾਹ ਦਿੱਤੀ ਗਈ ਸੀ। RT-PCR ਅਤੇ ਰੈਪਿਡ ਐਂਟੀਜੇਨ ਟੈਸਟਾਂ ਦੀ ਹਿੱਸੇਦਾਰੀ ਵੀ ਬਣਾਈ ਰੱਖੋ।
ਇਸ ਰਾਹੀਂ ਉਨ੍ਹਾਂ ਨੇ ਸੀਨੀਅਰ ਨਾਗਰਿਕਾਂ ਤੇ ਹੋਰ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਸਰਕਾਰੀ ਹਸਪਤਾਲਾਂ ਨੂੰ ਚੌਕਸ ਰਹਿਣ ਦੀ ਹਦਾਇਤ ਕੀਤੀ ਹੈ ਤੇ ਸਿਹਤ ਵਿਭਾਗ ਨੂੰ ਸਾਰੀ ਸਥਿਤੀ 'ਤੇ ਨਜ਼ਰ ਰੱਖਣ ਦੇ ਹੁਕਮ ਦਿੱਤੇ ਹਨ। ਹਸਪਤਾਲਾਂ ਨੂੰ ਕੋਰੋਨਾ ਮਾਮਲਿਆਂ ਦੀ ਜਾਣਕਾਰੀ ਵਿਭਾਗ ਨੂੰ ਭੇਜਣ ਲਈ ਕਿਹਾ ਗਿਆ ਹੈ। ਕਰਨਾਟਕ ਦੇ ਕੋਡਾਗੂ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ।
ਬਜ਼ੁਰਗਾਂ ਨੂੰ ਖਾਸ ਤੌਰ 'ਤੇ ਸਾਵਧਾਨ ਰਹਿਣ ਦੀ ਸਲਾਹ ਦਿੰਦੇ ਹੋਏ ਉਨ੍ਹਾਂ ਕਿਹਾ, ਅਸੀਂ ਕੱਲ੍ਹ ਇੱਕ ਮੀਟਿੰਗ ਕੀਤੀ ਜਿੱਥੇ ਅਸੀਂ ਇਸ ਬਾਰੇ ਵਿਚਾਰ ਵਟਾਂਦਰਾ ਕੀਤਾ ਕਿ ਕਿਹੜੇ ਕਦਮ ਚੁੱਕੇ ਜਾਣੇ ਚਾਹੀਦੇ ਹਨ। ਅਸੀਂ ਜਲਦੀ ਹੀ ਇੱਕ ਐਡਵਾਈਜ਼ਰੀ ਜਾਰੀ ਕਰਾਂਗੇ। ਜਿਨ੍ਹਾਂ ਦੀ ਉਮਰ 60 ਸਾਲ ਤੋਂ ਵੱਧ ਹੈ ਅਤੇ ਉਨ੍ਹਾਂ ਨੂੰ ਦਿਲ ਦੀਆਂ ਸਮੱਸਿਆਵਾਂ ਜਾਂ ਹੋਰ ਗੰਭੀਰ ਬਿਮਾਰੀਆਂ ਹਨ, ਉਨ੍ਹਾਂ ਨੂੰ ਮਾਸਕ ਪਹਿਨਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਤਿਆਰ ਰਹਿਣ ਲਈ ਕਿਹਾ ਗਿਆ ਹੈ।
ਕੇਰਲ ਵਿੱਚ ਅਲਰਟ ਜਾਰੀ
ਕੇਰਲ ਨਾਲ ਲੱਗਦੇ ਸਰਹੱਦੀ ਖੇਤਰਾਂ ਨੂੰ ਵਧੇਰੇ ਚੌਕਸ ਰਹਿਣ ਲਈ ਕਿਹਾ ਗਿਆ ਹੈ। ਖਾਸ ਤੌਰ 'ਤੇ ਮੰਗਲੌਰ, ਚਮਨਾਜਾਨਗਰ ਅਤੇ ਕੋਡਾਗੂ ਨੂੰ ਅਲਰਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨਫੈਕਸ਼ਨ ਨੂੰ ਕੰਟਰੋਲ ਕਰਨ ਲਈ ਇਕ ਵਾਰ ਫਿਰ ਤੋਂ ਮਾਸ ਟੈਸਟਿੰਗ ਸ਼ੁਰੂ ਕੀਤੀ ਜਾਵੇਗੀ। ਮੰਤਰੀ ਨੇ ਕਿਹਾ, "ਸਾਹ ਦੀ ਸਮੱਸਿਆ ਵਾਲੇ ਲੋਕਾਂ ਨੂੰ ਲਾਜ਼ਮੀ ਤੌਰ 'ਤੇ ਟੈਸਟ ਕਰਵਾਉਣਾ ਹੋਵੇਗਾ। ਸਿਹਤ ਮੰਤਰਾਲੇ ਦੁਆਰਾ ਜਾਰੀ ਕੀਤੀ ਗਈ ਰਿਪੋਰਟ ਮੁਤਾਬਕ ਦੇਸ਼ ਭਰ ਵਿੱਚ ਕੋਵਿਡ ਦੇ 1,800 ਤੋਂ ਵੱਧ ਮਾਮਲਿਆਂ ਵਿੱਚੋਂ ਕੇਰਲ ਵਿੱਚ 1,600 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਸੂਬੇ ਵਿੱਚ ਸ਼ਨਿੱਚਰਵਾਰ ਨੂੰ ਦੋ ਲੋਕਾਂ ਦੀ ਮੌਤ ਤੋਂ ਬਾਅਦ ਡਰ ਵਧ ਗਿਆ ਹੈ।
ਇਹ ਵੀ ਪੜ੍ਹੋ : Pitbull Attack News: ਔਰਤ 'ਤੇ ਪਿੱਟਬੁਲ ਕੁੱਤੇ ਦਾ ਹਮਲਾ; 15 ਮਿੰਟ ਨਹੀਂ ਛੱਡੀ ਔਰਤ ਦੀ ਬਾਂਹ