Nangal News: ਜ਼ੀ ਮੀਡੀਆ ਦੀ ਖ਼ਬਰ ਮਗਰੋਂ ਬੀਬੀਐਮਬੀ ਪ੍ਰਸ਼ਾਸਨ ਨੇ ਕੀਤੀ ਹਸਪਤਾਲ ਦੀ ਅਚਨਚੇਤੀ ਚੈਕਿੰਗ
ਪਿਛਲੇ ਦਿਨੀਂ ਜ਼ੀ ਮੀਡੀਆ ਵੱਲੋਂ ਇੱਕ ਖਬਰ ਪ੍ਰਮੁੱਖਤਾ ਨਾਲ ਦਿਖਾਈ ਗਈ ਜਿਸ ਵਿੱਚ ਇੱਕ ਗਰਭਵਤੀ ਔਰਤ ਨੂੰ ਜਣੇਪਾ ਕਰਵਾਉਣ ਲਈ ਨੰਗਲ ਦੇ ਬੀਬੀਐਮਬੀ ਹਸਪਤਾਲ ਤੇ ਸਿਵਲ ਹਸਪਤਾਲ ਵਿੱਚ ਭਟਕਣਾ ਪਿਆ ਪਰ ਉਸ ਤੋਂ ਬਾਅਦ ਜਣੇਪਾ ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਖੇਤਰੀ ਹਸਪਤਾਲ ਵਿੱਚ ਕਰਵਾਉਣਾ ਪਿਆ। ਇਸ ਖ਼ਬਰ ਦੇ ਚੱਲਦਿਆਂ ਹੀ ਬੀਬੀਐਮਬੀ ਮੈਨੇਜਮੈਂਟ ਹਰਕਤ ਵਿੱਚ
Nangal News: ਪਿਛਲੇ ਦਿਨੀਂ ਜ਼ੀ ਮੀਡੀਆ ਵੱਲੋਂ ਇੱਕ ਖਬਰ ਪ੍ਰਮੁੱਖਤਾ ਨਾਲ ਦਿਖਾਈ ਗਈ ਜਿਸ ਵਿੱਚ ਇੱਕ ਗਰਭਵਤੀ ਔਰਤ ਨੂੰ ਜਣੇਪਾ ਕਰਵਾਉਣ ਲਈ ਨੰਗਲ ਦੇ ਬੀਬੀਐਮਬੀ ਹਸਪਤਾਲ ਤੇ ਸਿਵਲ ਹਸਪਤਾਲ ਵਿੱਚ ਭਟਕਣਾ ਪਿਆ ਪਰ ਉਸ ਤੋਂ ਬਾਅਦ ਜਣੇਪਾ ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਖੇਤਰੀ ਹਸਪਤਾਲ ਵਿੱਚ ਕਰਵਾਉਣਾ ਪਿਆ।
ਇਸ ਖ਼ਬਰ ਦੇ ਚੱਲਦਿਆਂ ਹੀ ਬੀਬੀਐਮਬੀ ਮੈਨੇਜਮੈਂਟ ਹਰਕਤ ਵਿੱਚ ਆ ਗਈ ਤੇ ਸ਼ਿਕਾਇਤਾਂ ਦੇ ਮੱਦੇਨਜ਼ਰ ਅੱਜ ਬੀਬੀਐਮਬੀ ਦੇ ਚੀਫ ਇੰਜਨੀਅਰ ਸੀਪੀ ਸਿੰਘ ਨੇ ਨੰਗਲ ਵਿੱਚ ਹੀ ਬੀਬੀਐਮਬੀ ਮੈਨੇਜਮੈਂਟ ਵੱਲੋਂ ਚਲਾਏ ਜਾ ਰਹੇ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਤੇ ਦਿਸ਼ਾ-ਨਿਰਦੇਸ਼ ਦਿੱਤੇ। ਬੀਬੀਐਮਬੀ ਦੇ ਚੀਫ ਇੰਜਨੀਅਰ ਸੀ.ਪੀ.ਸਿੰਘ ਨੇ ਨੰਗਲ ਵਿੱਚ ਬੀਬੀਐਮਬੀ ਮੈਨੇਜਮੈਂਟ ਵੱਲੋਂ ਚਲਾਏ ਜਾ ਰਹੇ ਨਹਿਰੀ ਹਸਪਤਾਲ ਬਾਰੇ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਹਾਜ਼ਰੀ ਰਜਿਸਟਰ ਚੈੱਕ ਕਰਨ ਤੋਂ ਇਲਾਵਾ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਵੀ ਲਿਆ।
ਇਸ ਦੌਰਾਨ ਮੁੱਖ ਇੰਜਨੀਅਰ ਸੀ.ਪੀ.ਸਿੰਘ ਵੀ ਕਾਫੀ ਨਰਾਜ਼ ਨਜ਼ਰ ਆਏ ਅਤੇ ਹਸਪਤਾਲ ਦੇ ਪੀਐਮਓ ਡਾ.ਸ਼ਾਲਿਨੀ ਚੌਧਰੀ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਤੇ ਦਵਾਈਆਂ ਦੇਣ ਦੇ ਨਾਲ-ਨਾਲ ਹਸਪਤਾਲ ਵਿੱਚ ਹੀ ਡਾਕਟਰਾਂ ਨੂੰ ਸਮੇਂ ਸਿਰ ਹਸਪਤਾਲ ਪੁੱਜਣ ਦੇ ਆਦੇਸ਼ ਜਾਰੀ ਕੀਤੇ ਗਏ ਤਾਂ ਜੋ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ : Junior Hockey Asia Cup 2023: ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਰਚਿਆ ਇਤਿਹਾਸ, ਪਾਕਿਸਤਾਨ ਨੂੰ ਦਿੱਤੀ ਵੱਡੀ ਹਾਰ
ਦੂਜੇ ਪਾਸੇ ਜਦੋਂ ਇਸ ਸਬੰਧੀ ਜਾਣਕਾਰੀ ਲੈਣ ਲਈ ਬੀਬੀਐਮਬੀ ਦੇ ਚੀਫ ਇੰਜਨੀਅਰ ਸੀ.ਪੀ.ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਅੱਜ ਅਚਾਨਕ ਹਸਪਤਾਲ ਵਿੱਚ ਕੀਤੀ ਛਾਪੇਮਾਰੀ ਨੂੰ ਰੁਟੀਨ ਚੈਕਿੰਗ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਮਰੀਜ਼ਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ।
ਇਹ ਵੀ ਪੜ੍ਹੋ : Governor Banwari Lal Purohit: ਕਟਾਰੂਚੱਕ ਨੂੰ ਕੈਬਨਿਟ 'ਚ ਰਹਿਣ ਦਾ ਹੱਕ ਨਹੀਂ- ਰਾਜਪਾਲ ਬਨਵਾਰੀ ਲਾਲ ਪੁਰੋਹਿਤ
ਨੰਗਲ ਤੋਂ ਬਿਮਲ ਸ਼ਰਮਾ ਦੀ ਰਿਪੋਰਟ