ਚੰਡੀਗੜ: ਚਮਕੌਰ ਸਾਹਿਬ ਨੇੜੇ ਜੰਗਲਾਤ ਖੇਤਰ 'ਚ ਨਾਜਾਇਜ਼ ਮਾਈਨਿੰਗ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਨੂੰ ਕਈ ਸੁਰਾਗ ਮਿਲੇ ਹਨ। ਜਾਂਚ 'ਚ ਸਾਹਮਣੇ ਆਇਆ ਹੈ ਕਿ ਜੰਗਲਾਤ ਜ਼ਮੀਨ ਜਿਸ 'ਤੇ ਕਿਸੇ ਵੀ ਕੀਮਤ 'ਤੇ ਮਾਈਨਿੰਗ ਨਹੀਂ ਕੀਤੀ ਜਾ ਸਕਦੀ ਸੀ, ਪਰ ਸਿਆਸੀ ਆਕਾਵਾਂ ਦੀ ਸ਼ਹਿ 'ਤੇ ਵੱਡੀ ਬੇਰਹਿਮੀ ਨਾਲ ਰੇਤ ਦੀ ਖੁਦਾਈ ਕੀਤੀ ਗਈ ਵੱਡੀਆਂ ਮਸ਼ੀਨਾਂ ਲਗਾ ਕੇ ਕਈ ਕਈ ਫੁੱਟ ਡੂੰਘੇ ਟੋਏ ਪੁੱਟ ਕੇ ਰੇਤ ਕੱਢੀ ਜਾ ਰਹੀ ਹੈ।


COMMERCIAL BREAK
SCROLL TO CONTINUE READING

 


ਇਸ ਖੇਤਰ ਵਿਚ ਫੜੇ ਗਏ ਵਿਅਕਤੀ ਦੀ ਨੇੜਤਾ ਚੰਨੀ ਨਾਲ ਮੰਨੀ ਜਾ ਰਹੀ ਹੈ ਜਿਸ ਕਾਰਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਾਂਚ ਦੇ ਘੇਰੇ ਵਿਚ ਆ ਰਹੇ ਹਨ। ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ ਤੋਂ ਬਾਅਦ ਮਾਮਲਾ ਗਰਮਾ ਗਿਆ ਸੀ। ਮਹਿਕਮੇ 'ਚ ਭ੍ਰਿਸ਼ਟਾਚਾਰ ਦੀਆਂ ਪਰਤਾਂ ਦਾ ਪਰਦਾਫਾਸ਼ ਹੋਣ 'ਤੇ ਹੀ ਪੁਲਸ ਨੇ ਕਾਰਵਾਈ ਕੀਤੀ ਜਿਸ ਤੋਂ ਬਾਅਦ ਚਮਕੌਰ ਸਾਹਿਬ ਦੇ ਵਣ ਰੇਂਜ ਅਫਸਰ ਦੀ ਸ਼ਿਕਾਇਤ 'ਤੇ ਜ਼ਿਲਾ ਰੋਪੜ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ।


 


ਵਿਜੀਲੈਂਸ ਬਿਊਰੋ ਨੂੰ ਚਮਕੌਰ ਸਾਹਿਬ ਦੇ ਪਿੰਡ ਜਿੰਦਾਪੁਰ ਵਿਖੇ ਨੋਟੀਫਾਈਡ ਜੰਗਲਾਤ ਦੀ ਜ਼ਮੀਨ ਵਿੱਚੋਂ ਗੈਰ-ਕਾਨੂੰਨੀ ਢੰਗ ਨਾਲ ਰੇਤਾ ਕੱਢਣ ਨਾਲ ਜੰਗਲਾਤ ਵਿਭਾਗ ਵੱਲੋਂ ਲਗਾਏ ਬੂਟਿਆਂ ਨੂੰ ਨੁਕਸਾਨ ਹੋਣ ਦਾ ਪਤਾ ਲੱਗਾ ਸੀ। ਇਸ ਤੋਂ ਇਲਾਵਾ ਜੰਗਲਾਤ ਜ਼ਮੀਨ 'ਤੇ ਭਾਰਤੀ ਜੰਗਲਾਤ ਐਕਟ ਅਤੇ ਜੰਗਲਾਤ (ਸੰਰੱਖਣ) ਐਕਟ ਦੀਆਂ ਧਾਰਾਵਾਂ ਵੀ ਲਾਗੂ ਹਨ ਜਿਸ ਦੇ ਬਾਵਜੂਦ ਸਿਆਸੀ ਸ਼ਹਿ ਹੇਠ ਉਕਤ ਜੰਗਲਾਤ ਜ਼ਮੀਨ 'ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ।