Amritsar News: ਅੰਮ੍ਰਿਤਸਰ ਵਿੱਚ ਇੱਕ ਬੱਚੀ ਦੀ ਮੌਤ ਹੋਣ ਮਗਰੋਂ ਨਿੱਜੀ ਹਸਪਤਾਲ ਦੇ ਬਾਹਰ ਕਾਫੀ ਹੰਗਾਮਾ ਵੇਖਣ ਨੂੰ ਮਿਲਿਆ।
Trending Photos
Amritsar News(ਭਰਤ ਸ਼ਰਮਾ): ਅੰਮ੍ਰਿਤਸਰ ਦੇ ਸੈਕੂਲਰ ਰੋਡ ਉਤੇ ਸਥਿਤ ਇੱਕ ਨਿੱਜੀ ਹਸਪਤਾਲ ਦੇ ਬਾਹਰ ਕਾਫੀ ਹੰਗਾਮਾ ਵੇਖਣ ਨੂੰ ਮਿਲਿਆ ਜਿੱਥੇ ਇੱਕ ਪੀੜਤ ਪਰਿਵਾਰ ਵੱਲੋਂ ਹੱਥਾਂ ਵਿੱਚ ਬੈਨਰ ਫੜ ਕੇ ਹਸਪਤਾਲ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਜ਼ਾਹਰਾਕਾਰੀਆਂ ਨੇ ਹਸਪਤਾਲ ਦੇ ਡਾਕਟਰਾਂ ਉਪਰ ਗੰਭੀਰ ਦੋਸ਼ ਲਗਾਏ।
ਪੀੜਤ ਪਰਿਵਾਰ ਨੇ ਹੱਥਾਂ ਵਿੱਚ ਬੈਨਰ ਫੜ੍ਹ ਕੇ ਹਸਪਤਾਲ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪੀੜਤ ਪਰਿਵਾਰ ਦੇ ਮੁਜ਼ਾਹਕਾਰੀਆਂ ਨੇ ਦੱਸਿਆ ਕਿ ਇਸ ਹਸਪਤਾਲ ਤੋਂ ਗਰਵਭਤੀ ਔਰਤ ਦਾ ਇਲਾਜ ਚੱਲ ਰਿਹਾ ਸੀ। ਬੱਚੇ ਦੇ ਜਨਮ ਤੋਂ ਪਹਿਲਾਂ ਉਹ ਰੋਜ਼ਾਨਾ ਮੈਡੀਕਲ ਜਾਂਚ ਕਰਵਾਉਣ ਲਈ ਆਉਂਦੇ ਸਨ ਅਤੇ 8 ਅਲਟਰਾਸਾਊਂਡ ਵੀ ਕਰਵਾਏ। ਹਸਪਤਾਲ ਦੇ ਡਾਕਟਰ ਬੱਚਾ ਬਿਲਕੁਲ ਤੰਦਰੁਸਤ ਹੋਣ ਦੀ ਗੱਲ ਕਹਿ ਰਹੇ ਸਨ। ਇਸ ਮਗਰੋਂ ਗਰਭਵਤੀ ਔਰਤ ਨੇ ਬੱਚੀ ਨੂੰ ਜਨਮ ਦਿੱਤਾ। ਬੱਚੀ ਦਾ ਰੰਗ ਜਨਮ ਸਮੇਂ ਨੀਲਾ ਹੋ ਗਿਆ।
ਇਸ ਤੋਂ ਬਾਅਦ ਉਨ੍ਹਾਂ ਨੇ ਡਾਕਟਰਾਂ ਨਾਲ ਸਲਾਹ-ਮਸ਼ਵਰਾ ਕੀਤਾ ਅਤੇ ਡਾਕਟਰਾਂ ਨੇ ਫਿਰ ਵੀ ਉਨ੍ਹਾਂ ਨੂੰ ਕੋਈ ਠੋਸ ਜਵਾਬ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਬੱਚਾ ਬਿਲਕੁਲ ਠੀਕ ਹੈ। ਜਦੋਂ ਉਨ੍ਹਾਂ ਨੇ ਬਾਹਰ ਕਿਸੇ ਹੋਰ ਹਸਪਤਾਲ ਨਾਲ ਸੰਪਰਕ ਕੀਤਾ ਤਾਂ ਡਾਕਟਰ ਨੇ ਉਨ੍ਹਾਂ ਨੂੰ ਦੱਸਿਆ ਕਿ ਤੁਹਾਡਾ ਬੱਚਾ ਬਿਮਾਰ ਹੈ, ਉਸ ਦੇ ਦਿਲ ਵਿੱਚ ਸ਼ੇਕ ਹਨ।
ਇਸ ਮਗਰੋਂ ਉਨ੍ਹਾਂ ਨੇ ਡਾਕਟਰ ਕੋਲੋਂ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਅਤੇ ਡਾਕਟਰਾਂ ਨੇ ਫਿਰ ਵੀ ਕੋਈ ਠੋਸ ਜਵਾਬ ਨਹੀਂ ਦਿੱਤਾ। ਇਸ ਤੋਂ ਬਾਅਦ ਉਹ ਇੱਕ ਹੋਰ ਹਸਪਤਾਲ ਵਿੱਚ ਗਏ ਜਿਥੇ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਬੱਚਾ ਠੀਕ ਨਹੀਂ ਹੈ। ਉਸ ਤੋਂ ਬਾਅਦ ਉਨ੍ਹਾਂ ਨੇ ਕੋਰਟ ਹਸਪਤਾਲ ਵਿੱਚ ਆਪਣੇ ਬੱਚੀ ਨੂੰ ਦਾਖਲ ਕਰਵਾ ਦਿੱਤਾ ਜਿੱਥੇ ਤੜਫਦੀ ਤੜਫਦੀ ਬੱਚੀ ਨੇ ਆਪਣੀ ਜਾਨ ਦੇ ਦਿੱਤੀ।
ਇਸ ਮਗਰੋਂ ਰੋਸ ਵਜੋਂ ਉਨ੍ਹਾਂ ਨੇ ਪੁਲਿਸ ਨੂੰ ਵੀ ਸ਼ਿਕਾਇਤ ਕੀਤੀ ਪਰ ਪੁਲਿਸ ਵੱਲੋਂ ਵੀ ਕੋਈ ਜਵਾਬੀ ਕਾਰਵਾਈ ਨਹੀਂ ਕੀਤੀ ਗਈ। ਮਜਬੂਰ ਹੋ ਕੇ ਉਨ੍ਹਾਂ ਨੂੰ ਹਸਪਤਾਲ ਦੇ ਬਾਹਰ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਆਪਣੀ ਬੱਚੀ ਦੀ ਮੌਤ ਦਾ ਇਨਸਾਫ ਮੰਗਣ ਦੇ ਲਈ ਇੱਥੇ ਖੜ੍ਹੇ ਹਨ ਅਤੇ ਡਾਕਟਰਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ।
ਇਸ ਤੋਂ ਇਲਾਵਾ ਉਨ੍ਹਾਂ ਨੇ ਡਾਕਟਰਾਂ ਦੇ ਲਾਇਸੈਂਸ ਵੀ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਉੱਥੇ ਹੀ ਮੌਕੇ ਉਤੇ ਪੁਲਿਸ ਅਧਿਕਾਰੀ ਪੁੱਜੇ ਤੇ ਜਦੋਂ ਉਨ੍ਹਾਂ ਨੇ ਡਾਕਟਰਾਂ ਨਾਲ ਪੀੜਤ ਪਰਿਵਾਰ ਦੀ ਗੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਤੇ ਆਪਸ ਵਿੱਚ ਪੀੜਤ ਪਰਿਵਾਰ ਤੇ ਡਾਕਟਰਾਂ ਤੇ ਪੁਲਿਸ ਵਾਲਿਆਂ ਦੀ ਕਹਾ ਸੁਣੀ ਹੋਵੇ ਜਿਸ ਦੇ ਚੱਲਦੇ ਪੀੜਤ ਪਰਿਵਾਰ ਨੇ ਪੁਲਿਸ ਖਿਲਾਫ ਇਲਜ਼ਾਮ ਲਗਾਉਣੇ ਸ਼ੁਰੂ ਕਰ ਦਿੱਤੇ ਉੱਥੇ ਪੁਲਿਸ ਵਾਲਿਆਂ ਨੇ ਪੀੜਤ ਪਰਿਵਾਰ ਨੂੰ ਧੱਕੇ ਮਾਰ ਕੇ ਹਸਪਤਾਲ ਵਿੱਚੋਂ ਬਾਹਰ ਕੱਢਿਆ ਤੇ ਡਾਕਟਰਾਂ ਨੇ ਵੀ ਵੀਡੀਓ ਦੇ ਪਰਿਵਾਰ ਨੂੰ ਧੱਕੇ ਮਾਰੇ ਗਏ ਜਿਹਦੇ ਚੱਲਦੇ ਪੀੜਤ ਪਰਿਵਾਰ ਹੋਰ ਗੁੱਸੇ ਵਿੱਚ ਆ ਗਿਆ ਤੇ ਹਸਪਤਾਲ ਦੇ ਬਾਹਰ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਗਿਆ।
ਇਸ ਮੌਕੇ ਜਦੋਂ ਥਾਣਾ ਸਿਵਲ ਲਾਈਨ ਉਤੇ ਪੁਲਿਸ ਅਧਿਕਾਰੀ ਅਮੋਲਕ ਦੀਪ ਸਿੰਘ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਘਰ ਇੱਕ ਬੱਚੀ ਨੇ ਜਨਮ ਲਿਆ ਸੀ ਜਿਸ ਦੀ ਮੌਤ ਹੋ ਗਈ ਹੈ ਜਿਸ ਦਾ ਕਸੂਰਵਾਰ ਉਹ ਇਸ ਨਰਸਿੰਗ ਹੋਮ ਦੇ ਡਾਕਟਰਾਂ ਨੂੰ ਮੰਨ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਸਿਵਲ ਸਰਜਨ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ। ਜੋ ਵੀ ਰਿਪੋਰਟ ਆਏਗੀ ਉਸ ਹਿਸਾਬ ਨਾਲ ਬਣਦੀ ਕਾਰਵਾਈ ਕੀਤੀ ਜਾਵੇਗੀ।