PRTC Employes Protest: ਪ੍ਰਸ਼ਾਸਨ ਦੇ ਭਰੋਸੇ ਮਗਰੋਂ ਪੀਆਰਟੀਸੀ ਮੁਲਾਜ਼ਮਾਂ ਨੇ ਧਰਨਾ ਕੀਤਾ ਸਮਾਪਤ
PRTC Employes Protest: ਪਟਿਆਲਾ ਦੇ ਬੱਸ ਅੱਡੇ ਮੂਹਰੇ ਧਰਨੇ ਉਤੇ ਡਟੇ ਪੀਆਰਟੀਸੀ ਮੁਲਾਜ਼ਮਾਂ ਨੇ ਪ੍ਰਸ਼ਾਸਨ ਦੇ ਮਗਰੋਂ ਦੇਰ ਸ਼ਾਮ ਧਰਨਾ ਸਮਾਪਤ ਕਰ ਦਿੱਤਾ ਹੈ।
PRTC Employes Protest: ਮਨਾਲੀ ਵਿੱਚ ਪੀਆਰਟੀਸੀ ਬੱਸ ਹਾਦਸੇ ਮਗਰੋਂ ਮ੍ਰਿਤਕ ਡਰਾਈਵਰ ਤੇ ਕੰਡਕਟਰ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀ ਦਿਵਾਉਣ ਉਤੇ ਅੜੇ ਪੀਆਰਟੀਸੀ ਮੁਲਾਜ਼ਮਾਂ ਨੇ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਧਰਨਾ ਸਮਾਪਤ ਕਰ ਦਿੱਤਾ ਹੈ। ਪ੍ਰਸ਼ਾਸਨ ਨੇ ਮ੍ਰਿਤਕ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਮੁਆਵਜ਼ਾ ਤੇ ਮ੍ਰਿਤਕ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਆਊਟਸੋਰਸ ਉਤੇ ਨੌਕਰੀ ਦੇਣ ਦਾ ਵੀ ਭਰੋਸਾ ਦਿੱਤਾ ਹੈ।
ਇਸ ਭਰੋਸੇ ਮਗਰੋਂ ਪੀਆਰਟੀਸੀ ਮੁਲਾਜ਼ਮਾਂ ਨੇ ਆਪਣਾ ਰੋਸ ਧਰਨਾ ਸਮਾਪਤ ਕਰ ਦਿੱਤਾ ਹੈ। ਹਾਲਾਂਕਿ ਪਹਿਲਾਂ ਪੀਆਰਟੀਸੀ ਦੇ ਮੁਲਾਜ਼ਮ ਮ੍ਰਿਤਕਾਂ ਦੇ ਪਰਿਵਾਰਾਂ ਨੂੰ 1 ਕਰੋੜ ਮੁਆਵਜ਼ਾ ਤੇ ਪਰਿਵਾਰ ਦੇ 1 ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਉਪਰ ਅੜ੍ਹੇ ਹੋਏ ਸਨ। ਇਸ ਮਗਰੋਂ ਪ੍ਰਸ਼ਾਸਨ ਤੇ ਪੀਆਰਟੀਸੀ ਮੁਲਾਜ਼ਮਾਂ ਵਿੱਚ ਸਹਿਮਤੀ ਬਣ ਗਈ ਤੇ ਮੁਲਾਜ਼ਮਾਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਅੱਜ ਪੀਆਰਟੀਸੀ ਅਤੇ ਪਨਬੱਸ ਵਰਕਰ ਯੂਨੀਅਨ ਤੇ ਆਜ਼ਾਦ ਯੂਨੀਅਨ ਨੇ ਪਟਿਆਲਾ ਬੱਸ ਅੱਡੇ ਦੇ ਗੇਟ ਬੰਦ ਕਰਕੇ ਰੋਸ ਵਿਖਾਵਾ ਕੀਤਾ ਸੀ। ਮੁਲਾਜ਼ਮਾਂ ਨੇ ਬੱਸ ਅੱਡੇ ਸਾਹਮਣੇ ਲਾਸ਼ ਰੱਖ ਕੇ ਆਪਣੀ ਭੜਾਸ ਕੱਢੀ। ਯੂਨੀਅਨ ਨੁਮਾਇੰਦਿਆਂ ਨੇ ਕਿਹਾ ਸੀ ਕਿ ਮੁਲਾਜ਼ਮ ਪੰਜਾਬ ਸਰਕਾਰ ਨਿਰਦੇਸ਼ਾਂ ਅਨੁਸਾਰ ਹੀ ਡਿਊਟੀ ਉਪਰ ਚੰਡੀਗੜ੍ਹ ਤੋਂ ਮਨਾਲੀ ਲਈ ਗਏ ਸਨ। ਇਸ ਤੋਂ ਬਾਅਦ ਇਹ ਮੁਲਾਜ਼ਮ ਹਾਦਸੇ ਦੀ ਲਪੇਟ ਵਿੱਚ ਗਏ ਸਨ। ਯੂਨੀਅਨ ਆਗੂਆਂ ਨੇ ਕਿਹਾ ਕਿ ਮੈਨੇਜਮੈਂਟ ਇਨ੍ਹਾਂ ਮੁਲਾਜ਼ਮਾਂ ਨੂੰ ਮੁਆਵਜ਼ਾ ਤਾਂ ਕੀ ਦੇਣਾ ਸੀ ਸਗੋਂ ਠੇਕੇਦਾਰ ਦੇ ਬੰਦੇ ਕਹਿ ਕੇ ਟਾਲਾ ਵੱਟ ਰਹੀ ਹੈ, ਜਿਸ ਦੇ ਰੋਸ ਵਜੋਂ ਅੱਜ ਬੱਸ ਅੱਡੇ ਦੇ ਸਾਰੇ ਗੇਟ ਬੰਦ ਕਰਕੇ ਧਰਨਾ ਲਾਇਆ ਗਿਆ ਸੀ।
ਇਹ ਵੀ ਪੜ੍ਹੋ : Punjab Sacrilege news: ਰਾਜਪੁਰਾ ਦੇ ਇੱਕ ਪਿੰਡ 'ਚ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ!
ਕਾਬਿਲੇਗੌਰ ਹੈ ਕਿ ਪੀਆਰਟੀਸੀ ਦੀ ਬੱਸ ਚੰਡੀਗੜ੍ਹ ਤੋਂ ਮਨਾਲੀ ਲਈ ਰਵਾਨਾ ਹੋਈ ਸੀ। ਇਸ ਮਗਰੋਂ ਇਹ ਬੱਸ 8 ਤੋਂ 9 ਜੁਲਾਈ ਦੀ ਰਾਤ ਨੂੰ ਮਨਾਲੀ ਪੁੱਜੀ। ਜਿਥੇ ਡਰਾਈਵਰ ਨੇ ਬੱਸ ਮਨਾਲੀ ਦੀ ਪਾਰਕਿੰਗ ਵਿੱਚ ਖੜ੍ਹੀ ਦਿੱਤੀ। ਭਾਰੀ ਬਾਰਿਸ਼ ਨਾਲ ਬੱਸ ਵੀ ਬਿਆਸ ਦਰਿਆ 'ਚ ਹੜ੍ਹ ਆਉਣ ਕਾਰਨ ਰੁੜ੍ਹ ਗਈ ਸੀ। ਇਸ ਬੱਸ 'ਚ ਕਰੀਬ 8 ਸਵਾਰੀਆਂ ਸਨ। ਇਨ੍ਹਾਂ ਸਵਾਰੀਆਂ ਸਬੰਧੀ ਕੋਈ ਜਾਣਕਾਰੀ ਨਹੀਂ ਮਿਲ ਪਾਈ। ਦੂਜੇ ਦਿਨ ਡਰਾਈਵਰ ਸਤਗੁਰ ਸਿੰਘ ਦੀ ਲਾਸ਼ ਬਰਾਮਦ ਹੋ ਗਈ ਤੇ ਹੁਣ ਕੰਡਕਟਰ ਜਗਸੀਰ ਸਿੰਘ ਦੀ ਲਾਸ਼ ਮਿਲ ਗਈ ਸੀ।
ਇਹ ਵੀ ਪੜ੍ਹੋ : Sunil Jakhar News: ਸੁਨੀਲ ਜਾਖੜ ਨੇ ਪੰਜਾਬ ਸਰਕਾਰ ਦੇ ਹੜ੍ਹ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਨੂੰ ਲੈ ਕੇ ਕਹੀ ਵੱਡੀ ਗੱਲ