Bony Ajnala Summon News: ਭਾਜਪਾ ਆਗੂ ਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਮੁਸ਼ਕਲਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ।  ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਮਗਰੋਂ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਦਸੰਬਰ 2021 'ਚ ਦਰਜ ਹੋਏ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਸੰਮਨ ਜਾਰੀ ਕੀਤੇ ਹਨ।


COMMERCIAL BREAK
SCROLL TO CONTINUE READING

ਐਡੀਸ਼ਨਲ ਡਾਇਰੈਕਟਰ ਆਫ਼ ਪੁਲਿਸ, ਪਟਿਆਲਾ ਰੇਂਜ-ਕਮ-ਇੰਚਾਰਜ ਐਸਆਈਟੀ ਨੇ ਪੁਲਿਸ ਕਮਿਸ਼ਨਰ ਨੂੰ ਰਣਜੀਤ ਐਵੀਨਿਊ ਪੁਲਿਸ ਨੂੰ ਨਿਰਦੇਸ਼ ਦੇਣ ਲਈ ਕਿਹਾ ਹੈ ਕਿ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ 13 ਦਸੰਬਰ ਨੂੰ ਏਡੀਜੀਪੀ, ਪਟਿਆਲਾ ਰੇਂਜ ਦੇ ਅੱਗੇ ਪੇਸ਼ ਹੋਣ ਲਈ ਸੂਚਿਤ ਕੀਤਾ ਜਾਵੇ। ਮੁਹਾਲੀ ਦੇ ਪੰਜਾਬ ਸਟੇਟ ਕ੍ਰਾਈਮ ਥਾਣੇ 'ਚ ਐਨਡੀਪੀਐਸ ਦੀ ਧਾਰਾ 25-27ਏ-29 ਤਹਿਤ ਦਰਜ ਕੀਤੇ ਗਏ ਕੇਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ।


ਬੋਨੀ ਅਜਨਾਲਾ ਬਜ਼ੁਰਗ ਅਕਾਲੀ ਆਗੂ ਰਤਨ ਸਿੰਘ ਅਜਨਾਲਾ ਦਾ ਪੁੱਤਰ ਹਨ ਤੇ ਫਰਵਰੀ 2023 ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਸੋਮਵਾਰ ਨੂੰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਪੁਲਿਸ ਨੇ ਐੱਨਡੀਪੀਐੱਸ ਕੇਸ ਵਿੱਚ ਸੰਮਨ ਜਾਰੀ ਕੀਤੇ ਸਨ।


ਇਸ ਤਰ੍ਹਾਂ ਮਜੀਠੀਆ ਦਾ ਨਾਂ ਜੁੜਿਆ
ਸਾਲ 2013 ਵਿੱਚ ਪੰਜਾਬ ਪੁਲਿਸ ਨੇ ਪਹਿਲਵਾਨ ਜਗਦੀਸ਼ ਸਿੰਘ ਭੋਲਾ ਨੂੰ ਛੇ ਹਜ਼ਾਰ ਕਰੋੜ ਰੁਪਏ ਦੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਸ ਸਮੇਂ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਸੀ। ਫਿਰ ਮੋਹਾਲੀ ਅਦਾਲਤ ਦੇ ਬਾਹਰ ਪੇਸ਼ੀ ਦੌਰਾਨ ਜਗਦੀਸ਼ ਭੋਲਾ ਨੇ ਬਿਕਰਮ ਮਜੀਠੀਆ ਦਾ ਨਾਂ ਲੈ ਕੇ ਦੋਸ਼ ਲਗਾਏ ਸਨ। ਹਾਲਾਂਕਿ, ਉਸ ਸਮੇਂ ਇਸ ਮਾਮਲੇ ਵਿੱਚ ਕੁਝ ਨਹੀਂ ਹੋਇਆ ਸੀ।


ਇਸ ਤੋਂ ਬਾਅਦ ਜਦੋਂ 2017 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਐਸਟੀਐਫ ਦਾ ਗਠਨ ਕੀਤਾ ਗਿਆ। ਉਨ੍ਹਾਂ ਨੇ ਇਸ ਮਾਮਲੇ 'ਤੇ ਸਾਲ 2018 'ਚ ਸਰਕਾਰ ਨੂੰ ਰਿਪੋਰਟ ਦਿੱਤੀ ਸੀ। ਇਸ ਵਿੱਚ ਮਜੀਠੀਆ ਦਾ ਨਾਂ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ ਸੀ। ਹਾਲਾਂਕਿ ਇਸ ਤੋਂ ਬਾਅਦ ਵੀ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।


ਇਹ ਵੀ ਪੜ੍ਹੋ : Punjab News: ਕਰੋੜਾਂ ਰੁਪਏ ਦੀ ਖ਼ਰੀਦੀ ਤਰਪਾਲ ਦੀ 'ਸ਼ੱਕੀ' ਪ੍ਰਕਿਰਿਆ 'ਤੇ ਲਗਾਈ ਰੋਕ; ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ