ਚੰਡੀਗੜ: ਕੈਨੇਡਾ ਤੋਂ ਬਾਅਦ ਹੁਣ ਪੰਜਾਬ ਦੇ ਬਠਿੰਡਾ 'ਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਬੁੱਤ ਟੁੱਟਿਆ ਮਿਲਿਆ ਹੈ। ਬਠਿੰਡਾ ਦੇ ਰਾਮਾ ਮੰਡੀ ਦੇ ਇਕ ਜਨਤਕ ਪਾਰਕ ਵਿਚ ਸਥਾਪਤ ਮਹਾਤਮਾ ਗਾਂਧੀ ਦੇ ਬੁੱਤ ਦੀ ਕੁਝ ਅਣਪਛਾਤੇ ਵਿਅਕਤੀਆਂ ਨੇ ਭੰਨਤੋੜ ਕੀਤੀ। ਸਥਾਨਕ ਲੋਕਾਂ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ।


COMMERCIAL BREAK
SCROLL TO CONTINUE READING

 


ਪੁਲਿਸ ਕੋਲ ਪਹੁੰਚਿਆ ਮਾਮਲਾ


ਥਾਣਾ ਇੰਚਾਰਜ ਹਰਜੋਤ ਸਿੰਘ ਮਾਨ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਥਾਣਾ ਰਾਮਾਂ ਮੰਡੀ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਜ਼ਿਲ੍ਹਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਅਸ਼ੋਕ ਕੁਮਾਰ ਸਿੰਗਲਾ ਨੇ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੀ ਭਾਲ ਲਈ ਇਲਾਕੇ ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।


 


ਕੈਨੇਡਾ ਵਿਚ ਮਹਾਤਮਾ ਗਾਂਧੀ ਦੇ ਬੁੱਤ ਦੀ ਵੀ ਭੰਨਤੋੜ ਕੀਤੀ ਗਈ


ਸਥਾਨਕ ਲੋਕਾਂ ਨੇ ਇਸ ਭੰਨਤੋੜ ਦੀ ਸਖ਼ਤ ਨਿਖੇਧੀ ਕੀਤੀ ਅਤੇ ਜ਼ਿਲ੍ਹਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਅਸ਼ੋਕ ਕੁਮਾਰ ਸਿੰਗਲਾ ਨੇ ਇਸ ਘਟਨਾ ਦੇ ਪਿੱਛੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਬਠਿੰਡਾ ਦੀ ਇਹ ਘਟਨਾ ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ ਤੋਂ ਕੁਝ ਦਿਨ ਬਾਅਦ ਵਾਪਰੀ ਹੈ। ਰਿਪੋਰਟ ਮੁਤਾਬਕ ਕੈਨੇਡਾ ਵਿੱਚ ਯੋਂਗ ਸਟਰੀਟ ਅਤੇ ਗਾਰਡਨ ਐਵੇਨਿਊ ਦੇ ਇਲਾਕੇ ਵਿੱਚ ਸਥਾਪਤ ਮਹਾਤਮਾ ਗਾਂਧੀ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ। ਉਥੋਂ ਦੀ ਪੁਲਿਸ ਨੇ ਮੂਰਤੀ ਤੋੜਨ ਦੀ ਘਟਨਾ ਨੂੰ ਪੱਖਪਾਤ ਤੋਂ ਪ੍ਰੇਰਿਤ ਘਟਨਾ ਦੱਸਿਆ ਹੈ।


 


WATCH LIVE TV