Punjab Roadways News: ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਬੱਸ ਮੁਲਾਜ਼ਮਾਂ ਨੇ ਸੰਘਰਸ਼ ਦੇ ਅਗਲੇ ਸਾਰੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਹਨ।
Trending Photos
Punjab Roadways News: ਅੱਜ ਪੰਜਾਬ ਰੋਡਵੇਜ਼/ਪਨਬਸ/ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਮੀਟਿੰਗ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠਾਂ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿੱਚ ਹੋਈ ।
ਜਾਣਕਾਰੀ ਦਿੰਦੀਆਂ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਜਥੇਬੰਦੀ ਦੀ ਮੀਟਿੰਗ ਮਿਤੀ 1/07/2024 ਨੂੰ ਮਾਨਯੋਗ ਮੁੱਖ ਮੰਤਰੀ ਪੰਜਾਬ, ਚੀਫ ਸੈਕਟਰੀ ਪੰਜਾਬ,ਐਡਵੋਕੇਟ ਜਨਰਲ ਪੰਜਾਬ,ਸਪੈਸ਼ਲ ਸੈਕਟਰੀ ਟੂ ਮੁੱਖ ਮੰਤਰੀ ਪੰਜਾਬ,ਪ੍ਰਮੁੱਖ ਸਕੱਤਰ ਟਰਾਂਸਪੋਰਟ ਵਿਭਾਗ ਪੰਜਾਬ,ਮਨੇਜਿੰਗ ਡਾਇਰੈਕਟਰ ਪਨਬਸ ਅਤੇ ਮਨੇਜਿੰਗ ਡਾਇਰੈਕਟਰ ਪੀ.ਆਰ.ਟੀ.ਸੀ ਸਮੇਤ ਵਿੱਤ ਵਿਭਾਗ ਦੇ ਅਧਿਕਾਰੀਆ ਨਾਲ ਯੂਨੀਅਨ ਦੀ ਮੀਟਿੰਗ ਹੋਈ।
ਇਸ ਵਿੱਚ ਫ਼ੈਸਲਾ ਕੀਤਾ ਗਿਆ ਵਿਭਾਗ ਵਲੋਂ ਕੰਟਰੈਕਟ ਦੇ ਕਰਮਚਾਰੀਆਂ ਨੂੰ ਪੱਕਾ ਕਰਨ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਕੰਟਰੈਕਟ ਤੇ ਕਰਨ ਸਬੰਧੀ ਪਾਲਿਸੀ ਬਣਾ ਕੇ ਇੱਕ ਮਹੀਨੇ ਦੇ ਅੰਦਰ ਅੰਦਰ ਸਰਕਾਰ ਵੱਲੋਂ ਪਾਸ ਕਰਵਾ ਕੇ ਲਾਗੂ ਕੀਤੀ ਜਾਵੇਗੀ। ਸਾਰੇ ਕਰਮਚਾਰੀਆਂ ਨੂੰ ਸਰਵਿਸ ਨਿਯਮਾਂ ਤਹਿਤ ਪੋਲਿਸੀ ਬਣਾ ਕੇ ਪੱਕਾ ਕੀਤਾ ਜਾਵੇਗਾ। ਤਨਖਾਹ ਵਾਧਾ ਲਾਗੂ ਕੀਤਾ ਜਾਵੇਗਾ,ਕੰਟਰੈਕਟ ਤੇ ਕੰਮ ਕਰਦੇ ਕਰਮਚਾਰੀਆਂ ਨੂੰ 400/-ਤੱਕ ਅਤੇ ਡੀਜ਼ਲ ਵਾਲੇ ਕਰਮਚਾਰੀਆਂ ਨੂੰ ਬਹਾਲ ਕਰਨ ਤੇ ਸਹਿਮਤੀ ਬਣੀ। ਇਸ ਤੋਂ ਬਾਅਦ ਮਿਤੀ 03/07/2024 ਨੂੰ ਜਥੇਬੰਦੀ ਦੀ ਮੀਟਿੰਗ ਮੁੱਖ ਦਫ਼ਤਰ ਟਰਾਂਸਪੋਰਟ ਸਕੱਤਰ ਦੀ ਪ੍ਰਧਾਨਗੀ ਹੇਠਾਂ ਹੋਈ।
ਇਸ ਮੀਟਿੰਗ ਦੀ ਜਾਣਕਾਰੀ ਦਿੰਦਿਆ ਉਹਨਾਂ ਦੱਸਿਆ ਕੀ ਉਹ ਕਟਰੈਕਟ ਵਾਲੇ ਮੁਲਾਜ਼ਮਾਂ ਨੂੰ ਬਹਾਲ ਕਰਨ ਅਤੇ ਠੇਕੇਦਾਰ ਖਿਲਾਫ ਕਾਰਵਾਈ ਕਰਨ epf ਅਤੇ esi ਦੇ ਨਾਲ ਸਬੰਧਤ ਮੰਗਾਂ ਦਾ ਹੱਲ ਕਰਨ ਲਈ ਠੇਕੇਦਾਰ ਨੂੰ ਬੁਲਾ ਕੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।
ਇਨ੍ਹਾਂ ਮੀਟਿੰਗਾਂ ਵਿੱਚ ਯੂਨੀਅਨ ਦੀਆਂ ਸਾਰੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਗਿਆ ਅਤੇ ਮੰਗਾਂ ਤੇ ਸਹਿਮਤੀ ਬਣੀ ਹੈ ਜਿਸ ਨੂੰ ਮੁੱਖ ਰੱਖਦੇ ਹੋਏ ਜਥੇਬੰਦੀ ਵੱਲੋਂ ਫੈਸਲਾ ਕੀਤਾ ਗਿਆ ਕਿ ਜਥੇਬੰਦੀ ਵਲੋਂ ਰੱਖੇ ਪਨਬਸ ਅਤੇ ਪੀ.ਆਰ.ਟੀ.ਸੀ ਦੇ ਸਾਂਝੇ ਪ੍ਰੋਗਰਾਮ 22 ਤਰੀਕ ਦੀ ਹੜਤਾਲ ਸਮੇਤ ਸਾਰੇ ਪ੍ਰੋਗਰਾਮ ਪੋਸਟਪੋਨ ਕੀਤੇ ਗਏ ਅਤੇ ਪੀ.ਆਰ.ਟੀ.ਸੀ ਦੇ 30/06/2023 ਦੀਆਂ ਹਦਾਇਤਾਂ ਮੁਤਾਬਿਕ ਅਪੀਲ ਰਜੈਕਟ ਕੋਈ ਸਾਥੀ ਬਹਾਲ ਨਹੀਂ ਕੀਤਾ ਗਿਾਆ। ਇਸ ਲਈ ਪੀ.ਆਰ.ਟੀ.ਸੀ ਦੀ ਮੈਨੇਜਮੈਂਟ ਦੇ ਖਿਲਾਫ ਮਿਤੀ 17/07/2024 ਪਟਿਆਲਾ ਮੁੱਖ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ