Bhana Sidhu News: ਇੰਟਰਨੈਟ ਮੀਡੀਆ ਦੇ ਚਰਚਿਤ ਤੇ ਵਿਵਾਦਤ ਬਲਾਗਰ ਬਲਾਗਰ ਭਾਨਾ ਸਿੱਧੂ ਨੂੰ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਵੱਲੋਂ ਭਾਨਾ ਸਿੱਧੂ ਨੂੰ ਨਿਆਇਕ ਹਿਰਾਸਤ ਭੇਜਣ ਦੇ ਹੁਕਮ ਸੁਣਾਏ ਗਏ।


COMMERCIAL BREAK
SCROLL TO CONTINUE READING

ਬਲਾਗਰ ਭਾਨਾ ਸਿੱਧੂ ਅਤੇ ਅਮਨਾ ਸਿੱਧੂ ਤੇ ਮੋਹਾਲੀ ਉਤੇ ਥਾਣਾ ਫੇਸ ਇੱਕ ਵਿੱਚ ਮੁਕੱਦਮਾ ਨੰਬਰ 9/24 u/s 294,387,506 ਉਤੇ ਤਹਿਤ ਮੁਕੱਦਮਾ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਗੌਰਤਲਬ ਹੈ ਕਿ ਭਾਨਾ ਸਿੱਧੂ ਅਤੇ ਅਮਨਾ ਸਿੱਧੂ ਉਤੇ ਮੋਹਾਲੀ ਦੇ ਥਾਣਾ ਫੇਸ ਇੱਕ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।


ਇਸ ਕੇਸ ਦੇ ਮਾਮਲੇ ਵਿੱਚ ਅੱਜ ਅਦਾਲਤ ਵਿੱਚ ਪੇਸ਼ੀ ਹੋਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਇਮੀਗ੍ਰੇਸ਼ਨ ਕੰਪਨੀ ਚਲਾਉਣ ਵਾਲੇ ਮਾਲਕ ਨੂੰ ਹਫ਼ਤਾ ਵਸੂਲੀ ਅਤੇ ਸੈਟਿੰਗ ਕਰਨ ਲਈ ਭਾਨਾ ਸਿੱਧੂ ਅਤੇ ਅਮਨਾ ਸਿੱਧੂ ਵੱਲੋਂ ਦਬਾਅ ਬਣਾਇਆ ਜਾ ਰਿਹਾ ਸੀ। 


ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਭਾਨਾ ਸਿੱਧੂ ਨੂੰ ਇੱਕ ਕੇਸ ਵਿੱਚ ਜ਼ਮਾਨਤ ਮਿਲੀ ਸੀ ਜਦੋਂ ਮੁੜ ਪਟਿਆਲਾ ਵਿੱਚ ਇੱਕ ਹੋਰ ਕੇਸ ਦਰਜ ਕਰ ਲਿਆ ਸੀ। 


ਭਾਨਾ ਸਿੱਧੂ ਨੂੰ ਪਟਿਆਲਾ ਸਦਰ ਥਾਣੇ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਭਾਨਾ ਸਿੱਧੂ ਨੂੰ 20 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦਉਸ ਨੂੰ ਜ਼ਮਾਨਤ ਮਿਲ ਗਈ ਸੀ। ਯੂਟਿਊਬਰ ਕਾਕਾ ਸਿੱਧੂ ਉਰਫ ਭਾਨਾ ਸਿੱਧੂ ਨੂੰ ਲੁਧਿਆਣਾ 'ਚ ਜ਼ਮਾਨਤ ਮਿਲਣ ਤੋਂ ਬਾਅਦ ਪਟਿਆਲਾ 'ਚ ਉਸ ਖਿਲਾਫ਼ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਸੀ।


ਇਹ ਵੀ ਪੜ੍ਹੋ : Chandigarh Mayor Election Updates: ਚੰਡੀਗੜ੍ਹ ਮੇਅਰ ਚੋਣ; ਭਲਕੇ ਅਰਵਿੰਦ ਕੇਜਰੀਵਾਲ ਤੇ ਸੀਐਮ ਭਗਵੰਤ ਮਾਨ ਚੰਡੀਗੜ੍ਹ 'ਚ ਦੇਣਗੇ ਧਰਨਾ


ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਸਿੱਧੂ ਖ਼ਿਲਾਫ਼ ਧਾਰਾ 379 ਬੀ, 323, 341, 506, 34 ਆਈ.ਪੀ.ਸੀ ਤਹਿਤ ਕੇਸ ਨੰਬਰ 8 ਦਰਜ ਕੀਤਾ ਸੀ। ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਸਦਰ ਥਾਣੇ ਅਧੀਨ ਆਉਂਦੇ ਪਿੰਡ ਤੇਜਾ ਵਿੱਚ ਕੁਝ ਸਮਾਂ ਪਹਿਲਾਂ ਭਾਨਾ ਸਿੱਧੂ ਦਾ ਝਗੜਾ ਹੋਇਆ ਸੀ ਤਾਂ ਉਸ ਕੇਸ ਵਿੱਚ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਸੀ।


ਇਹ ਵੀ ਪੜ੍ਹੋ : Aman Arora News: ਅਮਨ ਅਰੋੜਾ ਦੀ ਸਜ਼ਾ 'ਤੇ ਰੋਕ ਬਰਕਰਾਰ, ਰਜਿੰਦਰ ਦੀਪਾ ਨੇ ਕਿਹਾ- ਅਸੀਂ ਹਾਈਕੋਰਟ ਜਾਵਾਂਗੇ